ਨਵੀਂ ਦਿੱਲੀ, 24 ਜੁਲਾਈ:ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਮੰਡਲ ਤੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਸਰਕਾਰ ਦੇ ਅਧਿਕਾਰੀ ਨੇ ਬਿਆਨ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ’ਤੇ ਰਾਸ਼ਟਰਪਤੀ ਨੇ ਬਿੱਟੂ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਇਸ ਸਮੇਂ ਤਿੰਨ ਦੇਸ਼ਾਂ ਦੇ ਦੌਰੇ ’ਤੇ ਹਨ।ਸਾਲ 2024 ਤੋਂ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਰਹੇ ਰਵਨੀਤ ਸਿੰਘ ਬਿੱਟੂ ਵੱਲੋਂ ਆਉਂਦੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ’ਤੇ ਧਿਆਨ ਕੇਂਦਰਿਤ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ 2024 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਲੋਕ ਸਭਾ ਚੋਣ ਲੜੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਨੇਤਾ ਕੇ.ਸੀ. ਵੇਣੂਗੋਪਾਲ ਵੱਲੋਂ ਖਾਲੀ ਕੀਤੀ ਗਈ ਸੀਟ ਦੇ ਬਾਕੀ ਬਚੇ ਕਾਰਜਕਾਲ ਲਈ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










