ਨਵੀਂ ਦਿੱਲੀ, 30 ਜੁਲਾਈ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਕਿ 20 ਜੁਲਾਈ ਨੂੰ ਕਾਕਰੋਚ ਜਨਤਾ ਪਾਰਟੀ ਦੇ ਸੰਸਦ ਭਵਨ ਵੱਲ ਮਾਰਚ ਵਿੱਚ ਪੈਲੇਟ ਗੰਨ ਨਾਲ ਜ਼ਖ਼ਮੀ ਹੋਏ ਪ੍ਰਦਰਸ਼ਨਕਾਰੀਆਂ ਦਾ ਇਲਾਜ ਕਰਵਾਇਆ ਜਾਵੇ। ਦੂਜੇ ਪਾਸੇ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਤਾਇਨਾਤ ਆਰ.ਏ.ਐਫ. ਦੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਵਰਤੋਂ ਦਾ ਪੂਰਾ ਰਿਕਾਰਡ ਸੁਰੱਖਿਅਤ ਰੱਖਿਆ ਜਾਵੇ।
ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨ ਦੇ
ਬੈਂਚ ਨੇ ਪੈਲੇਟ ਗੰਨ ਦੀ ਵਰਤੋਂ ’ਤੇ ਫਿਲਹਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਕੋਰਟ ਨੇ ਕਿਹਾ ਕਿ ਪੁਲਿਸ ਵਿਸ਼ੇਸ਼ ਸਥਿਤੀਆਂ ਵਿੱਚ ਇਸ ਦੀ ਵਰਤੋਂ ਕਰ ਸਕਦੀ ਹੈ। ਕੋਰਟ ਨੇ ਕਿਹਾ ਕਿ ਜਦੋਂ ਤੱਕ ਪੈਲੇਟਗੰਨ ਦੀ ਵਰਤੋਂ ਦੀ ਇਜਾਜ਼ਤ ਦੇਣ ਵਾਲੇ ਪੁਲਿਸ ਨਿਯਮਾਂ ਨੂੰ ਚੁਣੌਤੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਸ ’ਤੇ ਰੋਕ ਲਗਾਉਣ ਦਾ ਹੁਕਮ ਦੇਣਾ ਮੁਸ਼ਕਲ ਹੈ। ਕੋਰਟ ਨੇ ਇਸ ਦੀ ਵਰਤੋਂ ਨਾਲ ਜੁੜੀ ਗਾਈਡਲਾਈਨ ’ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਸਾਬਕਾ ਆਈ.ਪੀ.ਐਸ. ਅਧਿਕਾਰੀ ਯਸ਼ੋਵਰਧਨ ਆਜ਼ਾਦ, ਪ੍ਰਸ਼ਾਂਤ ਕੁਮਾਰ ਸਿੰਘ ਅਤੇ ਸ਼ੇਖ ਇਰਸ਼ਾਦ ਮੰਸੂਰੀ (ਦੋਵੇਂ ਪੀੜਤ) ਨੇ ਪਟੀਸ਼ਨ ਵਿੱਚ ਪੈਲੇਟ ਗੰਨ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਸੰਸਦ ਮਾਰਚ ਵਿੱਚ ਰੈਪਿਡ ਐਕਸ਼ਨ ਫੋਰਸ (ਆਰ.ਏ.ਐਫ.) ਨੇ ਵਿਦਿਆਰਥੀਆਂ ’ਤੇ ਪੈਲੇਟ ਗੰਨ ਚਲਾਈ ਸੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










