ਨਵੀਂ ਦਿੱਲੀ, : ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਮੈਂ ਇਕ ਸਟ੍ਰੀਟ ਫਾਈਟਰ ਹਾਂ, ਏ.ਸੀ. ਕਮਰਿਆਂ ’ਚ ਬੈਠਣ ਵਾਲਾ ਐਕਟੀਵਿਸਟ ਨਹੀਂ। ਸੋਮਵਾਰ ਉਹ ਸੰਸਦ ਭਵਨ ਪਹੁੰਚੇ। ਉਨ੍ਹਾਂ ਦੇ ਸੰਸਦ ਭਵਨ ਕੰਪਲੈਕਸ ’ਚ ਪਹੁੰਚਦਿਆਂ ਹੀ ਭਾਜਪਾ ਤੇ ਰਾਜਗ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਵਿਰੋਧੀ ਧਿਰ ਦੇ ਇਕ ਸੰਸਦ ਮੈਂਬਰ ਨੇ ਮਜ਼ਾਕ ਉਡਾਇਆ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੰਤਰੀ ਨੇ ਦੋਸ਼ਾਂ ਦਾ ਸਾਹਮਣਾ ਕੀਤੇ ਬਿਨਾਂ ਅਸਤੀਫਾ ਦਿੱਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਅਜਿਹਾ ਹੁੰਦਾ ਹੈ। ਧਰਮਿੰਦਰ ਪ੍ਰਧਾਨ ਨੇ ਜਵਾਬ ਦਿੱਤਾ ਕਿ ਮੈਂ ਇਕ ਸਟ੍ਰੀਟ ਫਾਈਟਰ ਹਾਂ, ਏਅਰ ਕੰਡੀਸ਼ਨਡ ਕਮਰਿਆਂ ’ਚ ਬੈਠਣ ਵਾਲਾ ਐਕਟੀਵਿਸਟ ਨਹੀਂ। ਪ੍ਰਧਾਨ ਨੇ 25 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਕਾਕਰੋਚ ਜਨਤਾ ਪਾਰਟੀ ਨੇ ਨੀਟ ਪੇਪਰ ਲੀਕ ਮਾਮਲੇ ’ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਜੰਤਰ-ਮੰਤਰ ਵਿਖੇ 36 ਦਿਨਾਂ ਲਈ ਧਰਨਾ ਦਿੱਤਾ ਸੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










