ਭਾਜਪਾ ਪੰਜਾਬ ਦਾ ਹਰ ਹੱਕ ਖੋਹਣਾ ਚਾਹੁੰਦੀ ਹੈ, ਫਿਰ ਵੀ ਵਿਧਾਨ ਸਭਾ ਦੇ ਪਾਣੀ ਸਬੰਧੀ ਮਤਿਆਂ ‘ਤੇ ਪੂਰੀ ਤਰ੍ਹਾਂ ਚੁੱਪ ਹੈ: ਬਲਤੇਜ ਪੰਨੂ*
*ਪਾਣੀਆਂ ਦੇ ਰਾਖੇ ਬਣਨ ਵਾਲੇ ਹੀ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਵਾਲੇ ਨਿਕਲੇ: ਬਲਤੇਜ ਪੰਨੂ*
*ਕੈਪਟਨ ਅਤੇ ਬਾਦਲ ਸਰਕਾਰਾਂ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਪਾਣੀਆਂ ਦੇ ਹਿੱਤਾਂ ਨਾਲ ਧੋਖਾ ਕੀਤਾ, ਨਿੱਜੀ ਫਾਰਮ ਹਾਊਸਾਂ ਨੂੰ ਪਾਣੀ ਪਹੁੰਚਾਉਣ ਲਈ ਨਹਿਰਾਂ ਦੀ ਉੱਚਾਈ ਵਧਾਈ: ਬਲਤੇਜ ਪੰਨੂ*
*ਕਾਂਗਰਸ ਨੇ ਪੰਜਾਬ ਦੇ ਪਾਣੀਆਂ ‘ਤੇ ਇਤਿਹਾਸਕ ਮਤੇ ਦੌਰਾਨ ਜਾਣਬੁੱਝ ਕੇ ਵਿਧਾਨ ਸਭਾ ਤੋਂ ਵਾਕਆਊਟ ਕੀਤਾ, ਜਦਕਿ ਭਾਜਪਾ ਪਹਿਲਾਂ ਹੀ ਪੰਜਾਬ ਦਾ ਹਰ ਹੱਕ ਖੋਹਣਾ ਚਾਹੁੰਦੀ ਹੈ: ਬਲਤੇਜ ਪੰਨੂ*
*ਕੇਂਦਰ ਸਰਕਾਰ ਨੂੰ 1994 ਦੇ ਸਮਝੌਤੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦਾ ਜਾਇਜ਼ ਹਿੱਸਾ ਦੇਣਾ ਚਾਹੀਦਾ ਹੈ: ਬਲਤੇਜ ਪੰਨੂ*
*ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21-22% ਤੋਂ ਵਧਾ ਕੇ ਲਗਭਗ 88% ਕੀਤੀ: ਬਲਤੇਜ ਪੰਨੂ*
*ਕਾਂਗਰਸ ਨੇ ਪੰਜਾਬ ਦੇ ਪਾਣੀਆਂ ‘ਤੇ ਵਾਕਆਊਟ ਕੀਤਾ, ਭਾਜਪਾ ਸੂਬੇ ਦੇ ਹੱਕਾਂ ‘ਤੇ ਚੁੱਪ ਬੈਠੀ ਹੈ: ਬਲਤੇਜ ਪੰਨੂ*
ਚੰਡੀਗੜ੍ਹ, 29 ਅਕਤੂਬਰ 2026:
ਚੰਡੀਗੜ੍ਹ, 29 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ‘ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦੀਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਹਰ ਚੇਤਾਵਨੀ ਦਿੰਦੇ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ, ਪਰ ਇਨ੍ਹਾਂ ਸਰਕਾਰਾਂ ਨੇ ਕਦੇ ਇਸ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀਆਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਸਾਜ਼ਿਸ਼ ਤਹਿਤ ਗਾਇਬ ਹੋਣ ਦਿੱਤਾ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਪਾਣੀ ਹੀ ਨਾ ਬਚੇ। ਜਿਨ੍ਹਾਂ ਨੇ ਪੰਜਾਬ ਵਿੱਚ ‘ਪਾਣੀਆਂ ਦੇ ਰਾਖੇ’ ਦੇ ਵੱਡੇ-ਵੱਡੇ ਬੋਰਡ ਲਾਏ ਸੀ, ਉਹ ਅਸਲ ਵਿੱਚ ‘ਪਾਣੀਆਂ ‘ਤੇ ਡਾਕਾ’ ਮਾਰਨ ਵਾਲੇ ਨਿਕਲੇ।
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐੱਸਵਾਈਐੱਲ ਦਾ ਟੱਕ ਲਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੋਨੇ ਦੀ ਕਹੀ ਤੇ ਚਾਂਦੀ ਦਾ ਬੱਠਲ ਪੇਸ਼ ਕੀਤਾ ਸੀ। ਇਸ ਤੋਂ ਵੀ ਪਹਿਲਾਂ ਬਾਦਲ ਸਰਕਾਰ ਵੇਲੇ ਐਸਵਾਈਐਲ ਦੀ ਮਨਜ਼ੂਰੀ ਦਵਾਈ ਗਈ, ਜਿਸ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ ਉਚੇਚੇ ਤੌਰ ‘ਤੇ ਬਾਦਲ ਸਾਹਿਬ ਦਾ ਧੰਨਵਾਦ ਕੀਤਾ ਸੀ। ਇੰਨਾ ਹੀ ਨਹੀਂ, ਨਹਿਰਾਂ ਦੀ ਉੱਚਾਈ ਵੀ ਇਸ ਲਈ ਵਧਾਈ ਗਈ ਸੀ ਤਾਂ ਜੋ ਬਾਦਲਾਂ ਦੇ ਨਿੱਜੀ ਫਾਰਮ ਹਾਊਸ ਤੱਕ ਪਾਣੀ ਪਹੁੰਚ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਉਂਦਿਆਂ ਹੀ ਪਹਿਲ ਦੇ ਆਧਾਰ ‘ਤੇ ਨਹਿਰੀ ਪਾਣੀ ਨੂੰ ਰਿਵਾਈਵ ਕਰਨ ਦੇ ਹੁਕਮ ਦਿੱਤੇ ਗਏ। ਜਦੋਂ ਮਾਨ ਸਰਕਾਰ ਨੇ ਬਾਗਡੋਰ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਮਹਿਜ਼ 21-22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਅੱਜ ਵਧ ਕੇ 88 ਪ੍ਰਤੀਸ਼ਤ ਦੇ ਨੇੜੇ ਪਹੁੰਚ ਗਿਆ ਹੈ। ਮਿੱਟੀ ਹੇਠ ਦੱਬੀਆਂ ਕੱਸੀਆਂ ਲੱਭ ਕੇ ਅਤੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅੱਜ ਕਿਸਾਨਾਂ ਨੂੰ ਫ਼ਸਲਾਂ ਲਈ ਮਿਨਰਲ-ਰਿਚ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠੋਂ ਪਾਣੀ ਕੱਢਣਾ ਘਟਿਆ ਹੈ ਅਤੇ ਪਿੰਡਾਂ ਵਿੱਚ ਬੋਰਾਂ ‘ਚ ਹੋਰ ‘ਟੋਟਾ’ ਪਾਉਣ ਦੀ ਨੌਬਤ ਖ਼ਤਮ ਹੋ ਕੇ ਪਾਣੀ ਦਾ ਪੱਧਰ ਸੁਧਰਨਾ ਸ਼ੁਰੂ ਹੋਇਆ ਹੈ।
ਵਿਧਾਨ ਸਭਾ ਦੇ ਹਾਲੀਆ ਸੈਸ਼ਨ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸੈਸ਼ਨ ਦੇ ਆਖਰੀ ਦਿਨ ਪਾਣੀਆਂ ਨਾਲ ਸਬੰਧਤ ਇਤਿਹਾਸਕ ਮਤੇ ਲਿਆਂਦੇ ਗਏ ਸਨ, ਪਰ ਕਾਂਗਰਸ ਜਾਣਬੁੱਝ ਕੇ ਡਰਾਮਾ ਰਚ ਕੇ ਵਿਧਾਨ ਸਭਾ ‘ਚੋਂ ਬਾਹਰ ਭੱਜ ਗਈ। ਵੋਟ ਚੋਰੀ ਦੇ ਮਾਮਲੇ ‘ਤੇ ਤਾਂ ਉਹ ਪਾਸਾ ਵੱਟ ਹੀ ਰਹੇ ਸਨ, ਪਰ ਪਾਣੀਆਂ ਦੇ ਮੁੱਦੇ ‘ਤੇ ਵੀ ਗਾਇਬ ਰਹੇ। ਸੈਸ਼ਨ ਖ਼ਤਮ ਹੋਏ ਨੂੰ ਦਿਨ ਬੀਤ ਗਏ ਹਨ, ਪਰ ਕਾਂਗਰਸ, ਅਕਾਲੀ ਦਲ ਬਾਦਲ ਜਾਂ ਬਾਕੀ ਧਿਰਾਂ ਵੱਲੋਂ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਆਈ, ਜਦਕਿ ਭਾਜਪਾ ਤਾਂ ਪਹਿਲਾਂ ਹੀ ਪੰਜਾਬ ਦਾ ਹਰ ਹੱਕ ਖੋਹਣਾ ਚਾਹੁੰਦੀ ਹੈ, ਇਸ ਲਈ ਉਹ ਪੂਰੀ ਤਰ੍ਹਾਂ ਖਾਮੋਸ਼ ਹੈ।
ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਮਤਿਆਂ ਰਾਹੀਂ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ 1994 ਦੇ ਸਮਝੌਤੇ ਦੀ ਸਮੀਖਿਆ ਕਰਕੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਵਿੱਚੋਂ ਉਸ ਦਾ ਜਾਇਜ਼ ਤੇ ਇਤਿਹਾਸਕ ਹਿੱਸਾ ਦੇਵੇ ਅਤੇ ਲੋੜ ਪੈਣ ‘ਤੇ ਵਾਟਰ ਟ੍ਰਿਬਿਊਨਲ ਜਾਂ ਸੁਪਰੀਮ ਕੋਰਟ ਰਾਹੀਂ ਮਸਲਾ ਹੱਲ ਕਰੇ। ਇਸ ਤੋਂ ਇਲਾਵਾ ਰਾਈਪੇਰੀਅਨ ਸਟੇਟ ਹੋਣ ਦੇ ਨਾਤੇ ਪੰਜਾਬ ਦੀ ਹੱਦ ਅੰਦਰ ਆਉਂਦੇ ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਹੈੱਡਵਰਕਸ ਦਾ ਪ੍ਰਬੰਧਨ ਤੇ ਰੱਖ-ਰਖਾਅ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਅਧੀਨ ਹੀ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਬੈਠਾ ਪੰਜਾਬੀ ਭਾਈਚਾਰਾ ਇਨ੍ਹਾਂ ਮਤਿਆਂ ਦੀ ਅਹਿਮੀਅਤ ਨੂੰ ਸਮਝਦਾ ਹੈ ਇਸ ਲਈ ਪੰਜਾਬ ਦੇ ਪਾਣੀਆਂ ‘ਤੇ ਡਾਕੇ ਮਾਰਨ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰੇਗਾ।
————————————————————————————–
