ਵਰਜੀਨੀਆ – ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਫਾਈਟਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 9:40 ਵਜੇ ਓਲਡ ਪੋਰਟ ਵੇਕਫੀਲਡ ਰੋਡ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਧਮਾਕਿਆਂ ਵਰਗੀਆਂ ਆਵਾਜ਼ਾਂ ਸੁਣਨ ਦੀ ਵੀ ਜਾਣਕਾਰੀ ਦਿੱਤੀ, ਜਦਕਿ ਇਮਾਰਤ ਦੀ ਛੱਤ ਦਾ ਵੱਡਾ ਹਿੱਸਾ ਢਹਿ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਕੰਟਰੀ ਫਾਇਰ ਸਰਵਿਸ, ਮੈਟਰੋਪੋਲੀਟਨ ਫਾਇਰ ਸਰਵਿਸ, ਦੱਖਣੀ ਆਸਟ੍ਰੇਲੀਆ ਪੁਲਿਸ ਅਤੇ ਹੋਰ ਐਮਰਜੈਂਸੀ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਕਰੀਬ 60 ਫਾਇਰ ਫਾਈਟਰਾਂ ਅਤੇ 20 ਅੱਗ ਬੁਝਾਊ ਗੱਡੀਆਂ ਦੀ ਮਦਦ ਨਾਲ ਤਿੰਨ ਤੋਂ ਚਾਰ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਇਸ ਨੂੰ ਨੇੜਲੇ ਇਲਾਕਿਆਂ ਤੱਕ ਫੈਲਣ ਤੋਂ ਰੋਕ ਲਿਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਜਾਂਚ ਜਾਰੀ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਆਸਟ੍ਰੇਲੀਆ ਭਰ ਦੀ ਸਿੱਖ ਸੰਗਤ ’ਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










