ਨਵੀਂ ਦਿੱਲੀ, 28 ਜੁਲਾਈ: ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਦੀ ਇੱਕ ਜਨਰਲ ਡਾਇਰੀ ਐਂਟਰੀ ਤੋਂ ਖੁਲਾਸਾ ਹੋਇਆ ਹੈ ਕਿ ਜੰਤਰ-ਮੰਤਰ ਦੇ ਜ਼ੋਨ 1 ਵਿੱਚ ਮੌਜੂਦ ਦਿੱਲੀ ਪੁਲਿਸ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ) ਰੈਂਕ ਦੇ ਅਧਿਕਾਰੀ ਦੇ ਨਿਰਦੇਸ਼ਾਂ ’ਤੇ ਰੈਪਿਡ ਐਕਸ਼ਨ ਫੋਰਸ (ਆਰਏਐਫ ) ਨੇ ਪੈਲੇਟ ਗੰਨ (ਪੈਲੇਟ ਬੰਦੂਕ) ਦੀ ਵਰਤੋਂ ਕੀਤੀ ਸੀ।
20 ਜੁਲਾਈ ਨੂੰ ਰਾਤ 1:24 ਵਜੇ ਦਰਜ ਕੀਤੇ ਗਏ ਇਸ ਦਸਤਾਵੇਜ਼ ਵਿੱਚ ਲਿਖਿਆ ਹੈ, ‘ਡੀਸੀਪੀ ਦੇ ਨਿਰਦੇਸ਼ਾਂ ’ਤੇ, ‘ਕਾਕਰੌਚ ਜਨਤਾ ਪਾਰਟੀ’ (ਸੀਜੇਪੀ) ਦੇ ਪ੍ਰਦਰਸ਼ਨ ਦੌਰਾਨ ਭੀੜ ਨੂੰ ਕੰਟਰੋਲ ਕਰਨ ਲਈ ਆਰਏਐਫ ਨੇ ਐਂਟੀ-ਰਾਈਟ ਗੰਨ ਤੋਂ 55 ਗੈਰ-ਇਲੈਕਟਿ੍ਰਕ ਸ਼ੈੱਲ, 15 ਇਲੈਕਟਿ੍ਰਕ ਸ਼ੈੱਲ, ਪੰਜ ਅੱਥਰੂ ਗੈਸ ਦੇ ਗ੍ਰਨੇਡ ਅਤੇ ਪਲਾਸਟਿਕ ਪੈਲੇਟਸ ਵਾਲੇ ਬੈਲਿਸਟਿਕ ਕਾਰਤੂਸਾਂ ਦੇ ਦੋ ਰਾਊਂਡ ਫਾਇਰ ਕੀਤੇ।’ ਇਹ ਪਹਿਲਾ ਅਜਿਹਾ ਅਧਿਕਾਰਤ ਦਸਤਾਵੇਜ਼ ਹੈ ਜੋ ਦੇਸ਼ ਦੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ’ਤੇ ਪੈਲੇਟ ਗੰਨ ਦੀ ਵਰਤੋਂ ਦੀ ਪੁਸ਼ਟੀ ਕਰਦਾ ਹੈ।
ਜਨਰਲ ਡਾਇਰੀ ਦੀ ਅਹਿਮੀਅਤ
ਜ਼ਿਕਰਯੋਗ ਹੈ ਕਿ ਜਨਰਲ ਡਾਇਰੀ ਪੁਲਿਸ ਥਾਣੇ ਦਾ ਇੱਕ ਅਧਿਕਾਰਤ ਰਿਕਾਰਡ
ਸ਼ਾਂਤਮਈ ਪ੍ਰਦਰਸ਼ਨ ਸ਼ੁਰੂ ਕਰੇਗੀ।
ਸੁਪਰੀਮ ਕੋਰਟ ਨੇ ਆਪਣੇ ਅੰਤਰਿਮ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਜਬਰੀ ਕਾਰਵਾਈ ਉਨ੍ਹਾਂ ਵਿਦਿਆਰਥੀਆਂ ਵਿਰੁੱਧ ਨਹੀਂ ਕੀਤੀ ਜਾਵੇਗੀ ਜਿਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ ਅਤੇ ਅਦਾਲਤ ਨੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਿਹਾਅ ਕਰਨ ਦੇ ਹੁਕਮ ਵੀ ਦਿੱਤੇ ਹਨ। ਹਾਲਾਂਕਿ, ਸੀ.ਜੇ.ਪੀ. ਨੂੰ ਖਦਸ਼ਾ ਹੈ ਕਿ ਸਰਕਾਰਾਂ ਅਤੇ ਖਾਸ ਕਰਕੇ ਭਾਜਪਾ ਸ਼ਾਸਿਤ ਸੂਬੇ ਇਸ ਹੁਕਮ ਨੂੰ ਹਥਿਆਰ ਬਣਾ ਕੇ ਵਿਦਿਆਰਥੀਆਂ ਵਿਰੁੱਧ ਕੇਸ ਚਾਲੂ ਰੱਖ ਸਕਦੇ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਸਕਦੇ ਹਨ। ਪਾਰਟੀ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਦਾਲਤ ਵਿੱਚ ਆਪਣੇ ਵੱਲੋਂ ਦਿੱਤੇ ਗਏ ਭਰੋਸੇ ਨੂੰ ਅਧਿਕਾਰਤ ਤੌਰ ’ਤੇ ਪੇਸ਼ ਕਰੇ ਅਤੇ ਪ੍ਰਦਰਸ਼ਨਕਾਰੀਆਂ ਨਾਲ ਕੀਤੇ ਗਏ ਸਮਝੌਤੇ ਨੂੰ ਪੂਰੀ ਤਰ੍ਹਾਂ ਲਾਗੂ ਕਰੇ।
ਪਾਰਟੀ ਨੇ ਆਖਰੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਅਤੇ ਸਾਰੀਆਂ ਐੱਫ.ਆਈ.ਆਰ. ਵਾਪਸ ਨਾ ਲਈਆਂ ਤਾਂ ਦੇਸ਼ ਭਰ ਵਿੱਚ ਵਿਦਿਆਰਥੀ ਅੰਦੋਲਨ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