*राजस्थान ने पंजाब को नदी के पानी की रॉयल्टी के हक वाले ₹1.44 लाख करोड़ देने से इनकार कर दिया है, वे हर मोर्चे पर पंजाब के खिलाफ ‘धक्केशाही’ (तानाशाही) की राजनीति कर रहे हैं: बलतेज पन्नू*
*भाजपा पंजाब का हर हक छीनना चाहती है, फिर भी विधानसभा में पानी से संबंधित प्रस्तावों पर पूरी तरह खामोश है: बलतेज पन्नू*
*पानी के रक्षक बनने का दावा करने वाले ही पंजाब के पानी पर डाका डालने वाले निकले: बलतेज पन्नू*
*कैप्टन और बादल सरकारों ने अपने निजी फायदे के लिए पंजाब के पानी के हितों के साथ धोखा किया, निजी फार्म हाउसों तक पानी पहुंचाने के लिए नहरों की ऊंचाई बढ़ाई: बलतेज पन्नू*
*कांग्रेस ने पंजाब के पानी पर ऐतिहासिक प्रस्ताव के दौरान जानबूझकर विधानसभा से वॉकआउट किया, जबकि भाजपा पहले ही पंजाब का हर हक छीनना चाहती है: बलतेज पन्नू*
*केंद्र सरकार को 1994 के समझौते की समीक्षा करनी चाहिए और पंजाब को यमुना के पानी का जायज हिस्सा देना चाहिए: बलतेज पन्नू*
*भगवंत मान सरकार ने नहरी पानी का इस्तेमाल 21-22% से बढ़ाकर लगभग 88% तक किया: बलतेज पन्नू*
*कांग्रेस ने पंजाब के पानी के मुद्दे पर वॉकआउट किया, भाजपा राज्य के अधिकारों पर चुप बैठी है: बलतेज पन्नू*
*चंडीगढ़, 29 अक्टूबर 2026:* आम आदमी पार्टी (आप) पंजाब के मीडिया इंचार्ज बलतेज पन्नू ने पिछली कांग्रेस और अकाली-भाजपा सरकारों पर ग्राउंडवाटर के गंभीर मुद्दे को नज़रअंदाज़ करने का आरोप लगाया और कहा कि एक्सपर्ट्स लंबे समय से चेतावनी दे रहे थे कि पंजाब का ग्राउंडवाटर बहुत तेज़ी से कम हो रहा है, लेकिन इन सरकारों ने कभी इस समस्या पर ध्यान नहीं दिया।
उन्होंने कहा कि पिछली सरकारों ने एक साज़िश के तहत हमारी नहरों, नदियों और डैम को गायब होने दिया ताकि आने वाली पीढ़ियों के लिए पानी न बचे। जिन लोगों ने पंजाब में ‘पानी के रक्षकों’ के बड़े-बड़े बोर्ड लगाए थे, वे असल में ‘पानी के लुटेरे’ निकले।
एक प्रेस कॉन्फ्रेंस को संबोधित करते हुए पन्नू ने कहा कि जब पूर्व प्रधानमंत्री इंदिरा गांधी ने एसवाईएल का प्रस्ताव रखा था, तो कैप्टन अमरिंदर सिंह ने उन्हें सोने का सिक्का और चांदी की थैली दी थी। इससे पहले भी बादल सरकार के दौरान एसवाईएल को मंज़ूरी मिली थी, जिसके लिए हरियाणा के पूर्व मुख्यमंत्री चौधरी देवी लाल ने हरियाणा विधानसभा में बादल साहब का शुक्रिया अदा किया था। इतना ही नहीं, नहरों की ऊंचाई भी बढ़ाई गई ताकि पानी बादलों के निजी फार्महाउस तक पहुंच सके।
