ਨਵੀਂ ਦਿੱਲੀ, 22 ਜੁਲਾਈ: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਅੱਜ 24ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਇਹ ਭਰੋਸਾ ਦੇਵੇ ਕਿ ਪ੍ਰੀਖਿਆ ਸੁਧਾਰ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਪ੍ਰਦਰਸ਼ਨਕਾਰੀਆਂ ’ਤੇ ਕੋਈ ਵੀ ਸਖ਼ਤ ਜਾਂ ਬਦਲੇ ਦੀ ਭਾਵਨਾ ਵਾਲੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ, ਤਾਂ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਤਿਆਰ ਹਨ।
ਵਾਂਗਚੁਕ ਨੇ ਆਪਣੀ ਸ਼ਰਤ ਦੱਸਦੇ ਹੋਏ ਇੱਕ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਮਿਲਣ ਆਏ ਦੋ ਮੰਤਰੀਆਂ ਜੇ ਪੀ ਨੱਡਾ ਅਤੇ ਜਿਤੇਂਦਰ ਸਿੰਘ ਨੇ ਉਨ੍ਹਾਂ ਨੂੰ ਸੰਸਦ ਵਿੱਚ ਇਸ ਮੁੱਦੇ ’ਤੇ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਵਿੱਚ ਸਿੱਖਿਆ
ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਵਾਂਗਚੁਕ ਨੂੰ ਸੰਬੋਧਿਤ ਇੱਕ ਜਨਤਕ ਪੱਤਰ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਆਪਣੀ ਸਿਹਤ ਨੂੰ ਪਹਿਲ ਦੇਣ ਦੀ ਬੇਨਤੀ ਕਰਦੇ ਹੋਏ ’ਪ੍ਰੀਖਿਆ ਇਨਸਾਫ਼’ ਲਈ ਮੁਹਿੰਮ ਨੂੰ ਅੱਗੇ ਵਧਾਉਣ ਦਾ ਪ੍ਰਣ ਲਿਆ।
ਸੀ.ਜੇ.ਪੀ. ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਤਿਕਾਰ ਅਤੇ ਧੰਨਵਾਦ ਦੇ ਨਾਲ ਅਸੀਂ ਤੁਹਾਨੂੰ ਆਪਣਾ ਵਰਤ ਖ਼ਤਮ ਕਰਨ ਦੀ ਬੇਨਤੀ ਕਰਦੇ ਹਾਂ । ਤੁਹਾਡੀ ਕੁਰਬਾਨੀ ਨੇ ਦੇਸ਼ ਭਰ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਹੈ। ਵਾਂਗਚੁਕ ਪ੍ਰੀਖਿਆ ਦੀਆਂ ਕਥਿਤ ਧਾਂਦਲੀਆਂ ’ਤੇ ਜਵਾਬਦੇਹੀ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਪਿਛਲੇ 25 ਦਿਨਾਂ ਤੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ।
20 ਜੁਲਾਈ ਦੀ ’ਸੰਸਦ ਚੱਲੋ’ ਦਾ ਹਵਾਲਾ ਦਿੰਦੇ ਹੋਏ, ਸੀ.ਜੇ.ਪੀ. ਨੇ ਕਿਹਾ ਕਿ ਕਈ ਰਾਜਾਂ ਦੇ ਵਿਦਿਆਰਥੀ ਇਸ ਅੰਦੋਲਨ ਦਾ ਸਮਰਥਨ ਕਰਨ ਲਈ ਦਿੱਲੀ ਪਹੁੰਚੇ ਸਨ। ਪਾਰਟੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਤੁਸੀਂ ਦਿਖਾ ਦਿੱਤਾ ਹੈ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਨਾਲੋਂ ਵੱਡੀ ਹੈ ਅਤੇ ਵਿਦਿਆਰਥੀ ਇਨਸਾਫ਼ ਦੇ ਹੱਕਦਾਰ ਹਨ । ਪਰ ਇਸ ਸਮੇਂ ਸਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੀ ਸਿਹਤ ਦਾ ਧਿਆਨ ਰੱਖੋ। ਸੰਗਠਨ ਨੇ ਵਾਂਗਚੁਕ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਵਰਤ ਖ਼ਤਮ ਕਰਨ ਦੇ ਉਨ੍ਹਾਂ ਦੇ ਫੈਸਲੇ ਤੋਂ ਨਿਰਪੱਖ ਇਹ ਅੰਦੋਲਨ ਜਾਰੀ ਰਹੇਗਾ। ਪੱਤਰ ਵਿੱਚ ਅੱਗੇ ਲਿਖਿਆ ਗਿਆ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਇਹ ਸੰਘਰਸ਼ ਤੁਹਾਡੇ ਵਰਤ ਨਾਲ ਖ਼ਤਮ ਨਹੀਂ ਹੋਵੇਗਾ। ਅਸੀਂ ਵਿਰੋਧ ਪ੍ਰਦਰਸ਼ਨ ਜਾਰੀ ਰੱਖਾਂਗੇ ਅਤੇ ਪ੍ਰੀਖਿਆ ਇਨਸਾਫ਼ ਦੀਆਂ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਇਸ ਲੜਾਈ ਨੂੰ ਅੱਗੇ ਲੈ ਕੇ ਜਾਵਾਂਗੇ। ਅਸੀਂ ਅੰਦੋਲਨ ਨੂੰ ਜ਼ਿੰਦਾ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।’
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










