ਨਵੀਂ ਦਿੱਲੀ 24 ਜੁਲਾਈ 2026: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਸੁਖੋ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਜਨਕਪੁਰੀ ਦੀ ਗਵਰਨਿੰਗ ਬਾਡੀ ਵਿੱਚ ਸਰਦਾਰ ਰਜਿੰਦਰ ਸਿੰਘ ਸ਼ਾਨ ਨੂੰ ਮੈਨੇਜਰ ਵਜੋਂ ਨਾਮਜ਼ਦ ਕੀਤੇ ਜਾਣ ‘ਤੇ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਵਿੱਦਿਅਕ ਸੰਸਥਾਵਾਂ ਨਾ ਸਿਰਫ਼ ਗੁਣਵੱਤਾਪੂਰਨ ਸਿੱਖਿਆ ਦੇਂਦੀਆਂ ਹਨ, ਸਗੋਂ ਨੌਜਵਾਨ ਪੀੜ੍ਹੀ ਵਿੱਚ ਗੁਰਮਤਿ ਮੁੱਲਾਂ, ਉੱਚੇ ਸੰਸਕਾਰਾਂ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਵੀ ਪ੍ਰਫੁੱਲਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਰਦਾਰ ਰਜਿੰਦਰ ਸਿੰਘ ਸ਼ਾਨ ਆਪਣੀ ਯੋਗਤਾ, ਤਜਰਬੇ, ਸਮਰਪਣ ਅਤੇ ਪ੍ਰਬੰਧਕੀ ਕਾਬਲੀਅਤ ਸਦਕਾ ਇਸ ਅਹਿਮ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਸਕੂਲ ਦੀ ਤਰੱਕੀ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਵਡਮੁੱਲਾ ਯੋਗਦਾਨ ਪਾਉਣਗੇ।
ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਰਦਾਰ ਰਜਿੰਦਰ ਸਿੰਘ ਸ਼ਾਨ ਨੂੰ ਚੰਗੀ ਸਿਹਤ, ਦੂਰਅੰਦੇਸ਼ੀ, ਦ੍ਰਿੜ੍ਹ ਇਰਾਦੇ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਬਖ਼ਸ਼ਣ, ਤਾਂ ਜੋ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਸਫ਼ਲਤਾਪੂਰਵਕ ਨਿਭਾਉਂਦੇ ਹੋਏ ਸਿੱਖ ਪੰਥ, ਵਿਦਿਆਰਥੀ ਭਾਈਚਾਰੇ ਅਤੇ ਸਮਾਜ ਦੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਕਰ ਸਕਣ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵੀ ਸਰਦਾਰ ਰਜਿੰਦਰ ਸਿੰਘ ਸ਼ਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਮਰਪਿਤ, ਯੋਗ ਅਤੇ ਦੂਰਦਰਸ਼ੀ ਲੀਡਰਸ਼ਿਪ ਹੀ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਰਜਿੰਦਰ ਸਿੰਘ ਸ਼ਾਨ ਆਪਣੀ ਨਵੀਂ ਜ਼ਿੰਮੇਵਾਰੀ ਵਿੱਚ ਸਾਰੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਸੰਸਥਾ ਦੀ ਪ੍ਰਗਤੀ ਵਿੱਚ ਨਵੀਆਂ ਉਚਾਈਆਂ ਸਥਾਪਿਤ ਕਰਨਗੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










