ਮੋਹਾਲੀ, 29 ਜੁਲਾਈ : ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮ’ੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਚੱਲ ਰਿਹਾ ਹੈ।ਅੱਜ ਵਾਰਿਸ ਪੰਜਾਬ ਦੇ ਵੱਡੀ ਗਿਣਤੀ ਵਿੱਚ ਕਾਰਕੁੰਨਾਂ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਜਗਤਾਰ ਸਿੰਘ ਹਵਾਰਾ ਅਤੇ ਹੋਰ ਸਿੰਘਾਂ ਦੀਆਂ
ਫੋਟੋਆਂ ਵੀ ਫੜੀਆਂ ਹੋਈਆਂ ਹਨ। ਯੂਟੀ ਪੁਲਿਸ ਨੇ ਸੈਕਟਰ 45 ਨੇੜੇ ਜ਼ਬਰਦਸਤ ਬੈਰੀਕੇਟਿੰਗ ਕਰ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ। ਇੱਥੇ ਵਾਰਿਸ ਪੰਜਾਬ ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਕਾਫ਼ੀ ਖਿੱਚ ਧੂਹ ਹੋਈ ਲੇਕਿਨ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਜਾਣਕਾਰੀ ਅਨੁਸਾਰ, ਵਾਰਿਸ ਪੰਜਾਬ ਦੇ ਕਾਰਕੁਨ ਅੱਜ ਸਵੇਰੇ 10 ਵਜੇ ਹੀ ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼ ਅੱਠ ਵਿਖੇ ਪਹੁੰਚੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ 12 ਵਜੇ ਤੱਕ ਵੱਡੀ ਭੀੜ ਜਮ੍ਹਾਂ ਹੋ ਗਈ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਅਤੇ ਪੰਜਾਬ ਦੇ ਹੋਰ ਭਖਵੇਂ ਮੁੱਦਿਆਂ ’ਤੇ ਚਰਚਾ ਕੀਤੀ ਉਪਰੰਤ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ।
ਵਾਰਿਸ ਪੰਜਾਬ ਦੇ ਕਾਰਕੁਨਾਂ ਵੱਲੋਂ ਯੂਟੀ ਪੁਲਿਸ ਦੇ ਬੈਰੀਗੇਡ ਤੋੜ ਕੇ ਸੀਐਮ ਮਾਨ ਦੀ ਕੋਠੀ ਵੱਲ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿਦੇੜਨ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਕਾਰਕੁਨਾਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਵੱਖਰੇ ਕਾਨੂੰਨ ਬਣਾਏ ਗਏ ਹਨ।
ਜਿੱਥੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਵਜ੍ਹਾ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਮਾਨਸੂਨ ਸੈਸ਼ਨ ਦੌਰਾਨ ਸੰਸਦ ਵਿਚ ਆ ਕੇ ਆਪਣੀ ਗੱਲ ਕਹਿਣ ਦਾ ਵੀ ਮੌਕਾ ਨਹੀਂ ਦਿੱਤਾ ਜਾ ਰਿਹਾ ਜੋ ਕਿ ਭਾਰਤੀ ਸੰਵਿਧਾਨ ਅਤੇ ਕਾਨੂੰਨ ਦੇ ਖਿਲਾਫ ਹੈ। ਬੁਲਾਰਿਆਂ ਨੇ ਦੇਸ਼ ਅਤੇ ਪੰਜਾਬ ਵਿੱਚ ਪੇਪਰ ਲੀਕ, ਕਾਨੂੰਨ ਵਿਵਸਥਾ ਸਮੇਤ ਹੋਰ ਕਈ ਭਖ਼ਦੇ ਮੁੱਦੇ ਵੀ ਚੁੱਕੇ।
ਪ੍ਰਦਰਸ਼ਨਕਾਰੀ ਨੌਜਵਾਨ ਪੁਲਿਸ ਰੋਕਾਂ ਦੇ ਬਾਵਜੂਦ ਵਾਟਰ ਕੈਨਨ ਵਾਹਨ ਦੇ ਉੱਤੇ ਚੜ੍ਹ ਗਏ ਅਤੇ ਜਲ ਤੋਪਾਂ ਦਾ ਮੂੰਹ ਦੂਜੇ ਪਾਸੇ ਮੋੜਿਆ ਗਿਆ। ਹਾਲਾਂਕਿ ਇਸ ਦੌਰਾਨ ਕਈ ਕਾਰਕੁਨ ਜ਼ਖ਼ਮੀ ਹੋ ਗਏ ਅਤੇ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ ਪ੍ਰੰਤੂ ਪ੍ਰਦਰਸ਼ਨਕਾਰੀਆਂ ਦੇ ਹੌਸਲੇ ਬੁਲੰਦ ਨਜ਼ਰ ਆਏ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










