ਨਵੀਂ ਦਿੱਲੀ, 30 ਜੁਲਾਈ: ਰਾਜ ਸਭਾ ਤੋਂ ਬਾਅਦ ਲੋਕ ਸਭਾ ਨੇ ਵੀ ‘ਵੰਦੇ ਮਾਤਰਮ’ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਰਾਸ਼ਟਰੀ ਸਨਮਾਨ ਦੇ ਅਪਮਾਨ ਰੋਕਥਾਮ ਐਕਟ, 1971 ਵਿੱਚ ਸੋਧਾਂ ਦਾ ਪ੍ਰਸਤਾਵ ਰੱਖਦਾ ਹੈ, ਜਿਸ ਨਾਲ ਰਾਸ਼ਟਰੀ ਗੀਤ ’ਵੰਦੇ ਮਾਤਰਮ’ ਦਾ ਜਾਣਬੁੱਝ ਕੇ ਅਪਮਾਨ ਕਰਨਾ ਜਾਂ ਗਾਉਣ ਵਿੱਚ ਰੁਕਾਵਟ ਪਾਉਣਾ ਸਜ਼ਾਯੋਗ ਅਪਰਾਧ ਬਣ ਜਾਂਦਾ ਹੈ।
ਇਸਦਾ ਉਦੇਸ਼ ‘ਵੰਦੇ ਮਾਤਰਮ’ ਨੂੰ ਰਾਸ਼ਟਰੀ ਗੀਤ ‘ਜਨ ਗਣ ਮਨ’ ਵਾਂਗ ਹੀ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨਾ ਹੈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਕਾਰਨ ਲੋਕ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਰਾਜ ਸਭਾ ਨੇ ਬੁੱਧਵਾਰ ਉਹ ਬਿੱਲ ਪਾਸ ਕਰ ਦਿੱਤਾ ਸੀ, ਜਿਸ ਦੀਆਂ ਵਿਵਸਥਾਵਾਂ ਅਧੀਨ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ ਗਾਇਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਵਿਘਨ ਜਾਂ ਅਪਮਾਨ ਨੂੰ ਅਪਰਾਧ ਮੰਨਿਆ ਜਾਏਗਾ ਤੇ ਇਸ ਲਈ 3 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕੇਗੀ। ਉਪਰਲੇ ਹਾਊਸ ਨੇ ਰਾਸ਼ਟਰੀ ਗੌਰਵ ਅਪਮਾਨ ਰੋਕਥਾਮ (ਸੋਧ) ਬਿੱਲ, 2026 ਨੂੰ ਸੰਖੇਪ ਚਰਚਾ ਤੋਂ ਬਾਅਦ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ।
ਕਾਂਗਰਸ ਸਮੇਤ ਵਿਰੋਧੀ ਧਿਰ ਦੇ ਮੈਂਬਰ ਬਿੱਲ ਪਾਸ ਹੋਣ ਸਮੇਂ ਹਾਊਸ ’ਚ ਮੌਜੂਦ ਨਹੀਂ ਸਨ ਕਿਉਂਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੈਰਹਾਜ਼ਰੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਾਕਆਊਟ ਕਰ ਗਏ ਸਨ। ਬਿੱਲ ’ਤੇ ਚਰਚਾ ਦਾ ਜਵਾਬ ਦਿੰਦੇ ਹੋਏ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਇਹ ਬਿੱਲ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਪੇਸ਼ ਕੀਤਾ ਗਿਆ ਸੀ। ਵੰਦੇ ਮਾਤਰਮ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਦੇਸ਼ ਵਾਸੀਆਂ ਦਾ ਪਿਆਰਾ ਨਾਅਰਾ ਸੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










