ਸ੍ਰੀਨਗਰ, 29 ਜੁਲਾਈ: ਜੰਮੂ-ਕਸ਼ਮੀਰ ਸਰਕਾਰ ਨੇ ਪੁਲਵਾਮਾ ਜ਼ਿਲ੍ਹੇ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨ ‘ਖੂਹ ਸਾਹਿਬ’ ਚਸ਼ਮੇ ਦੇ ਵਿਕਾਸ ਲਈ 6.38 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਜੰਮੂ-ਕਸ਼ਮੀਰ ਦੇ ਧਾਰਮਿਕ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਅਤੇ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਜੰਮੂ-ਕਸ਼ਮੀਰ ਸਰਕਾਰ ਨੇ ਪੁਲਵਾਮਾ ਦੇ ਸ਼ਾਦੀਮਾਰਗ, ਯਾਰਵਨ ਵਿਖੇ ਸਥਿਤ ਪਵਿੱਤਰ ਚਸ਼ਮੇ ‘ਖੂਹ ਸਾਹਿਬ’ ਦੇ ਵਿਕਾਸ ਲਈ 6.38 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਅਸਥਾਨ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਅਹਿਮੀਅਤ ਨੂੰ ਬਰਕਰਾਰ ਰੱਖਦਿਆਂ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨਾ ਅਤੇ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਸ਼ਰਧਾਲੂਆਂ ਦੇ ਸਮੁੱਚੇ ਤਜਰਬੇ ਵਿੱਚ ਸੁਧਾਰ ਹੋਣ ਦੀ ਉਮੀਦ ਹੈ ਅਤੇ ਦੱਖਣੀ ਕਸ਼ਮੀਰ ਦੇ ਪ੍ਰਮੁੱਖ ਰੂਹਾਨੀ ਸਥਾਨਾਂ
ਵੱਚੋਂ ਇੱਕ ਦੀ ਸੰਭਾਲ ਨੂੰ ਉਤਸ਼ਾਹ ਮਿਲੇਗਾ।
ਬੁਲਾਰੇ ਨੇ ਦੱਸਿਆ ਕਿ ਇਹ ਮਨਜ਼ੂਰੀ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੋਪੀਆਂ ਦੀ ਇਤਿਹਾਸਕ ਜਾਮੀਆ ਮਸਜਿਦ ਸ਼ਰੀਫ ਅਤੇ ਰਾਮਬਨ ਦੇ ਪਵਿੱਤਰ ਸਰਵਧਾਰ ਚੌਮੰਡਾ ਮਾਤਾ ਮੰਦਰ ਦੇ ਪੁਨਰੁਰਜੀਵਨ ਅਤੇ ਮੁਰੰਮਤ ਲਈ 16.36 ਕਰੋੜ ਰੁਪਏ ਦੇ ਦੋ ਵੱਡੇ ਵਿਰਾਸਤੀ ਸੰਭਾਲ ਪ੍ਰੋਜੈਕਟਾਂ ਦੀ ਮਨਜ਼ੂਰੀ ਤੋਂ ਬਾਅਦ ਆਈ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










