ਬਰੈਂਪਟਨ, 2 ਅਕਤੂਬਰ: ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਸਤਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਅੱਜ ਪੰਜਾਬੀ ਭਵਨ, ਬਰੈਂਪਟਨ ਵਿਖੇ ਸ਼ਾਨਦਾਰ ਆਗਾਜ਼ ਹੋਇਆ। 2 ਤੋਂ 4 ਅਕਤੂਬਰ ਤੱਕ ਚੱਲਣ ਵਾਲੀ ਇਸ ਕਾਨਫਰੰਸ ਵਿੱਚ ਭਾਰਤ, ਲਹਿੰਦੇ ਪੰਜਾਬ, ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਸਮੇਤ ਵੱਖ-ਵੱਖ ਦੇਸ਼ਾਂ ਤੋਂ ਸਾਹਿਤਕ, ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਸ਼ਿਰਕਤ ਕਰ ਰਹੀਆਂ ਹਨ। ਇਸ ਉਦਘਾਟਨੀ ਸਮਾਗਮ ਦੇ ਮੁੱਖ ਮਹਿਮਾਨ ਸਨ ਪਦਮ ਸ੍ਰੀ ਕਰਤਾਰ ਸਿੰਘ ਆਈ ਪੀ ਐਸ। ਇਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਲਾਈਫ ਟਾਈਮ achievement ਐਵਾਰਡ ਦਿੱਤਾ ਗਿਆ।
ਕਾਨਫਰੰਸ ਦੇ ਉਦਘਾਟਨੀ ਸਮਾਗਮ ਦੀ ਸ਼ੁਰੂਆਤ ਖ਼ਾਲਸਾ ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਪੰਜਾਬੀ ਵਿੱਚ ਅਨੁਵਾਦ ਕੀਤੇ ਰਾਸ਼ਟਰੀ ਗਾਨ ਦਾ ਗਾਇਨ ਕੀਤਾ ਗਿਆ। ਰੂਪ ਕਾਹਲੋਂ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਮਹਿਮਾਨਾਂ ਦਾ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ।
ਉਦਘਾਟਨੀ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪਦਮ ਸ੍ਰੀ ਕਰਤਾਰ ਸਿੰਘ, ਆਈ.ਪੀ.ਐੱਸ., ਵਿਸ਼ਵ ਪੰਜਾਬੀ ਸਭਾ ਦੇ ਪ੍ਰਧਾਨ ਦਲਬੀਰ ਸਿੰਘ ਕਥੂਰੀਆ ਅਤੇ ਚਰਨਜੀਤ ਬਾਠ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕਾਨਫਰੰਸ ਦੀ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਡਾ.

ਆਤਮਜੀਤ ਸਿੰਘ ਅਤੇ ਪ੍ਰਸਿੱਧ ਸਾਹਿਤਕਾਰ ਵਰਿਆਮ ਸਿੰਘ ਸੰਧੂ ਵੱਲੋਂ ਅਦਾ ਕੀਤੀ ਗਈ। ਇੰਦਰਜੀਤ ਸਿੰਘ ਬੱਲ ਵੱਲੋਂ ਸਵਾਗਤੀ ਸ਼ਬਦ ਪੇਸ਼ ਕੀਤੇ ਗਏ।
ਵਿਸ਼ਵ ਪੰਜਾਬੀ ਕਾਨਫਰੰਸ ਦੇ ਉਦੇਸ਼ ਅਤੇ ਪੰਜਾਬੀ ਮਾਂ ਬੋਲੀ ਦੀ ਸੰਭਾਲ ਤੇ ਪ੍ਰਸਾਰ ਬਾਰੇ ਵਿਸ਼ਵ ਪੰਜਾਬੀ ਸਭਾ ਦੇ ਪ੍ਰਧਾਨ ਦਲਬੀਰ ਸਿੰਘ ਕਥੂਰੀਆ ਨੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨਾ ਅਜਿਹੀਆਂ ਕਾਨਫਰੰਸਾਂ ਦਾ ਮੁੱਖ ਮਕਸਦ ਹੈ।
ਇਸ ਮੌਕੇ ਕੈਨੇਡਾ ਦੇ ਸੰਸਦ ਮੈਂਬਰ ਸੋਨੀਆ ਸਿੱਧੂ ਅਤੇ ਅਮਨਦੀਪ ਸਿੰਘ ਸੋਢੀ ਸਮੇਤ ਹੋਰ ਸਿਆਸੀ ਸ਼ਖ਼ਸੀਅਤਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਸਦ ਮੈਂਬਰਾਂ ਨੇ ਦਲਬੀਰ ਸਿੰਘ ਕਥੂਰੀਆ ਵੱਲੋਂ ਪੰਜਾਬੀ ਮਾਂ ਬੋਲੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਚੜ੍ਹਦੀ ਕਲਾ ਅਤੇ ਇਸ ਨੂੰ ਬਣਦਾ ਸਨਮਾਨ ਦਿਵਾਉਣ ਲਈ ਉਹ ਪਾਰਲੀਮੈਂਟ ਵਿੱਚ ਵੀ ਯਤਨ ਕਰਨਗੇ।
ਸਮਾਗਮ ਦੌਰਾਨ ਡਾ. ਦਲਬੀਰ ਸਿੰਘ ਕਥੂਰੀਆ, ਵਰਿਆਮ ਸਿੰਘ ਸੰਧੂ, ਇੰਦਰਜੀਤ ਸਿੰਘ ਬੱਲ, ਅੰਮ੍ਰਿਤਪਾਲ ਸਿੰਘ ਦਰਦੀ, ਡਾਇਰੈਕਟਰ ਚੜ੍ਹਦੀ ਕਲਾ ਟਾਈਮ ਟੀਵੀ, ਪਰਗਟ ਸਿੰਘ ਬੱਗਾ ਅਤੇ ਦਰਸ਼ਨ ਦੇਵ ਸਿੰਘ ਅਰੋੜਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।
ਇਸ ਤੋਂ ਇਲਾਵਾ ਰੂਪ ਕਾਹਲੋਂ ਦੇ ਕਲੱਬ ਨਾਲ ਸਬੰਧਤ ਬੀਬੀਆਂ ਵੱਲੋਂ ਵੀ ਵੱਖ-ਵੱਖ ਦੇਸ਼ਾਂ ਤੋਂ ਪਹੁੰਚੀਆਂ ਪੰਜਾਬੀ ਸ਼ਖ਼ਸੀਅਤਾਂ ਦਾ ਪੰਜਾਬੀ ਰਵਾਇਤੀ ਅੰਦਾਜ਼ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਕਾਨਫਰੰਸ ਦੇ ਪਹਿਲੇ ਦਿਨ ਹੀ ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਅਗਲੇ ਦੋ ਦਿਨਾਂ ਦੌਰਾਨ ਕਾਨਫਰੰਸ ਵਿੱਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ, ਔਰਤ ਦੇ ਅਕਸ ਅਤੇ ਵਿਸ਼ਵ ਪੱਧਰ ’ਤੇ ਪੰਜਾਬੀ ਦੀ ਸਥਿਤੀ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










