ਨਵੀਂ ਦਿੱਲੀ, 24 ਜੁਲਾਈ: ਵਿਰੋਧੀ ਧਿਰ ਦੇ ਮੈਂਬਰਾਂ ਨੇ ਨੀਟ ਪੇਪਰ ਲੀਕ ਮਾਮਲੇ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਦੀ ਕਾਰਵਾਈ ਦੇ ਵਿਰੋਧ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਹੰਗਾਮਾ ਕੀਤਾ। ਇਸ ਦੌਰਾਨ ਸਦਨ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਦੇ ਨੀਟ ਮੁੱਦੇ ’ਤੇ ਚਰਚਾ ਕਰਨ ਲਈ ਤਿਆਰ ਹੈ ਹਾਲਾਂਕਿ ਵਿਰੋਧੀ ਪਾਰਟੀਆਂ ਆਪਣੇ ਸਟੈਂਡ ’ਤੇ ਅੜੀਆਂ
ਰਹੀਆਂ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪਹਿਲਾਂ ਅਸਤੀਫਾ ਦੇਣਾ ਚਾਹੀਦਾ ਹੈ, ਜਿਸ ਤੋਂ ਬਾਅਦ ਚਰਚਾ ਹੋਣੀ ਚਾਹੀਦੀ ਹੈ।
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਲਗਾਤਾਰ ਪੰਜਵੇਂ ਦਿਨ ਲੋਕ ਸਭਾ ਵਿੱਚ ਡੈੱਡਲਾਕ ਰਿਹਾ। ਪਿਛਲੇ ਪੰਜ ਦਿਨਾਂ ਵਿੱਚ ਸਦਨ ਵਿੱਚ ਕੋਈ ਮਹੱਤਵਪੂਰਨ ਵਿਧਾਨਕ ਕੰਮ ਨਹੀਂ ਹੋਇਆ ਅਤੇ ਪ੍ਰਸ਼ਨ ਕਾਲ ਅਤੇ ਜ਼ੀਰੋ ਕਾਲ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਜਿਵੇਂ ਹੀ ਸਦਨ ਸ਼ੁੱਕਰਵਾਰ ਸਵੇਰੇ ਚੱਲ ਰਿਹਾ ਸੀ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਰਗਿਲ ਵਿਜੇ ਦਿਵਸ ਦਾ ਜ਼ਿਕਰ ਕੀਤਾ, ਜੋ 26 ਜੁਲਾਈ ਨੂੰ ਆਉਾਂਦਾਹੈ। ਇਸ ਤੋਂ ਬਾਅਦ ਸਦਨ ਨੇ ਕਾਰਗਿਲ ਸੰਘਰਸ਼ ਵਿੱਚ ਸਰਬਉੱਚ ਕੁਰਬਾਨੀ ਦੇਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪਲ ਦਾ ਮੌਨ ਰੱਖਿਆ। ਕਾਰਗਿਲ ਵਿਜੇ ਦਿਵਸ ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। ਇਸ ਸਾਲ, 26 ਜੁਲਾਈ ਨੂੰ ਐਤਵਾਰ ਦੀ ਛੁੱਟੀ ਸੀ। ਇਸ ਲਈ ਸ਼ੁੱਕਰਵਾਰ ਨੂੰ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਸ਼ਰਧਾਂਜਲੀਆਂ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਵਿੱਚ ਕਈ ਮੁੱਦੇ ਉਠਾਏ ਗਏ, ਜਿਨ੍ਹਾਂ ਵਿੱਚ ਸੋਮਵਾਰ ਨੂੰ ਨੀਟ ਪੇਪਰ ਲੀਕ ਨੂੰ ਲੈ ਕੇ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਵੀ ਸ਼ਾਮਲ ਸੀ।
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਪ੍ਰਸ਼ਨ ਕਾਲ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦੇ ਖਤਮ ਹੋਣ ਤੋਂ ਬਾਅਦ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ’ਪ੍ਰਸ਼ਨ ਕਾਲ ਸਭ ਤੋਂ ਮਹੱਤਵਪੂਰਨ ਸਮਾਂ ਹੈ। ਮੈਂਬਰ ਸਰਕਾਰ ਨੂੰ ਸਵਾਲ ਕਰਦੇ ਹਨ ਅਤੇ ਜਵਾਬਦੇਹੀ ਯਕੀਨੀ ਬਣਾਉਾਂਦੇਹਨ।’ ਬਿਰਲਾ ਨੇ ਇਹ ਵੀ ਕਿਹਾ ਕਿ ਨਿਯਮਾਂ ਅਨੁਸਾਰ ਪ੍ਰਸ਼ਨ ਕਾਲ ਤੋਂ ਬਾਅਦ ਕਿਸੇ ਵੀ ਵਿਸ਼ੇ ’ਤੇ ਚਰਚਾ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਲਾਂਕਿ, ਜਿਵੇਂ ਹੀ ਵਿਰੋਧੀ ਧਿਰ ਦੇ ਮੈਂਬਰ ਹੰਗਾਮਾ ਕਰਦੇ ਰਹੇ, ਉਨ੍ਹਾਂ ਨੇ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ। ਜਦੋਂ ਸਦਨ ਦੁਪਹਿਰ 12 ਵਜੇ ਮੁੜ ਸ਼ੁਰੂ ਹੋਇਆ, ਤਾਂ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਸਰਕਾਰ ਨੀਟ ਮੁੱਦੇ ’ਤੇ ਚਰਚਾ ਕਰਨ ਲਈ ਤਿਆਰ ਹੈ ਅਤੇ ਵਿਰੋਧੀ ਧਿਰ ਨੂੰ ਚਰਚਾ ਲਈ ਕੋਈ ਸ਼ਰਤਾਂ ਨਹੀਂ ਲਗਾਉਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸ਼ੁਰੂ ਤੋਂ ਹੀ ਇਸ ਮੁੱਦੇ ’ਤੇ ਚਰਚਾ ਦੀ ਮੰਗ ਕਰ ਰਹੀ ਸੀ ਅਤੇ ਸਰਕਾਰ ਹੁਣ ਇਸ ਲਈ ਤਿਆਰ ਹੈ। ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਵੀ ਨੀਟ ਮੁੱਦੇ ’ਤੇ ਦੇਸ਼ ਨੂੰ ਭਰੋਸਾ ਦਿੱਤਾ ਹੈ ਅਤੇ ਸਰਕਾਰ ਪ੍ਰਸ਼ਨ ਪੱਤਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ। ਨੀਟ ਪ੍ਰਸ਼ਨ ਪੱਤਰ ਲੀਕ ਮਾਮਲੇ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਵਿਰੋਧੀ ਧਿਰ ਦੀ ਮੰਗ ਨੂੰ ਲੈ ਕੇ ਸੰਸਦ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਡੈੱਡਲਾਕ ਜਾਰੀ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