उन्होंने आगे कहा कि 2022 में जैसे ही मुख्यमंत्री भगवंत सिंह मान की सरकार सत्ता में आई, नहरी पानी को प्राथमिकता के आधार पर फिर से शुरू करने के आदेश दिए गए। जब मान सरकार आई, तो पंजाब में सिर्फ़ 21-22 प्रतिशत नहरी पानी इस्तेमाल होता था, जो आज बढ़कर 88 प्रतिशत के करीब हो गया है। ज़मीन के नीचे दबी दरारों को ढूंढकर और 14,000 किलोमीटर पाइपलाइन बिछाकर, आज किसानों को उनकी फसलों के लिए मिनरल से भरपूर नहरी पानी दिया जा रहा है। इससे ज़मीन से पानी निकालना कम हुआ है और गांवों में बोरवेल में ज़्यादा ‘टोटा’ डालने की समस्या खत्म हो गई है और पानी का लेवल सुधरना शुरू हुआ है।
विधानसभा के हाल के सेशन का ज़िक्र करते हुए बलतेज पन्नू ने कहा कि सेशन के आखिरी दिन पानी से जुड़े ऐतिहासिक प्रस्ताव लाए गए, लेकिन कांग्रेस ने जानबूझकर ड्रामा किया और विधानसभा से भाग गई। वे सिर्फ़ वोट चोरी के मुद्दे पर साइड ले रहे थे, लेकिन पानी के मुद्दे पर भी वे गायब थे। सेशन खत्म हुए कई दिन बीत गए हैं, लेकिन कांग्रेस, अकाली दल बादल या दूसरी पार्टियों की तरफ से इस पर कोई रिएक्शन नहीं आया है, जबकि भाजपा पहले से ही पंजाब का हर हक छीनना चाहती है, इसीलिए वह पूरी तरह चुप है।
बलतेज पन्नू ने स्पष्ट किया कि विधानसभा में पास हुए प्रस्तावों में मांग की गई है कि केंद्र सरकार 1994 के समझौते का रिव्यू करे और पंजाब को यमुना के पानी में उसका जायज और ऐतिहासिक हिस्सा दे और अगर जरूरी हो तो वॉटर ट्रिब्यूनल या सुप्रीम कोर्ट के जरिए इस मसले को सुलझाए। इसके अलावा, नदी किनारे का राज्य होने के नाते, पंजाब की सीमा में आने वाले रोपड़, हरिके और फिरोजपुर हेडवर्क्स का मैनेजमेंट और मेंटेनेंस पूरी तरह से पंजाब सरकार के अधीन रहना चाहिए।
उन्होंने कहा कि देश और विदेश में रहने वाला पंजाबी समुदाय इन प्रस्तावों की अहमियत समझता है और इसलिए पंजाब के पानी को लूटने वालों को कभी माफ नहीं करेगा।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.









