ਪੰਜਾਬ ਅਤੇ ਦੇਸ਼ ਵਾਸੀਆਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ, ਤੇ ਸਰਬੱਤ ਦਾ ਭਲਾ ਮੰਗਿਆ।
ਗੜ੍ਹਸ਼ੰਕਰ, 23 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਅੱਜ ਗੜ੍ਹਸ਼ੰਕਰ ਸਥਿਤ ਪਵਿੱਤਰ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੰਤਾਂ ਦਾ ਆਸ਼ੀਰਵਾਦ ਵੀ ਲਿਆਂ। ਇਸ ਮੌਕੇ ਉਨ੍ਹਾਂ ਪੰਜਾਬ ਅਤੇ ਦੇਸ਼ ਵਾਸੀਆਂ ਦੀ ਖ਼ੁਸ਼ਹਾਲੀ, ਸੁੱਖ-ਸਮ੍ਰਿੱਧੀ, ਸ਼ਾਂਤੀ ਲਈ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ।

ਸਰਦਾਰ ਪਰਗਟ ਸਿੰਘ ਜੀ ਅਨੁਸਾਰ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਨਾਲ ਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਦਾ ਅਨੁਭਵ ਹੁੰਦਾ ਹੈ। ਸਰਦਾਰ ਸਾਹਿਬ ਨੇ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨਾ ਪਵੇਗਾ, ਇਸ ਨਾਲ ਹੀ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਵੱਲ ਨੂੰ ਕਦਮ ਪੱਟਾਂਗੇ।

ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸਰਦਾਰ ਸੁਖਵਿੰਦਰ ਸਿੰਘ ਕੋਟਲੀ, ਸ਼ਾਹਕੋਟ ਤੋਂ ਵਿਧਾਇਕ ਸਰਦਾਰ ਹਰਦੇਵ ਸਿੰਘ ਲਾਡੀ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










