ਹਰ ਯੋਗ ਜੋੜੇ ਨੂੰ 50,000 ਰੁਪਏ ਦੀ ਸਹਾਇਤਾ; 30,000 ਰੁਪਏ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਅਤੇ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ ਰਾਹੀਂ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਕੇ ਸਮਾਜਿਕ ਨਿਆਂ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਦੇ ਰਹੀ ਤਰਜੀਹ
ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਤਹਿਤ ਲਾਗੂ ਯੋਜਨਾ ਦਾ ਉਦੇਸ਼ ਸਮਾਜਿਕ ਸਦਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ
ਚੰਡੀਗੜ੍ਹ, 26 ਅਕਤੂਬਰ: ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਉਪਰਾਲਾ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਤਹਿਤ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨਾ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੰਵਿਧਾਨ ਵਿੱਚ ਦਰਜ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਮਲੀ ਰੂਪ ਦੇਣਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਅੰਤਰਜਾਤੀ ਵਿਆਹੇ ਜੋੜੇ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਵਿੱਚੋਂ 30,000 ਰੁਪਏ ਲਾਭਪਾਤਰੀ ਦੇ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਕਰਵਾਏ ਜਾਂਦੇ ਹਨ, ਜਦਕਿ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ (ਐਨ.ਐਸ.ਸੀ.) ਰਾਹੀਂ ਪ੍ਰਦਾਨ ਕੀਤੇ ਜਾਂਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਵਿਆਹੇ ਜੋੜੇ ਵਿੱਚੋਂ ਇੱਕ ਜੀਵਨ ਸਾਥੀ ਦਾ ਅਨੁਸੂਚਿਤ ਜਾਤੀ (ਐਸ.ਸੀ.) ਅਤੇ ਦੂਜੇ ਦਾ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ। ਯੋਗ ਜੋੜੇ ਵਿਆਹ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਅੰਦਰ ਇਸ ਸਹਾਇਤਾ ਲਈ ਅਰਜ਼ੀ ਦੇ ਸਕਦੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸਮਾਜ ਸਿਰਜਣਾ ਹੈ, ਜਿੱਥੇ ਹਰ ਨਾਗਰਿਕ ਨੂੰ ਜਾਤ, ਵਰਗ ਜਾਂ ਸਮਾਜਿਕ ਪਿਛੋਕੜ ਤੋਂ ਉੱਪਰ ਉੱਠ ਕੇ ਬਰਾਬਰ ਦਾ ਮਾਣ-ਸਨਮਾਨ, ਅਧਿਕਾਰ ਅਤੇ ਮੌਕੇ ਪ੍ਰਾਪਤ ਹੋਣ।
ਉਨ੍ਹਾਂ ਕਿਹਾ ਕਿ ਅੰਤਰਜਾਤੀ ਵਿਆਹ ਸਿਰਫ਼ ਦੋ ਵਿਅਕਤੀਆਂ ਦਾ ਮਿਲਾਪ ਨਹੀਂ ਹੁੰਦੇ, ਸਗੋਂ ਇਹ ਸਮਾਜਿਕ ਸੋਚ ਵਿੱਚ ਸਕਾਰਾਤਮਕ ਬਦਲਾਅ ਦੇ ਪ੍ਰਤੀਕ ਹਨ। ਅਜਿਹੇ ਵਿਆਹ ਜਾਤੀ ਵੰਡ ਦੀਆਂ ਰੁਕਾਵਟਾਂ ਨੂੰ ਦੂਰ ਕਰਦੇ ਹੋਏ ਆਪਸੀ ਸਤਿਕਾਰ, ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਕੇਵਲ ਆਰਥਿਕ ਮਦਦ ਨਹੀਂ, ਸਗੋਂ ਉਨ੍ਹਾਂ ਜੋੜਿਆਂ ਲਈ ਪੰਜਾਬ ਸਰਕਾਰ ਵੱਲੋਂ ਸਨਮਾਨ ਅਤੇ ਹੌਸਲਾ ਅਫਜ਼ਾਈ ਦਾ ਪ੍ਰਤੀਕ ਹੈ, ਜੋ ਸਮਾਨਤਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾ ਰਹੇ ਹਨ।
ਉਨ੍ਹਾਂ ਯੋਗ ਅੰਤਰਜਾਤੀ ਵਿਆਹੇ ਜੋੜਿਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਲੋਕ-ਕੇਂਦਰਿਤ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਹਾਇਤਾ ਸਮੇਂ ਸਿਰ ਪਹੁੰਚ ਸਕੇ। ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨਤਾ ਅਤੇ ਸਨਮਾਨ ਦੇ ਸੰਵਿਧਾਨਕ ਮੁੱਲਾਂ ਨੂੰ ਜ਼ਮੀਨੀ ਪੱਧਰ ‘ਤੇ ਸਾਕਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
पंजाब सरकार सामाजिक समानता को कर रही है मजबूत; 1,353 अंतरजातीय विवाहित जोड़ों को 4.06 करोड़ रुपये की वित्तीय सहायता प्रदान: डॉ. बलजीत कौर
प्रत्येक पात्र जोड़े को 50,000 रुपये की सहायता; 30,000 रुपये आधार से जुड़े बैंक खाते में सीधे जमा और 20,000 रुपये राष्ट्रीय बचत प्रमाणपत्र के माध्यम से
मुख्यमंत्री स भगवंत सिंह मान के नेतृत्व में सरकार जातिगत भेदभाव समाप्त कर सामाजिक न्याय, समानता और भाईचारे की भावना को दे रही है प्राथमिकता
