ਨਵੀਂ ਦਿੱਲੀ, 21 ਜੁਲਾਈ (ਚ.ਨ.ਸ.): ਰਾਜਧਾਨੀ ਵਿੱਚ ਬੀਤੇ ਦਿਨ ਸੀ.ਜੇ.ਪੀ. ਵੱਲੋਂ ਕੀਤੇ ਗਏ ਜ਼ਬਰਦਸਤ ਪ੍ਰਦਰਸ਼ਨ ਤੋਂ ਬਾਅਦ, ਮੰਗਲਵਾਰ ਨੂੰ ਐੱਨ.ਡੀ.ਏ. ਸੰਸਦੀ ਪਾਰਟੀ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ’ਤੇ ਆਪਣਾ ਸਪੱਸ਼ਟ ਰੁਖ਼ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਦਾ ਸਿਆਸੀ ਮੁੱਦਾ ਨਹੀਂ ਹੈ, ਬਲਕਿ ਦੇਸ਼ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ, ਜਿਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਰਕਾਰ ਵੱਲੋਂ ਪੇਪਰ ਲੀਕ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਅਪੀਲ
ਕੀਤੀ ਕਿ ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਦੇਸ਼ ਦੇ ਚੋਟੀ ਦੇ ਵਕੀਲਾਂ ਦੀਆਂ ਸੇਵਾਵਾਂ ਲਈਆਂ ਜਾਣ ਤਾਂ ਜੋ ਅਦਾਲਤ ਵਿੱਚ ਸਰਕਾਰੀ ਪੱਖ ਪੂਰੀ ਮਜ਼ਬੂਤੀ
ਨਾਲ ਰੱਖਿਆ ਜਾ ਸਕੇ।
ਰਿਜਿਜੂ ਮੁਤਾਬਕ, “ਪ੍ਰਧਾਨ ਮੰਤਰੀ ਨੇ ਕਿਹਾ ਕਿ ਲੀਕ ਦੀ ਖ਼ਬਰ ਆਉਂਦਿਆਂ ਹੀ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ 13 ਲੋਕਾਂ ਨੂੰ ਗਿ੍ਰਫ਼ਤਾਰ ਕਰਕੇ ਜੇਲ੍ਹ ਭੇਜਿਆ। ਵਿਦਿਆਰਥੀਆਂ ਦੇ ਭਵਿੱਖ ਦਾ ਨੁਕਸਾਨ ਬਚਾਉਣ ਲਈ ਨੀਟ ਦੀ ਮੁੜ-ਪ੍ਰੀਖਿਆ ਨੂੰ ਪਹਿਲ ਦਿੱਤੀ ਗਈ, ਜਿਸ ਨੂੰ ਸਫ਼ਲਤਾਪੂਰਵਕ ਕਰਵਾ ਕੇ ਨਤੀਜੇ ਵੀ ਬਿਨਾਂ ਦੇਰੀ ਐਲਾਨੇ ਗਏ।” ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਕਦੇ ਨਹੀਂ ਵਾਪਰਨੀ ਚਾਹੀਦੀ।ਕੇਂਦਰੀ ਮੰਤਰੀ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਪੇਪਰ ਲੀਕ ਸਿਰਫ਼ ਕੇਂਦਰ ਸਰਕਾਰ ਦਾ ਮੁੱਦਾ ਨਹੀਂ ਹੈ। ਚਾਹੇ ਕੋਈ ਵੀ ਸੂਬਾ ਹੋਵੇ, ਪੇਪਰ ਲੀਕ ’ਚ ਸ਼ਾਮਲ ਹਰ ਦੋਸ਼ੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਇਹ ਕੋਈ ਰਾਜਨੀਤਕ ਜਾਂ ਪਾਰਟੀਬਾਜ਼ੀ ਦਾ ਮੁੱਦਾ ਨਹੀਂ ਹੈ। ਸਾਨੂੰ ਪ੍ਰੀਖਿਆ ਪ੍ਰਣਾਲੀ ਨੂੰ ਬੁਲੇਟਪਰੂਫ਼ ਅਤੇ ਪੁਖ਼ਤਾ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।” ਇਸ ਦੇ ਨਾਲ ਹੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਪੇਸ ਸਟਾਰਟ-ਅੱਪ ‘ਸਕਾਈਰੂਟ’) ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੇਸ਼ ਦੇ ਯੁਵਾਵਾਂ ਦੀ ਸਮਰੱਥਾ ਦੀ ਸ਼ਲਾਘਾ ਕੀਤੀ, ਜਿਸ ਵਿੱਚ ਔਸਤਨ 28 ਸਾਲ ਦੀ ਉਮਰ ਦੇ ਨੌਜਵਾਨ ਕੰਮ ਕਰ ਰਹੇ ਹਨ। ਉਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਦੀਆਂ ਪ੍ਰਾਪਤੀਆਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਰਿਜਿਜੂ ਨੇ ਉਮੀਦ ਜਤਾਈ ਕਿ ਐੱਨ.ਡੀ.ਏ. ਮੌਨਸੂਨ ਇਜਲਾਸ ਦੌਰਾਨ ਹਾਂ-ਪੱਖੀ ਭੂਮਿਕਾ ਨਿਭਾਏਗਾ ਅਤੇ ਵਿਰੋਧੀ ਧਿਰ ਤੋਂ ਵੀ ਨੌਜਵਾਨਾਂ ਦੇ ਭਵਿੱਖ ਲਈ ਸਹਿਯੋਗ ਦੀ ਮੰਗ ਕੀਤੀ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










