ਅਹਿਮਦਗੜ੍ਹ/ਮਾਲੇਰਕੋਟਲਾ, 29 ਸਤੰਬਰ:
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਅਹਿਮਦਗੜ੍ਹ ਬਲਾਕ ਦੇ ਪਿੰਡ ਖਾਨਪੁਰ, ਅਹਿਮਦਾਬਾਦ ਅਤੇ ਬੀੜ ਅਹਿਮਦਾਬਾਦ ਵਿਖੇ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਰਨਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਰੋਜ਼ਾਨਾ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਪਿੰਡਾਂ ਦੇ ਸਰਪੰਚਾਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਇਹ ਦਸਤਾਵੇਜ਼ੀ ਫਿਲਮ ਦੇਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਰੀ ਰਹੇਗੀ, ਜਿਸ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਰਾਬਰੀ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਦਸਤਾਵੇਜ਼ੀ ਫਿਲਮ ਦੇਖਣ ਲਈ ਜ਼ਰੂਰ ਪਹੁੰਚਣ ਅਤੇ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ।
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਪਿੰਡ ਬਾਠਾਂ, ਭੀਖਮਪੁਰ ਅਤੇ ਵਜੀਦਗੜ, 2 ਅਕਤੂਬਰ ਨੂੰ ਪਿੰਡ ਅਮੀਰ ਨਗਰ, ਫਲੋਂਡ ਕਲਾਂ, ਫਲੌਂਡ ਖੁਰਦ, 3 ਅਕਤੂਬਰ ਨੂੰ ਪਿੰਡ ਬਾਲੇਵਾਲ, ਹਥੋਆ ਅਤੇ ਭੁਰਥਲਾ ਮੰਡੇਰ, 4 ਅਕਤੂਬਰ ਨੂੰ ਪਿੰਡ ਹੈਦਰ ਨਗਰ, ਬਿੰਜੋਕੀ ਕਲਾਂ ਅਤੇ ਬਿੰਜੋਕੀ ਖੁਰਦ, 5 ਅਕਤੂਬਰ ਨੂੰ ਪਿੰਡ ਸਰਵਰਪੁਰ, ਭੈਣੀ ਕੰਬੋਆ ਅਤੇ ਦੱਲਣਵਾਲ, 6 ਅਕਤੂਬਰ ਨੂੰ ਪਿੰਡ ਛੋਕਰਾਂ, ਬਦੇਸ਼ੇ ਅਤੇ ਮੰਡੀਆਂ, 7 ਅਕਤੂਬਰ ਨੂੰ ਪਿੰਡ ਬੂੰਗਾ, ਗੱਜਣਮਾਜਰਾ ਅਤੇ ਮੋਰਾਂਵਾਲੀ ਵਿਖੇ ਡਾਕੂਮੈਂਟਰੀ ਸ਼ੋਅ ਕਰਵਾਇਆ ਜਾ ਰਿਹਾ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.