नागरिक अधिकार संरक्षण अधिनियम, 1955 के तहत लागू योजना का उद्देश्य सामाजिक सद्भाव और संवैधानिक मूल्यों को मजबूत करना
चंडीगढ़, 26 अक्टूबर: सामाजिक समानता, आपसी सम्मान और जातिगत भेदभाव से मुक्त समाज के निर्माण की दिशा में एक बड़ा कदम उठाते हुए पंजाब सरकार ने चालू वित्त वर्ष के दौरान 1,353 अंतरजातीय विवाहित जोड़ों को 4.06 करोड़ रुपये से अधिक की वित्तीय सहायता प्रदान की है। यह पहल समाज में समानता, भाईचारे और सामूहिक सद्भाव की भावना को प्रोत्साहित करने के प्रति सरकार की प्रतिबद्धता को दर्शाती है।
यह जानकारी देते हुए पंजाब की सामाजिक न्याय, अधिकारिता एवं अल्पसंख्यक मंत्री डॉ. बलजीत कौर ने बताया कि नागरिक अधिकार संरक्षण अधिनियम, 1955 के तहत लागू की जा रही इस योजना का उद्देश्य अंतरजातीय विवाहों को प्रोत्साहित करना, सामाजिक एकता को मजबूत करना तथा संविधान में निहित समानता, स्वतंत्रता और भाईचारे के सिद्धांतों को व्यावहारिक रूप देना है।
डॉ. बलजीत कौर ने बताया कि इस योजना के तहत प्रत्येक पात्र अंतरजातीय विवाहित जोड़े को 50,000 रुपये की वित्तीय सहायता दी जाती है। इसमें से 30,000 रुपये लाभार्थी के आधार से जुड़े बैंक खाते में सीधे जमा किए जाते हैं, जबकि 20,000 रुपये राष्ट्रीय बचत प्रमाणपत्र (एनएससी) के माध्यम से प्रदान किए जाते हैं।
कैबिनेट मंत्री ने बताया कि इस योजना का लाभ लेने के लिए विवाहित जोड़े में से एक जीवनसाथी का अनुसूचित जाति (एससी) और दूसरे का गैर-अनुसूचित जाति (नॉन-एससी) से संबंधित होना अनिवार्य है। इसके अतिरिक्त, लड़के की आयु कम से कम 21 वर्ष और लड़की की आयु 18 वर्ष या उससे अधिक होनी चाहिए। पात्र जोड़े विवाह की तिथि से तीन वर्ष के भीतर इस सहायता के लिए आवेदन कर सकते हैं।
डॉ. बलजीत कौर ने कहा कि मुख्यमंत्री भगवंत सिंह मान के नेतृत्व वाली पंजाब सरकार का उद्देश्य ऐसे समाज का निर्माण करना है, जहां प्रत्येक नागरिक को जाति, वर्ग या सामाजिक पृष्ठभूमि से ऊपर उठकर समान सम्मान, अधिकार और अवसर प्राप्त हों।
उन्होंने कहा कि अंतरजातीय विवाह केवल दो व्यक्तियों का मिलन नहीं होते, बल्कि ये सामाजिक सोच में सकारात्मक बदलाव के प्रतीक भी हैं। ऐसे विवाह जातिगत विभाजन की बाधाओं को दूर करते हुए आपसी सम्मान, समानता और सामाजिक सद्भाव का संदेश देते हैं।
डॉ. बलजीत कौर ने कहा कि यह वित्तीय सहायता केवल आर्थिक मदद नहीं है, बल्कि उन जोड़ों के प्रति पंजाब सरकार के सम्मान और प्रोत्साहन का प्रतीक भी है, जो समानता और भाईचारे के मूल्यों को आगे बढ़ा रहे हैं।
उन्होंने पात्र अंतरजातीय विवाहित जोड़ों से अपील की कि वे निर्धारित समय-सीमा के भीतर इस योजना का लाभ उठाएं। उन्होंने कहा कि सामाजिक न्याय, अधिकारिता एवं अल्पसंख्यक विभाग द्वारा जन-केंद्रित योजनाओं को पारदर्शी और प्रभावी ढंग से लागू किया जा रहा है, ताकि प्रत्येक पात्र लाभार्थी तक सरकारी सहायता समय पर पहुंच सके। पंजाब सरकार सामाजिक न्याय, समानता और सम्मान के संवैधानिक मूल्यों को जमीनी स्तर पर साकार करने के लिए निरंतर प्रयासरत है।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










