ਪਟਿਆਲਾ, 1 ਅਗਸਤ: ਏਆਈਸੀਸੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹਨ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਜਿੱਤ ਯਕੀਨੀ ਬਣਾਉਣ, ਕਿਉਂਕਿ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਕੁਸ਼ਾਸਨ ਵਾਲੀ ਸਰਕਾਰ ਤੋਂ ਬਚਾਉਣ ਦੀ ਲੋੜ ਹੈ। ਇਸੇ ਤਰ੍ਹਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਦਿਲੀ ਇੱਛਾ ਜ਼ਾਹਰ ਕਰਦਿਆਂ, ਕਿਹਾ ਹੈ ਕਿ ਉਹ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਦੇ ਦੇਖਣਾ ਚਾਹੁੰਦੇ ਹਨ, ਜਦਕਿ ਉਹ ਖੁਦ ਦਰਸ਼ਕਾਂ ਵਿੱਚ ਬੈਠ ਕੇ ਇਹ ਨਜ਼ਾਰਾ ਵੇਖਣਗੇ। ਇੱਥੇ ਪਟਿਆਲਾ ਜ਼ਿਲ੍ਹੇ ਲਈ ਕਰਵਾਏ ਗਏ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਭੂਪੇਸ਼ ਬਘੇਲ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਭਿ੍ਰਸ਼ਟ ਅਤੇ ਨਾਕਾਬਿਲ ‘ਆਪ’ ਸਰਕਾਰ ਅਤੇ ਫਾਸ਼ੀਵਾਦੀ ਭਾਜਪਾ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪਹਿਲਾਂ ਵੀ ਹੋ ਸਕਦੀਆਂ ਹਨ। ਹਾਲਾਂਕਿ ਜੇਕਰ ਨਿਰਧਾਰਿਤ ਸਮੇਂ ਅਨੁਸਾਰ ਫਰਵਰੀ ਵਿੱਚ ਵੀ ਹੁੰਦੀਆਂ ਹਨ, ਤਾਂ ਵੀ ਉਹ ਹੁਣ ਜ਼ਿਆਦਾ ਦੂਰ ਨਹੀਂ ਹਨ।ਉਨ੍ਹਾਂ ਨੇ ਬੂਥ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਪਾਰਟੀ ਬੂਥ ਪੱਧਰ ’ਤੇ ਮਜ਼ਬੂਤ ਹੋ ਜਾਵੇਗੀ ਤਾਂ ਉਸਨੂੰ ਕੋਈ ਵੀ ਹਰਾ ਨਹੀਂ ਸਕੇਗਾ।
ਬਘੇਲ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੰਜ-ਕੋਣੀ ਮੁਕਾਬਲਾ ਹੋਵੇਗਾ, ਜਿਸ ਵਿੱਚ ਕਾਂਗਰਸ, ਆਪ, ਭਾਜਪਾ ਅਤੇ ਅਕਾਲੀ ਦਲ ਦੇ ਵੱਖ-ਵੱਖ ਧੜੇ ਮੈਦਾਨ ਵਿੱਚ ਹੋਣਗੇ।ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਭਾਜਪਾ ਅਤੇ ਆਪ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਆਗਾਹ ਕੀਤਾ। ਉਨ੍ਹਾਂ ਨੇ ਕਿਹਾ ਕਿ ਦੋਵੇਂ ਪਾਰਟੀਆਂ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਮਾਹਿਰ ਹਨ ਤੇ ਹਰ ਕਾਂਗਰਸੀ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਫਰਜ਼ੀ ਪ੍ਰਚਾਰ ਦਾ ਡਟ ਕੇ ਜਵਾਬ ਦੇਵੇ। ਇਸ ਦੌਰਾਨ ਵਰਕਰਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










