ਨਵੀਂ ਦਿੱਲੀ 4 ਅਗਸਤ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦੇਣਾ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ।

ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਸਲੂਜਾ ਪਰਿਵਾਰ ਦਾ ਸਨਮਾਨ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ, ਸਿੱਖਿਆ, ਸਿਹਤ, ਮਨੁੱਖਤਾ ਦੀ ਭਲਾਈ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰੇਰਿਤ ਹੋ ਕੇ ਸਲੂਜਾ ਪਰਿਵਾਰ ਨੇ ਇਹ ਮਹੱਤਵਪੂਰਨ ਸਹਿਯੋਗ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਲੂਜਾ ਪਰਿਵਾਰ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਕੇਵਲ ਆਰਥਿਕ ਸਹਾਇਤਾ ਹੀ ਨਹੀਂ, ਸਗੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੋਕ-ਭਲਾਈ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਵਿਸ਼ਵਾਸ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਉਪਰਾਲੇ ਸਮਾਜ ਦੇ ਹੋਰ ਦਾਨੀ ਸੱਜਣਾਂ ਨੂੰ ਵੀ ਸੇਵਾ ਅਤੇ ਪਰਉਪਕਾਰ ਦੇ ਕਾਰਜਾਂ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਨਿਸ਼ਕਾਮ ਸਹਿਯੋਗ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਾਜ ਅਤੇ ਪੰਥ ਦੀ ਸੇਵਾ ਹੋਰ ਵੱਧ ਸਮਰਪਣ ਅਤੇ ਦ੍ਰਿੜ੍ਹਤਾ ਨਾਲ ਕਰਨ ਲਈ ਪ੍ਰੇਰਿਤ ਕਰੇਗਾ।
ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਚੰਗੀ ਸਿਹਤ, ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਲਗਾਤਾਰ ਸੇਵਾ ਕਰਨ ਦੀ ਤਾਕਤ ਬਖ਼ਸ਼ਣ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦੇਣਾ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਸਲੂਜਾ ਪਰਿਵਾਰ ਦਾ ਸਨਮਾਨ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ, ਸਿੱਖਿਆ, ਸਿਹਤ, ਮਨੁੱਖਤਾ ਦੀ ਭਲਾਈ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰੇਰਿਤ ਹੋ ਕੇ ਸਲੂਜਾ ਪਰਿਵਾਰ ਨੇ ਇਹ ਮਹੱਤਵਪੂਰਨ ਸਹਿਯੋਗ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਲੂਜਾ ਪਰਿਵਾਰ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਕੇਵਲ ਆਰਥਿਕ ਸਹਾਇਤਾ ਹੀ ਨਹੀਂ, ਸਗੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੋਕ-ਭਲਾਈ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਵਿਸ਼ਵਾਸ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਉਪਰਾਲੇ ਸਮਾਜ ਦੇ ਹੋਰ ਦਾਨੀ ਸੱਜਣਾਂ ਨੂੰ ਵੀ ਸੇਵਾ ਅਤੇ ਪਰਉਪਕਾਰ ਦੇ ਕਾਰਜਾਂ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਨਿਸ਼ਕਾਮ ਸਹਿਯੋਗ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਾਜ ਅਤੇ ਪੰਥ ਦੀ ਸੇਵਾ ਹੋਰ ਵੱਧ ਸਮਰਪਣ ਅਤੇ ਦ੍ਰਿੜ੍ਹਤਾ ਨਾਲ ਕਰਨ ਲਈ ਪ੍ਰੇਰਿਤ ਕਰੇਗਾ।
ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਚੰਗੀ ਸਿਹਤ, ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਲਗਾਤਾਰ ਸੇਵਾ ਕਰਨ ਦੀ ਤਾਕਤ ਬਖ਼ਸ਼ਣ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.