
Punjab Congress Crisis : ਪੰਜਾਬ ਕਾਂਗਰਸ ‘ਚ ਦੂਜੇ ਦਿਨ ਵੀ ਮੀਟਿੰਗਾਂ ਦਾ ਦੌਰਾ ਜਾਰੀ ਰਿਹਾ ਅਤੇ ਦੂਜੇ ਦਿਨ ਵੀ ਧੜੇਬੰਦੀ ਸਿਖਰਾਂ ‘ਤੇ ਰਹੀ। ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਦੂਜੇ ਦਿਨ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਮੀਟਿੰਗ ਦਾ ਬਾਈਕਾਟ ਕੀਤਾ। ਭੁਪੇਸ਼ ਬਘੇਲ ਵੱਲੋਂ ਇਸ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਨਾਲ ਵੀ ਮੁਲਾਕਾਤ ਕੀਤੀ ਗਈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ (MP Charanjit Singh Channi) ਧੜੇ ਵੱਲੋਂ ਵੀ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਚੰਨੀ ਧੜੇ ਵੱਲੋਂ ਪੰਜਾਬ ਇੰਚਾਰਜ ਦੀਆਂ ਮੀਟਿੰਗਾਂ ਦਾ ਬਾਈਕਾਟ ਕੀਤਾ ਗਿਆ ਸੀ।
ਕਾਂਗਰਸ ਇਕਜੁਟ, ਕਿਸੇ ਨੂੰ ਨਹੀਂ ਕੋਈ ਨਾਰਾਜ਼ਗੀ : ਬਘੇਲ
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਨਹੀਂ ਹੈ। ਹਾਈਕਮਾਨ ਦੇ ਫ਼ੈਸਲਿਆਂ ‘ਤੇ ਮੁੜ ਵਿਚਾਰ ਕਰਨ ਦੀ ਕੋਈ ਲੋੜ ਨਹੀਂ ਅਤੇ ਇਹ ਫ਼ੈਸਲੇ ਨਹੀਂ ਬਦਲੇ ਜਾਣਗੇ। ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ।”
ਜਦੋਂ ਵਿਗਿਆਨ ‘ਤੇ ਅੰਧ-ਵਿਸ਼ਵਾਸ ਪਿਆ ਭਾਰੀ ! ‘ਚਾਵਲ ਵਾਲੇ ਬਾਬਾ’ ਨੇ ਡਾਕਟਰ ਕੋਲੋਂ ਠੱਗੇ 40 ਲੱਖ, ਜਾਣੋ ਕਿਵੇਂ ਫਸਾਇਆ ?
ਭੁਪੇਸ਼ ਬਘੇਲ ਨੇ ਦੱਸਿਆ ਕਿ ਉਹ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸਾਰੇ ਸੀਨੀਅਰ ਆਗੂਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਮੰਗਲਵਾਰ ਸਵੇਰੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਯੂਥ ਕਾਂਗਰਸ ਅਤੇ ਪੰਜਾਬ ਮਹਿਲਾ ਕਾਂਗਰਸ ਦੇ ਅਹੁਦੇਦਾਰਾਂ ਨਾਲ ਵੀ ਬੈਠਕਾਂ ਕੀਤੀਆਂ।
‘ਹਾਈਕਮਾਂਡ ਦੇ ਫੈਸਲੇ ਨਹੀਂ ਬਦਲਣਗੇ’
ਚਰਨਜੀਤ ਸਿੰਘ ਚੰਨੀ ਦੇ ਧੜੇ ਵਿੱਚ ਸੰਗਠਨਕ ਫ਼ੈਸਲਿਆਂ ਨੂੰ ਲੈ ਕੇ ਨਾਰਾਜ਼ਗੀ ਦੀਆਂ ਖ਼ਬਰਾਂ ਬਾਰੇ ਪੁੱਛੇ ਜਾਣ ‘ਤੇ ਬਘੇਲ ਨੇ ਕਿਹਾ ਕਿ ਕੋਈ ਵੀ ਆਗੂ ਨਾਰਾਜ਼ ਨਹੀਂ ਹੈ। ਉਨ੍ਹਾਂ ਕਿਹਾ, “ਮੈਂ ਚਰਨਜੀਤ ਸਿੰਘ ਚੰਨੀ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਜਲਦੀ ਹੀ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਵੀ ਮੁਲਾਕਾਤ ਕਰਾਂਗਾ।” ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਾਈਕਮਾਨ ਦੇ ਹਾਲੀਆ ਸੰਗਠਨਕ ਫ਼ੈਸਲੇ ਜਿਉਂ ਦੇ ਤਿਉਂ ਰਹਿਣਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ, ਜਦਕਿ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣਾ ਅਹੁਦਾ ਸੰਭਾਲਦੇ ਰਹਿਣਗੇ।
ਭੁਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਦਾ ਪੂਰਾ ਧਿਆਨ ਹੁਣ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਹੈ। ਉਨ੍ਹਾਂ ਕਿਹਾ, “ਸਾਡਾ ਇੱਕੋ-ਇੱਕ ਟੀਚਾ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਹੈ ਅਤੇ ਪੂਰੀ ਪਾਰਟੀ ਇਸੇ ਮਕਸਦ ਨਾਲ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ।”
ਚੰਨੀ ਧੜੇ ਵੱਲੋਂ ਮੀਟਿੰਗਾਂ ਜਾਰੀ
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਾਂਗਰਸੀ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰੱਖਿਆ। ਚੰਨੀ ਨੇ ਰਮਿੰਦਰ ਆਂਵਲਾ, ਰਾਜ ਕੁਮਾਰ ਵੇਰਕਾ, ਮੁਹੰਮਦ ਸਦੀਕ, ਬਲਵਿੰਦਰ ਸਿੰਘ ਧਾਲੀਵਾਲ ਅਤੇ ਪਰਮਿੰਦਰ ਪਿੰਕੀ ਨਾਲ ਮੁਲਾਕਾਤ ਕਰਕੇ ਸਿਆਸੀ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸਤੋਂ ਇਲਾਵਾ, ਸਾਬਕਾ ਮੁੱਖ ਮੰਤਰੀ ਵੱਲੋਂ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਰਾਹੁਲ ਗਾਂਧੀ, ਮੰਗਲਵਾਰ ਹੀ ਵਿਦੇਸ਼ ਤੋਂ ਪਰਤੇ ਹਨ।
ਇਹ ਵੀ ਪੜ੍ਹੋ… CM ਮਾਨ ਜਵਾਬ ਦੇਣ ਕਿ ‘ਆਪ’ ਸਰਕਾਰ ਨੇ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਕਿਉਂ ਵਿਸਾਰਿਆ ?
– PTC NEWS
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










