ਮੁੰਬਈ / ਨਾਂਦੇੜ:
ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਾਲ ਨੂੰ ਸਮਰਪਿਤ ਮਹਾਰਾਸ਼ਟਰ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਗਏ ਇਤਿਹਾਸਕ ਗੁਰਮਤਿ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ, IAS (ਰਿਟਾ.) ਨੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।
ਇਸ ਸਬੰਧੀ ਮੁੰਬਈ ਸਥਿਤ ਮੁੱਖ ਮੰਤਰੀ ਦਫ਼ਤਰ (CMO) ਵਿਖੇ ਹੋਈ ਇੱਕ ਉੱਚ-ਪੱਧਰੀ ਮੁਲਾਕਾਤ ਦੌਰਾਨ ਡਾ. ਵਿਜੇ ਸਤਬੀਰ ਸਿੰਘ iAS(ਰ)ਅਤੇ ਸ.ਜਸਵੰਤ ਸਿੰਘ ਬੋਬੀ ਨੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮੁੱਚੀ ਸਿੱਖ ਸੰਗਤ ਵੱਲੋਂ ਮਹਾਰਾਸ਼ਟਰ ਸ਼ਾਸਨ ਦੇ ਸਹਿਯੋਗ ਲਈ ਆਭਾਰ ਪ੍ਰਗਟਾਇਆ ਅਤੇ ਮੁੱਖ ਮੰਤਰੀ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਪ੍ਰਸਾਦ ਦੇ ਕਰਕੇ ਸਨਮਾਨਿਤ ਵੀ ਕੀਤਾ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਨਾਗਪੁਰ, ਨਵੀਂ ਮੁੰਬਈ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਵੱਡੇ ਪੱਧਰ ‘ਤੇ ਗੁਰਮਤਿ ਸਮਾਗਮ ਉਲੀਕੇ ਗਏ ਸਨ। ਇਸ ਲੜੀ ਤਹਿਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਆਯੋਜਿਤ ਦੋ ਦਿਨਾ ਦੇ ਮਹਾਨ ਕੀਰਤਨ ਦਰਬਾਰ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਉਨ੍ਹਾਂ ਕਿਹਾ, ਮਹਾਰਾਸ਼ਟਰ ਸਰਕਾਰ ਵੱਲੋਂ ਹਮੇਸ਼ਾ ਹੀ ਗੁਰੂ-ਘਰ ਅਤੇ ਸੰਗਤ ਪ੍ਰਤੀ ਅਥਾਹ ਸਤਿਕਾਰ ਪ੍ਰਗਟਾਇਆ ਜਾਂਦਾ ਰਿਹਾ ਹੈ। ਇੰਨੇ ਵਿਸ਼ਾਲ ਪੱਧਰ ਦੇ ਸਮਾਗਮਾਂ ਦੌਰਾਨ ਲੱਖਾਂ ਸ਼ਰਧਾਲੂਆਂ ਲਈ ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਸੁਰੱਖਿਆ ਦੇ ਜੋ ਬਿਹਤਰੀਨ ਪ੍ਰਬੰਧ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੀਤੇ ਗਏ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਇਸ ਸਫ਼ਲਤਾ ਪਿੱਛੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਜੀ ਦੀ ਨਿੱਜੀ ਦਿਲਚਸਪੀ ਅਤੇ ਯੋਗ ਅਗਵਾਈ ਦਾ ਵੱਡਾ ਯੋਗਦਾਨ ਹੈ।”ਨਾਲ ਹੀ ਉਨ੍ਹਾਂ ਨੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਅਤੇ ਸ੍ਰੀ ਰਾਮੇਸ਼ਵਰ ਨਾਇਕ ਦਾ ਧੰਨਵਾਦ ਕੀਤਾ.
ਇਸ ਮੌਕੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨੇ ਵੀ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਮਹਾਰਾਸ਼ਟਰ ਸਰਕਾਰ ਭਵਿੱਖ ਵਿੱਚ ਵੀ ਸਿੱਖ ਕੌਮ ਦੇ ਅਜਿਹੇ ਇਤਿਹਾਸਕ ਦਿਹਾੜਿਆਂ ਅਤੇ ਸੰਗਤਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗੀ।
ਜਾਰੀ ਕਰਤਾ:
ਮੀਡੀਆ ਸੈੱਲ,
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਨਾਂਦੇੜ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










