ਪਠਾਨਕੋਟ, 22 ਜੁਲਾਈ:ਪਠਾਨਕੋਟ-ਜਲੰਧਰ ਕੌਮੀ ਮਾਰਗ ’ਤੇ ਪਿੰਡ ਕੌਂਤਰਪੁਰ ਨੇੜੇ ਇਕ ਤੇਜ਼ ਰਫ਼ਤਾਰ ਟੂਰਿਸਟ ਸਲੀਪਰ ਬੱਸ ਨੇ 6 ਲੋਕਾਂ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਭਿਆਨਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਮੌਕੇ ਗੁੱਸੇ ਵਿਚ ਆਈ ਭੀੜ ਨੇ ਬੱਸ ਨੂੰ ਅੱਗ ਲਗਾ ਦਿੱਤੀ। ਇਹ ਬੱਸ ਜਲੰਧਰ ਵੱਲੋਂ ਪਠਾਨਕੋਟ ਜਾ ਰਹੀ ਸੀ। ਦੱਸਿਆ ਜਾ ਰਿਹਾ ਕਿ ਬੱਸ ਦੀ ਰਫ਼ਤਾਰ ਤੇਜ਼ ਸੀ ਅਤੇ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ, ਸਕੂਟਰੀ ਸਵਾਰ ਮਹਿਲਾ ਅਤੇ ਇਕ ਬੱਚੀ ਤੋਂ ਇਲਾਵਾ ਪੈਦਲ ਜਾ ਰਹੇ ਲੋਕਾਂ ਨੂੰ
ਦਰੜ ਦਿੱਤਾ। ਹਾਦਸੇ ਵਿਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹਨ। ਗੁੱਸੇ ਵਿਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ ਅਤੇ ਰੋਡ ਜਾਮ ਕਰ ਦਿੱਤਾ, ਜਿਸ ਦੇ ਚੱਲਦੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਫਾਇਰ ਬਿ੍ਰਗੇਡ ਦੀਆਂ ਟੀਮਾਂ ਨੂੰ ਸੂਚਿਤ ਕੀਤਾ ਅਤੇ ਅੱਗ ’ਤੇ ਕਾਬੂ ਪਾਇਆ।
ਦੂਜੇ ਪਾਸੇ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਸਥਾਨਕ ਲੋਕਾਂ ਨੂੰ ਸਮਝਾ ਕੇ ਰਸਤਾ ਖੁਲ੍ਹਵਾ ਦਿੱਤਾ ਅਤੇ ਬੱਸ ਡਰਾਈਵਰ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਬੱਸ ਡਰਾਈਵਰ ਬੜੀ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ, ਜਿਸ ਦੇ ਚੱਲਦੇ ਉਸ ਨੇ ਲੋਕਾਂ ਨੂੰ ਦਰੜ ਦਿੱਤਾ। ਫਿਲਹਾਲ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਜ਼ਖਮੀ ਹਨ। ਮੌਕੇ ’ਤੇ ਪੁਹੰਚੀ ਪੁਲਿਸ ਨੇ ਕਿਹ ਕਿ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਬੱਸ ਡਰਾਈਰ ਦੀ ਭਾਲ ਕੀਤੀ ਜਾ ਰਹੀ ਹੈ।
ਮਿ੍ਰਤਕਾਂ ਦੀ ਪਛਾਣ ਰਣਜੀਤ ਸਿੰਘ (ਪੁੱਤਰ ਦਰਸ਼ਨ ਸਿੰਘ) ਅਤੇ ਅਰੁਣ ਕੁਮਾਰ (ਪੁੱਤਰ ਵਿਜੇ ਕੁਮਾਰ) ਵਜੋਂ ਹੋਈ ਹੈ, ਜੋ ਦੋਵੇਂ ਕੌਂਤਰਪੁਰ ਦੇ ਵਸਨੀਕ ਸਨ। ਘਟਨਾ ਤੋਂ ਬਾਅਦ, ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਬੱਸ ਨੂੰ ਰੋਕਿਆ ਅਤੇ ਉਸ ਨੂੰ ਅੱਗ ਲਗਾ ਦਿੱਤੀ। ਸੂਚਨਾ ਮਿਲਣ ’ਤੇ ਨੰਗਲਭੂਰ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










