ਨਵੀਂ ਦਿੱਲੀ, 31 ਜੁਲਾਈ (ਪ੍ਰਤੀਨਿਧੀ) : ਨੀਟ ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ’ਤੇ ਹੋਏ ਧਰਨੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤ ਜੇਨ-ਜ਼ੀ ਨੂੰ ਡਰਾਉਣ ਦਾ ਦੋਸ਼ ਲਗਾਇਆ ਹੈ।ਰਾਹੁਲ ਗਾਂਧੀ ਨੇ ’ਐਕਸ’ ’ਤੇ ਪੋਸਟ ਕਰਦਿਆਂ ਲਿਖਿਆ, ’ਪੀਐੱਮ ਮੋਦੀ ਅਤੇ ਅਮਿਤ ਸ਼ਾਹ, ਤੁਸੀਂ ਜੇਨ-ਜ਼ੀ ਨੂੰ ਡਰਾ-ਧਮਕਾ ਕੇ ਚੁੱਪ ਨਹੀਂ ਕਰਵਾ ਸਕਦੇ।
ਪਹਿਲਾਂ ਤੁਸੀਂ ਉਨ੍ਹਾਂ ਦੀਆਂ ਹੱਡੀਆਂ ਤੋੜੀਆਂ। ਹੁਣ ਤੁਸੀਂ ਐੱਫ.ਆਈ.ਆਰ. ਦਰਜ ਕਰ ਰਹੇ ਹੋ ਅਤੇ ਉਨ੍ਹਾਂ ਦੇ ਅਕਾਊਂਟ ਬੰਦ ਕਰਵਾ ਰਹੇ ਹੋ। ਤੁਸੀਂ ਭਾਰਤ ਦਾ ਅਤੀਤ ਹੋ। ਭਾਰਤ ਦੇ ਭਵਿੱਖ ਨਾਲ ਕਿਹੋ ਜਿਹਾ ਸਲੂਕ ਕਰਦੇ ਹੋ, ਇਸ ਨੂੰ ਲੈ ਕੇ ਸਾਵਧਾਨ ਰਹੋ।’ ਰਾਹੁਲ ਗਾਂਧੀ ਨੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਆਜ਼ਾਦ ਅਤੇ ਉੱਚ-ਪੱਧਰੀ ਕਮੇਟੀ ਬਣਾਉਣ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਕਿਹਾ, “ਵਿਦਿਆਰਥੀ ਇਨਸਾਫ਼ ਦੇ ਹੱਕਦਾਰ ਹਨ। ਸਾਡੇ ਵਿਦਿਆਰਥੀਆਂ ਨਾਲ ਹੋਈ ਬਰਬਰਤਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਆਜ਼ਾਦ ਅਤੇ ਉੱਚ-ਪੱਧਰੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ।”
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










