ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ
‘ਆਪ’ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵੱਡਾ ਧੋਖਾ, ਚੋਣਾਂ ‘ਚ ਲੋਕ ਮੰਗਣਗੇ 5 ਸਾਲ ਦਾ ਹਿਸਾਬ: ਕੇਵਲ ਸਿੰਘ ਢਿੱਲੋਂ
4.5 ਸਾਲ ਦੇ ਬਕਾਏ ਦੀ ਥਾਂ ਦਿੱਤੇ ਸਿਰਫ਼ 3 ਮਹੀਨੇ ਦੇ ਪੈਸੇ, ‘ਆਪ’ ਸਰਕਾਰ ਨੇ ਕੀਤਾ ਔਰਤਾਂ ਨਾਲ ਧੋਖਾ
ਕੇਜਰੀਵਾਲ ਦੀਆਂ ਗਾਰੰਟੀਆਂ ਦੀ ਨਿਕਲੀ ਹਵਾ, ਔਰਤਾਂ ਨੂੰ ਵਾਂਝਾ ਰੱਖਣ ‘ਤੇ ਕੇਵਲ ਢਿੱਲੋਂ ਨੇ ਘੇਰੀ ‘ਆਪ’ ਸਰਕਾਰ
ਚੰਡੀਗੜ੍ਹ। Amritpal Singh ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਨੇ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਨਾਲ ਸਰੇਆਮ ਧੋਖਾ ਕੀਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਔਰਤਾਂ ਨੂੰ ‘ਸਤਿਕਾਰ ਯੋਜਨਾ’ ਦੇ ਨਾਂ ‘ਤੇ ਗੁੰਮਰਾਹ ਕਰਨ ਦਾ ਡਰਾਮਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੇ ਹੱਕ ਮੰਗ ਰਹੀਆਂ ਮਾਵਾਂ-ਭੈਣਾਂ ‘ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ।
ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਖੰਨਾ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਮਨਰੇਗਾ ਮਹਿਲਾ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ। ਬਰਨਾਲਾ ਵਿੱਚ ਸਫ਼ਾਈ ਕਰਮਚਾਰੀ ਮਾਵਾਂ-ਭੈਣਾਂ ਦੇ ਸਿਰ ਪਾੜ ਦਿੱਤੇ ਗਏ ਅਤੇ ਲੱਤਾਂ-ਬਾਹਾਂ ਤੋੜ ਦਿੱਤੀਆਂ ਗਈਆਂ। ਸੰਗਰੂਰ ਵਿੱਚ ਵੀ ਔਰਤਾਂ ਨਾਲ ਕੁੱਟਮਾਰ ਕੀਤੀ ਗਈ। ‘ਸਤਿਕਾਰ’ ਦੇ ਦਾਅਵੇ ਕਰਨ ਵਾਲੀ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਚੁੱਕਾ ਹੈ।
ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਸੀ ਕਿ 18 ਸਾਲ ਤੋਂ ਉੱਪਰ ਦੀ ਹਰ ਔਰਤ ਨੂੰ ਬਿਨਾਂ ਕਿਸੇ ਸ਼ਰਤ ਤੋਂ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਪਰ ਸਾਢੇ ਚਾਰ ਸਾਲ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਜਦੋਂ ਇਹ ਸਕੀਮ ਸ਼ੁਰੂ ਕੀਤੀ ਗਈ, ਤਾਂ ਇੱਕ ਤੋਂ ਬਾਅਦ ਇੱਕ ਕਰੜੀਆਂ ਸ਼ਰਤਾਂ ਥੋਪ ਦਿੱਤੀਆਂ ਗਈਆਂ। ਸਰਕਾਰ ਨੇ ਪੂਰੇ ਸਾਢੇ ਚਾਰ ਸਾਲ ਦਾ ਬਕਾਇਆ ਦੇਣ ਦੀ ਥਾਂ ਸਿਰਫ਼ 3 ਮਹੀਨਿਆਂ ਦੇ ਪੈਸੇ ਦੇ ਕੇ ਔਰਤਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਯੋਜਨਾ ਦੇ ਲਾਭ ਦੇਣ ਸਬੰਧੀ ਅੰਕੜੇ ਬਦਲ ਬਦਲ ਪੇਸ਼ ਕਰ ਰਹੀ ਹੈ। ਯੋਜਨਾ ਸ਼ੁਰੁ ਕਰ ਸਮੇਂ 40 ਲੱਖ, ਫਿਰ 36 ਲੱਖ ਅਤੇ ਹੁਣ 32 ਲੱਖ ਔਰਤਾਂ ਦਾ ਅੰਕੜਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿ ਸਰਕਾਰ ਦੇ ਆਪਣੇ ਅੰਕੜੇ ਦੱਸਦੇ ਹਨ ਕਿ ਅੱਜ ਵੀ 50 ਫੀਸਦੀ ਤੋਂ ਵੱਧ ਔਰਤਾਂ ਨੂੰ ਇਸ ਸਕੀਮ ਤੋਂ ਵਾਂਝਾ ਰੱਖਿਆ ਗਿਆ ਹੈ, ਜੋ ਸਰਕਾਰ ਦੀ ਬੇਈਮਾਨੀ ਨੂੰ ਦਾ ਪਰਦਾਫਾਸ਼ ਕਰ ਰਿਹਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਅਤੇ ਲੋਕ ‘ਆਪ’ ਸਰਕਾਰ ਤੋਂ ਪੂਰੇ 5 ਸਾਲਾਂ ਦੀ ਬਦਇੰਤਜ਼ਾਮੀ ਅਤੇ ਧੋਖੇਬਾਜ਼ੀ ਦਾ ਹਿਸਾਬ ਮੰਗ ਰਹੇ ਹਨ। ਔਰਤਾਂ ‘ਤੇ ਹੋਏ ਅੱਤਿਆਚਾਰ ਅਤੇ ਕੁੱਟਮਾਰ ਦਾ ਜਵਾਬ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾ ਕੇ ਦੇਣਗੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










