ਨਵੀਂ ਦਿੱਲੀ, 27 ਜੁਲਾਈ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੀਂ ਦਿੱਲੀ ਵਿਖੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉੱਜਵਲ ਭਵਿੱਖ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਸੂਬਾ ਪ੍ਰਧਾਨ ਢਿੱਲੋਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਆਰਥਿਕਤਾ, ਇੰਡਸਟਰੀ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ , ਲਾਅ ਐਂਡ ਆਰਡਰ, ਗੈਂਗਸਟਰਵਾਦ ਸਮੇਤ ਹੋਰ ਕਈ ਮੁੱਦਿਆਂ ਉਪਰ ਚਰਚਾ ਕੀਤੀ। ਇਸ ਮੁਲਾਕਾਤ ਸਬੰਧੀ ਢਿੱਲੋਂ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਬਹੁਤ ਸਾਰਥਿਕ ਮਾਹੌਲ ’ਚ ਹੋਈ ਹੈ ਤੇ ਪ੍ਰਧਾਨ ਮੰਤਰੀ ਨੇ ਬਹੁਤ ਗੰਭੀਰਤਾ ਨਾਲ ਪੂਰੀ ਗੱਲ ਸੁਣੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਨੂੰ ਲੈ ਕੇ ਬਹੁਤ ਚਿੰਤਿਤ ਹਨ।?ਪੰਜਾਬ ਦੇ ਸਾਰੇ ਹਾਲਾਤਾਂ ਬਾਰੇ ਉਹ ਪਹਿਲਾਂ ਹੀ ਚੰਗੀ ਤਰ੍ਹਾਂ ਭਲੀਭਾਂਤ ਜਾਣੂ ਹਨ?। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਆਪਣੇ ਪੰਜਾਬ ਵਿੱਚ ਇੱਕ ਕਾਰਿਯਾਕਰਤਾ ਵਜੋਂ ਕੀਤੇ ਕੰਮਾਂ ਅਤੇ ਤਜੁਰਬੇ ਨੂੰ ਵੀ ਸਾਂਝਾ ਕੀਤਾ। ਢਿੱਲੋਂ ਨੇ ਕਿਹਾ ਕਿ ਦੇਸ਼ ਦੇ ਸਰਵਉੱਚ ਅਹੁਦੇ ਉਪਰ ਬਿਰਾਜਮਾਨ ਹੋਣ ਦੇ ਬਾਵਜੂਦ ਪ੍ਰਧਾਨਮੰਤਰੀ ਜੀ ਅਜੇ ਵੀ ਪੰਜਾਬ ਦੀ ਧਰਾਤਲ ਜੁੜੇ ਹੋਏ ਹਨ?। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ’ਆਪ’ ਸਰਕਾਰ ਦੀ ਨਾਕਾਮੀ ਤੇ ਦਿਸ਼ਾ-ਹੀਣ ਨੀਤੀਆਂ ਕਾਰਨ ਅੱਜ ਸੂਬਾ ਆਰਥਿਕ ਤੇ ਪ੍ਰਸ਼ਾਸਨਿਕ ਤੌਰ ’ਤੇ ਪਛੜ ਰਿਹਾ ਹੈ। ਪੰਜਾਬ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨ ਤੇ ਮਜ਼ਦੂਰ ਅੱਜ ਬਦਹਾਲੀ ਦੇ ਦੌਰ ’ਚੋਂ ਲੰਘ ਰਹੇ ਹਨ, ਜਦੋਂਕਿ ’ਆਪ’ ਸਰਕਾਰ ਸਿਰਫ਼ ਝੂਠੇ ਦਾਅਵਿਆਂ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










