ਸ਼ਿਮਲਾ, 24 ਜੁਲਾਈ : ਉੱਤਰ ਭਾਰਤ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਥਾਵਾਂ ’ਤੇ ਬਹੁਤ ਭਾਰੀ ਮੀਂਹ ਪੈ ਰਿਹਾ ਹੈ। ਹਿਮਾਚਲ ਦੇ ਚੁਰਾਹ ਉਪ-ਮੰਡਲ ਦੇ ਬੇਹੱਦ ਸੰਵੇਦਨਸ਼ੀਲ ਅਤੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਬੈਰਾਗੜ੍ਹ-ਸਚੇ ਜੋਤ-ਕਿਲਾਰ ਮਾਰਗ ’ਤੇ ਮਾਨਸੂਨ ਨੇ ਤਬਾਹੀ ਮਚਾ ਦਿੱਤੀ ਹੈ। ਖੇਤਰ ਵਿਚ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਅਤੇ ਸੜਕਾਂ ਦੇ ਰੁੜ੍ਹ ਜਾਣ ਨਾਲ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਸਤਰੂੰਡੀ ਨਾਲਾ, ਰਾਣੀਕੋਟ ਅਤੇ ਕਰਥ ਨਾਲਾ ਖੇਤਰਾਂ ਵਿਚ ਬੱਦਲ ਫਟਣ ਨਾਲ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਅਤੇ ਪਹਾੜਾਂ ਤੋਂ ਆਏ ਤੇਜ਼ ਵਹਾਅ ਨੇ ਕਹਿਰ ਵਰ੍ਹਾਇਆ।
ਉੱਥੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬੀਤੇ 24 ਘੰਟਿਆਂ ਦੌਰਾਨ 400 ਐੱਮ.ਐੱਮ. ਤੋਂ ਵੱਧ ਮੀਂਹ ਰਿਕਾਰਡ
ਕੀਤਾ ਗਿਆ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਹਰਿਆਣਾ ਵਿਚ ਵੀ ਕਈ ਥਾਵਾਂ ’ਤੇ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਹਾਲਾਂਕਿ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










