ਨਵੀਂ ਦਿੱਲੀ, 27 ਜੁਲਾਈ : ਪੇਪਰ ਲੀਕ ਅਤੇ ਪ੍ਰੀਖਿਆ ਵਿੱਚ ਬੇਨੇਮੀਆਂ ਵਿਰੁੱਧ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੀ ਜਥੇਬੰਦੀ ਕੌਕਰੇਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਗਿ੍ਰਫ਼ਤਾਰ ਕੀਤੇ ਗਏ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਏ ਗਏ ਤਾਂ ਉਹ ਮੁੜ ਤੋਂ ਤਿੱਖਾ ਅੰਦੋਲਨ ਛੇੜ ਦੇਣਗੇ।ਜਥੇਬੰਦੀ ਨੇ ਕਿਹਾ ਕਿ ਅਸਾਮ, ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਪੁਲੀਸ ਵੱਲੋਂ ਵਿਦਿਆਰਥੀਆਂ ਨੂੰ ਮਿੱਥ ਕੇ ਗਿ੍ਰਫ਼ਤਾਰ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ (ਜੇ.ਪੀ. ਨੱਡਾ ਅਤੇ ਜੀਤੇਂਦਰ ਸਿੰਘ) ਨਾਲ ਗੱਲਬਾਤ ਹੋਣ ਤੋਂ ਬਾਅਦ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਵਿਰੁੱਧ ਕੋਈ ਸਜ਼ਾਯੋਗ ਜਾਂ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ।
ਇਸ ਭਰੋਸੇ ਤੋਂ ਬਾਅਦ ਹੀ ਸੀ.ਜੇ.ਪੀ. ਨੇ ਆਪਣਾ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਮੁਲਤਵੀ ਕੀਤਾ ਸੀ ਪਰ ਹੁਣ ਸੂਬਾ ਸਰਕਾਰਾਂ ਵੱਲੋਂ ਕੇਸ ਦਰਜ ਕਰਨ ਅਤੇ ਗਿ੍ਰਫ਼ਤਾਰੀਆਂ ਜਾਰੀ ਰੱਖਣ ਨੂੰ ਜਥੇਬੰਦੀ ਨੇ ਨੌਜਵਾਨਾਂ ਨਾਲ ਵੱਡਾ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਸਰਕਾਰ ਮੰਗਲਵਾਰ ਤੱਕ ਲਿਖਤੀ ਗਾਰੰਟੀ ਦੇ ਕੇ ਆਪਣੇ ਵਾਅਦੇ ਨੂੰ ਪੂਰਾ ਕਰੇ ਨਹੀਂ ਤਾਂ ਨੌਜਵਾਨਾਂ ਦੇ ਹਿੱਤ ਵਿੱਚ ਅਗਲਾ ਸਖ਼ਤ ਕਦਮ ਚੁੱਕਿਆ ਜਾਵੇਗਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










