ਚੰਡੀਗੜ੍ਹ, 1 ਅਗਸਤ:ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਸਰਕਾਰ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ 3 ਮੁੱਖ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਲਈ 4,485 ਕਰੋੜ ਰੁਪਏ ਦੇ 204 ਵਿਕਾਸ ਪ੍ਰਾਜੈਕਟ ਮਨਜ਼ੂਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਪੰਜਾਬ ਦੇ ਸ਼ਹਿਰੀ ਵਿਕਾਸ ਪ੍ਰਤੀ ਵਚਨਬੱਧਤਾ ਦਾ ਸਬੂਤ ਹੈ। ਰਾਜ ਸਭਾ ’ਚ ਪੁੱਛੇ ਗਏ ਸਵਾਲ ਦੇ ਜਵਾਬ ਦਾ ਹਵਾਲਾ ਦਿੰਦਿਆਂ ਚੁੱਘ ਨੇ ਦੱਸਿਆ ਕਿ ਅੰਮ੍ਰਿਤਸਰ ’ਚ 44 ਪ੍ਰਾਜੈਕਟਾਂ ’ਤੇ 1,911 ਕਰੋੜ ਰੁਪਏ, ਜਲੰਧਰ ’ਚ 78 ਪ੍ਰਾਜੈਕਟਾਂ ’ਤੇ 1,186 ਕਰੋੜ ਰੁਪਏ ਅਤੇ ਲੁਧਿਆਣਾ ’ਚ 82 ਪ੍ਰਾਜੈਕਟਾਂ ’ਤੇ 1,388 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ’ਚ ਪਾਰਕਿੰਗ, ਖੇਡ ਢਾਂਚਾ, ਠੋਸ ਕੂੜਾ ਪ੍ਰਬੰਧਨ, ਜਲ ਸਪਲਾਈ, ਹਰੇ ਖੇਤਰਾਂ ਦਾ ਵਿਕਾਸ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਨਾਲ ਜੁੜੇ ਕੰਮ ਸ਼ਾਮਲ ਹਨ।
ਚੁੱਘ ਨੇ ਦੱਸਿਆ ਕਿ 31 ਮਾਰਚ, 2026 ਤੱਕ ਤਿੰਨਾਂ ਸ਼ਹਿਰਾਂ ’ਚ 204 ਵਿਚੋਂ 190 ਪ੍ਰਾਜੈਕਟ ਪੂਰੇ ਹੋ ਚੁੱਕੇ ਹਨ, ਜਿਨ੍ਹਾਂ ’ਤੇ 4,148 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਅਨੁਸਾਰ,
ਇਹ ਕੁੱਲ ਪ੍ਰਾਜੈਕਟਾਂ ਦਾ ਲੱਗਭਗ 93 ਫੀਸਦੀ ਹੈ। ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਜਿੱਥੇ ਕੇਂਦਰ ਸਰਕਾਰ ਨੇ ਸਰੋਤ ਅਤੇ ਧਨ ਮੁਹੱਈਆ ਕਰਵਾਇਆ, ਉੱਥੇ ਹੀ ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਚ ਪੰਜਾਬ ਸਰਕਾਰ ਦਾ ਸਹਿਯੋਗ ਅਤੇ ਇੱਛਾ-ਸ਼ਕਤੀ ਲੋੜੀਂਦੇ ਪੱਧਰ ਦੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ’ਤੇ ਭਿ੍ਰਸ਼ਟਾਚਾਰ ਅਤੇ ਅਨਿਯਮਿਤਤਾਵਾਂ ਦੇ ਦੋਸ਼ ਵੀ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਕੇਂਦਰ ਵੱਲੋਂ ਮੁਹੱਈਆ ਕਰਵਾਈ ਗਈ ਰਾਸ਼ੀ ਦੀ ਪਾਰਦਰਸ਼ੀ, ਯੋਜਨਾਬੱਧ ਅਤੇ ਬਿਨਾਂ ਕਿਸੇ ਵਿਤਕਰੇ ਦੇ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਤਿੰਨਾਂ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਨਾਗਰਿਕਾਂ ਨੂੰ ਆਧੁਨਿਕ ਸਹੂਲਤਾਂ ਦਾ ਲਾਭ ਮਿਲੇਗਾ।n
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










