ਨਵੀਂ ਦਿੱਲੀ, 29 ਜੁਲਾਈ:ਲੋਕ ਸਭਾ ਵਿੱਚ ਪੇਪਰ ਲੀਕ ਨਾਲ ਜੁੜਿਆ ‘ਜਨਤਕ ਪ੍ਰੀਖਿਆ ਸੋਧ ਬਿੱਲ, 2026’ ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਦੀ ਨਾਅਰੇਬਾਜ਼ੀ ਦਰਮਿਆਨ ਜ਼ੁਬਾਨੀ ਵੋਟ ਨਾਲ ਪਾਸ ਹੋ ਗਿਆ। ਬਿੱਲ ’ਤੇ ਮੰਗਲਵਾਰ ਨੂੰ 9 ਘੰਟੇ ਚਰਚਾ ਹੋਈ। ਬੁੱਧਵਾਰ ਨੂੰ ਵਿਰੋਧੀ ਧਿਰ ਵੱਲੋਂ ਰਾਹੁਲ ਗਾਂਧੀ ਬਿੱਲ ’ਤੇ 50 ਮਿੰਟ ਬੋਲੇ। ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਬਿੱਲ ਪਾਸ ਹੋਇਆ। ਇਸ ਦੇ ਤਹਿਤ ਪੇਪਰ ਲੀਕ ਨਾਲ ਜੁੜੇ ਕਾਨੂੰਨ ਸਖ਼ਤ ਕਰ ਦਿੱਤੇ ਗਏ ਹਨ। ਹੁਣ ਪੇਪਰ ਲੀਕ ਨਾਲ ਜੁੜੇ ਅਪਰਾਧਾਂ ਵਿੱਚ ਵੱਧ ਤੋਂ ਵੱਧ 10 ਸਾਲ ਤੱਕ ਦੀ ਜੇਲ੍ਹ ਅਤੇ 10 ਕਰੋੜ ਰੁਪਏ ਤੱਕ ਦੇ ਜ਼ੁਰਮਾਨੇ ਦਾ ਉਪਬੰਧ ਕੀਤਾ ਗਿਆ ਹੈ। ਕਾਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਹੋਏ ਵੱਡੇ ਪੱਧਰ ’ਤੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਕਾਰਨ ਧਰਮਿੰਦਰ ਪ੍ਰਧਾਨ ਨੂੰ ਸਿੱਖਿਆ ਮੰਤਰੀ ਵਜੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣ ਦੇ ਕੁਝ ਦਿਨਾਂ ਬਾਅਦ, 27 ਜੁਲਾਈ ਨੂੰ ਕੇਂਦਰੀ ਮੰਤਰੀ ਜਤਿੰਦਰ ਸਿੰਘ ਵੱਲੋਂ ਸਖ਼ਤ ਸਜ਼ਾ ਵਾਲਾ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ (ਸੋਧ) ਬਿੱਲ, 2026 ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਲੋਕ ਸਭਾ ਵਿੱਚ ਬੋਲਦਿਆਂ ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਨੀਟ ਪੇਪਰ ਲੀਕ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕੀਤੀ ਹੈ ਅਤੇ 2024 ਵਿੱਚ ਐਂਟੀ-ਪੇਪਰ ਲੀਕ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਤੱਕ 52 ਐੱਫ਼.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੋਧ ਬਿੱਲ ਇਹ ਦਰਸਾਉਂਦਾ ਹੈ ਕਿ ਸਰਕਾਰ ਤਜ਼ਰਬੇ ਤੋਂ ਸਿੱਖਣ ਲਈ ਤਿਆਰ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੇਪਰ ਲੀਕ ਨਾਲ ਜੁੜੀਆਂ ਘਟਨਾਵਾਂ ਕਾਰਨ ਹੋਣ ਵਾਲੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਉਨ੍ਹਾਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਸਦੀ ਨਿਯਮਾਂ ਅਤੇ ਸਰਕਾਰ ਦੇਕੰਮਕਾਜ ਬਾਰੇ ਕੋਈ ਜਾਣਕਾਰੀ ਨਹੀਂ ਹੈ। ਬਿੱਲ ਪਾਸ ਹੋਣ ਤੋਂ ਤੁਰੰਤ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁੱਤਲ ਕਰ ਦਿੱਤੀ ਗਈ।
ਉੱਥੇ ਹੀ ਰਾਜ ਸਭਾ ਵਿੱਚ ਰਾਸ਼ਟਰੀ ਸਨਮਾਨ ਅਪਮਾਨ ਨਿਵਾਰਨ ਸੋਧ ਬਿੱਲ (2026) ਪਾਸ ਹੋ ਗਿਆ । ਹੁਣ ਜਨ-ਗਣ-ਮਨ ਵਾਂਗ ਵੰਦੇ ਮਾਤਰਮ ਨੂੰ ਵੀ ਕਾਨੂੰਨੀ ਸੁਰੱਖਿਆ ਮਿਲੇਗੀ। ਵੰਦੇ ਮਾਤਰਮ ਦਾ ਅਪਮਾਨ, ਅਨਾਦਰ ਅਤੇ ਗਾਇਨ ਵਿੱਚ ਰੁਕਾਵਟ ਪਾਉਣਾ ਸਜ਼ਾਯੋਗ ਅਪਰਾਧ ਹੋਵੇਗਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










