ਨਵੀਂ ਦਿੱਲੀ, 1 ਅਗਸਤ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਤਰ-ਮੰਤਰ ’ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਅੱਜ ਦੇਰ ਰਾਤ ਮੁੜ ਇਕ ਨਵੀਂ ਰੀਲ ਜਨਤਕ ਕੀਤੀ। ਉਨ੍ਹਾਂ ਉਸ ਘਟਨਾ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਜਿਸ ਵਿੱਚ ਕਥਿਤ ਤੌਰ ’ਤੇ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਮਰਹੂਮ ਮਾਂ ਖਿਲਾਫ ਬਹੁਤ ਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਇੰਸਟਾਗਰਾਮ ’ਤੇ ਵੀਡੀਓ ਸੰਦੇਸ਼ ਰਾਹੀਂ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਦੇਸ਼ ਅਤੇ ਦੁਨੀਆਂ ਨੇ ਇਸ ਘਟਨਾ ਨੂੰ ਦੇਖਿਆ ਹੈ ਅਤੇ ਅਜਿਹੀ ਭਾਸ਼ਾ ਕਿਸੇ ਵੀ ਸਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸ਼ਰਾਰਤੀ ਬੱਚਿਆਂ ਨੇ ਮੈਨੂੰ ਅਤੇ ਮੇਰੀ ਮਾਂ ਨੂੰ ਗਾਲਾਂ ਕੱਢੀਆਂ ਪਰ ਮੈਂ ਉਨ੍ਹਾਂ ਨੂੰ ਮੁਆਫ਼ ਕਰਨਾ ਚਾਹੁੰਦਾ ਹਾਂ।ਉਨ੍ਹਾਂ ਲੜਕੀਆਂ ਦੇ ਅਜਿਹੀ ਭਾਸ਼ਾ ਵਰਤਣ ’ਤੇ ਚਿੰਤਾ ਪ੍ਰਗਟਾਈ।ਹਾਲਾਂਕਿ, ਨੌਜਵਾਨਾਂ
ਖਿਲਾਫ ਸਖ਼ਤ ਕਾਰਵਾਈ ਕਰਨ ਦੀ ਬਜਾਏ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬਚਪਨ ਵਿੱਚ ਗਲਤੀਆਂ ਹੁੰਦੀਆਂ ਹਨ ਅਤੇ ਬੱਚਿਆਂ ਨੂੰ ਸੁਧਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਪੀ ਐਮ ਮੋਦੀ ਨੇ ਸਪੱਸ਼ਟ ਕੀਤਾ ਕਿ ਉਹ ਇਨ੍ਹਾਂ ਗੁੰਮਰਾਹ ਬੱਚਿਆਂ ਨੂੰ ਅਦਾਲਤਾਂ ਦੇ ਚੱਕਰ ਕਟਵਾਉਣ, ਸਜ਼ਾ ਦੇਣ ਜਾਂ ਸਮਾਜ ਵਿੱਚ ਤੰਗ ਪ੍ਰੇਸ਼ਾਨ ਕਰਨ ਦੇ ਹੱਕ ਵਿੱਚ ਨਹੀਂ ਹਨ, ਸਗੋਂ ਉਨ੍ਹਾਂ ਨੂੰ ਗਲੇ ਲਗਾ ਕੇ ਸਹੀ ਰਾਹ ਦਿਖਾਉਣਾ ਚਾਹੁੰਦੇ ਹਨ।
ਆਪਣੀ ਗੱਲ ਨੂੰ ਸਮਝਾਉਣ ਲਈ ਉਨ੍ਹਾਂ ਨੇ ਇੱਕ ਉਦਾਹਰਣ ਦਿੰਦਿਆਂ ਕਿਹਾ, ‘ਕਦੇ ਕਦੇ ਦੰਦਾਂ ਹੇਠ ਜੀਭ ਆ ਜਾਂਦੀ ਹੈ ਅਤੇ ਖੂਨ ਨਿਕਲ ਆਉਂਦਾ ਹੈ ਪਰ ਅਸੀਂ ਇਸ ਕਰ ਕੇ ਆਪਣੇ ਦੰਦ ਨਹੀਂ ਤੋੜਦੇ ਕਿਉਂਕਿ ਦੰਦ ਵੀ ਸਾਡੇ ਹਨ ਅਤੇ ਜੀਭ ਵੀ ਸਾਡੀ ਹੈ। ਇਸੇ ਤਰ੍ਹਾਂ ਇਹ ਬੱਚੇ ਵੀ ਸਾਡੇ ਆਪਣੇ ਹਨ।
ਅੰਤ ਵਿੱਚ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗਲਤੀਆਂ ਤੋਂ ਸਿੱਖਣ, ਨਵੀਂ ਸ਼ੁਰੂਆਤ ਕਰਨ ਅਤੇ ਦੇਸ਼ ਦੇ ਵਿਕਾਸ ਤੇ ਆਪਣੇ ਉੱਜਵਲ ਭਵਿੱਖ ਲਈ ਮਿਲ ਕੇ ਅੱਗੇ ਵਧਣ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










