ਨਵੀਂ ਦਿੱਲੀ, 28 ਜੁਲਾਈ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਹਾਲ ਹੀ ਵਿੱਚ ਹੋਏ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਦੀ ਨਿਰਪੱਖ, ਪਾਰਦਰਸ਼ੀ ਅਤੇ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ‘ਨਿਰਧਾਰਤ ਪ੍ਰੋਟੋਕੋਲ’ ਦੀ ਉਲੰਘਣਾ ਹੁੰਦੀ ਹੈ ਤਾਂ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ।
ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਕਰਵਾਏ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (ਨੀਟ) ਲਈ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਵਧੀਕੀਆਂ ਦਾ ਦੋਸ਼ ਲਗਾਉਣ ਵਾਲੀਆਂ ਕਈ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਹਿੰਸਾ ਦੀਆਂ ਕਈ ਘਟਨਾਵਾਂ ਦਾ ਹਵਾਲਾ ਦਿੱਤਾ ਸੁਣਵਾਈ ਦੀ ਸ਼ੁਰੂਆਤ ਵਿੱਚ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੀ ਬੈਂਚ ਨੇ ਸਵਾਲ ਕੀਤਾ ਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਜਾਂਚ ਕਿਉਂ ਨਹੀਂ ਹੋਣੀ ਚਾਹੀਦੀ। ਚੀਫ਼ ਜਸਟਿਸ ਨੇ ਕਿਹਾ, ‘ਜਿਸ ਕਿਸੇ ਨੇ ਵੀ ਵਧੀਕੀਆਂ ਕੀਤੀਆਂ
ਹਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ
ਲਿਆ ਹੈ, ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ।’ ਵਕੀਲਾਂ ਦੀਆਂ ਦਲੀਲਾਂ ਦਾ ਨੋਟਿਸ ਲੈਂਦੇ ਹੋਏ ਬੈਂਚ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਨੀਟ ਵਿਦਿਆਰਥੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਸਾਰੇ ਦੋਸ਼ਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਜ਼ਰੂਰੀ ਹੈ। ਬੈਂਚ ਨੇ ਕਿਹਾ, ’ਜੇਕਰ ਸਥਾਪਿਤ ਪ੍ਰੋਟੋਕੋਲ ਦੀ ਉਲੰਘਣਾ ਹੁੰਦੀ ਹੈ, ਤਾਂ ਕਾਨੂੰਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ।’ ਚੀਫ਼ ਜਸਟਿਸ ਸੁਈਆ ਕਾਂਤ ਨੇ ਕਿਹਾ ਕਿ ਬੈਂਚ ਸਾਰੇ ਦੋਸ਼ਾਂ ਦੀ ਸੁਤੰਤਰ, ਪਾਰਦਰਸ਼ੀ ਅਤੇ ਪੂਰੀ ਜਾਂਚ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ।
250 ਪੁਲਿਸ ਮੁਲਾਜ਼ਮਾਂ ’ਤੇ ਹੋਏ ਹਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗੇ ਕਿ ਇਹ ਹਮਲੇ ਵਿਦਿਆਰਥੀਆਂ ਨੇ ਕੀਤੇ ਹਨ ਜਾਂ ’ਬੇਕਾਬੂ ਤੱਤਾਂ’ ਦੁਆਰਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਵਿਦਿਆਰਥੀ ਪੁਲਿਸ ਅਧਿਕਾਰੀਆਂ ਵਿਰੁੱਧ ਹਿੰਸਾ ਨਹੀਂ ਕਰਨਗੇ ਪਰ ਕੁਝ ਦੰਗਾਕਾਰੀ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕਤਲ, ਬਲਾਤਕਾਰ ਅਤੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦੇ ਬਦਮਾਸ਼ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਪੁਲਿਸ ਕਰਮਚਾਰੀਆਂ ਵਿਰੁੱਧ ਹਿੰਸਾ ਦਾ ਸਹਾਰਾ ਲਿਆ। ਇਸ ਰਿਪੋਰਟ ਨੂੰ ਲਿਖਣ ਸਮੇਂ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਬੈਂਚ ਨੇ ਸੋਮਵਾਰ ਨੂੰ ਕਿਹਾ ਸੀ ਕਿ ਕਿਸੇ ਵੀ ਅੰਦੋਲਨ ਦੇ ਆਧਾਰ ’ਤੇ ’ਪੁਲਿਸ ਵਧੀਕੀਆਂ’ ਜਾਂ ’ਲਾਠੀਚਾਰਜ’ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸੰਵਿਧਾਨ ਦੁਆਰਾ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਗਰੰਟੀ ਹੈ।ਅਦਾਲਤ ਨੇ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਨਾਲ ਹੀ, ਯੋਗ ਵਿਦਿਆਰਥੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ। 20 ਜੁਲਾਈ ਨੂੰ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਬੁਲਾਏ ਗਏ ’ਚਲੋ ਸੰਸਦ’ ਮਾਰਚ ਦਾ ਆਯੋਜਨ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪਾਂ ਹੋਈਆਂ ਸਨ। ਸੁਰੱਖਿਆ ਕਰਮਚਾਰੀਆਂ ਨੇ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਵਰਤੇ। ਪ੍ਰਦਰਸ਼ਨਕਾਰੀ ਨੀਟ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।n
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










