ਨਵੀਂ ਦਿੱਲੀ, 24 ਜੁਲਾਈ: ਕਾਕਰੋਚ ਜਨਤਾ ਪਾਰਟੀ ਅਤੇ ਸਰਕਾਰ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਇਕ ਮੀਟਿੰਗ ਹੋਈ। ਸਰਕਾਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਅਤੇ ਜਤਿੰਦਰ ਸਿੰਘ, ਜਦੋਂ ਕਿ ਸੀ.ਜੇ.ਪੀ. ਵੱਲੋਂ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਸ਼ਾਮਲ ਹੋਏ। ਸੀ.ਜੇ.ਪੀ. ਨਾਲ ਬੈਠਕ ਤੋਂ ਬਾਅਦ ਨੱਢਾ ਨੇ
ਕਹਾ,’’ਬੈਠਕ ਲਗਭਗ 2 ਘੰਟਿਆਂ ਤੱਕ ਚੱਲੀ। ਉਨ੍ਹਾਂ ਦੀਆਂ 3 ਮੁੱਖ ਮੰਗਾਂ ਸਨ ਅਤੇ ਪ੍ਰੀਖਿਆਵਾਂ ਲਈ 5 ਸੁਧਾਰਾਂ ਦੇ ਸੁਝਾਅ ਸਨ। ਅਸੀਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਕੱਲ੍ਹ ਦੁਪਹਿਰ ਫਿਰ ਮਿਲਾਂਗੇ ਅਤੇ ਸਰਕਾਰ ਵਿਚਾਲੇ ਹੋਈ ਚਰਚਾ ਬਾਰੇ ਉਨ੍ਹਾਂ ਨੂੰ ਦੱਸਾਂਗੇ।’’
ਸਰਕਾਰ ਨਾਲ ਬੈਠਕ ਤੋਂ ਬਾਅਦ ਸੀ.ਜੇ.ਪੀ. ਦੇ ਬੁਲਾਰਿਆਂ ਨੇ ਕਿਹਾ,’ਅਸੀਂ ਕੇਂਦਰੀ ਮੰਤਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਸਾਡੀ ਮੰਗ ’ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।’ ਦਾਸ ਨੇ ਕਿਹਾ ਕਿ ਸੀ.ਜੇ.ਪੀ. ਨੇ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਐੱਫ.ਆਈ.ਆਰ. ਵਾਪਸ ਲੈਣ ਦੀ ਵੀ ਮੰਗ ਕੀਤੀ। ਸੌਰਵ ਦਾਸ ਨੇ ਦੱਸਿਆ ਕਿ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਦੋ ਮੰਗਾਂ ਨੂੰ ਲੈ ਕੇ ਸਰਕਾਰ ਦਾ ਰਵੱਈਆ ਕਾਫ਼ੀ ਸਕਾਰਾਤਮਕ ਰਿਹਾ ਹੈ। ਹਾਲਾਂਕਿ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ’ਤੇ ਸਰਕਾਰ ਨੇ ਫ਼ੈਸਲਾ ਲੈਣ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ।
ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ: ਦੂਜੇ ਪਾਸੇ ਪਾਰਟੀ ਆਗੂਆਂ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸੌਰਵ ਦਾਸ ਨੇ ਦੋਸ਼ ਲਾਇਆ ਕਿ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਨੂੰ ਪੁਲਿਸ ਵੱਲੋਂ ਲਗਾਤਾਰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਗਲਤ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਨੌਜਵਾਨਾਂ ’ਤੇ ਸਖ਼ਤੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










