ਨਵੀਂ ਦਿੱਲੀ, 4 ਅਗਸਤ: ਸੰਸਦ ਦੇ ਮਾਨਸੂਨ ਸੈਸ਼ਨ ਦੇ 12ਵੇਂ ਦਿਨ, ਰਾਮ ਮੰਦਰ ਕਥਿਤ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਭਾਰੀ ਹੰਗਾਮਾ ਹੋਇਆ। ਮੰਗਲਵਾਰ ਨੂੰ, ਲੋਕ ਸਭਾ ਦੀ ਕਾਰਵਾਈ ਸਿਰਫ 19 ਮਿੰਟ ਚੱਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਮੇਂ ਦੌਰਾਨ ਟੈਕਸ ਸੋਧਾਂ ਨਾਲ ਸਬੰਧਤ ਬਿੱਲ ਪੇਸ਼ ਕੀਤੇ। ਇਸ ਤੋਂ ਬਾਅਦ, ਸਦਨ ਨੂੰ ਬੁੱਧਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ।
ਰਾਜ ਸਭਾ ਦੀ ਕਾਰਵਾਈ ਦਿਨ ਭਰ ਦੋ ਵਾਰ ਮੁਲਤਵੀ ਕੀਤੀ ਗਈ। ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਣ ਦੇ ਅੱਧੇ ਘੰਟੇ ਦੇ ਅੰਦਰ ਮੁਲਤਵੀ ਕਰ ਦਿੱਤੀ ਗਈ। ਉਹ ਦੁਪਹਿਰ 12 ਵਜੇ ਦੁਬਾਰਾ ਸ਼ੁਰੂ ਹੋਈ, ਪਰ ਸਿਰਫ 20 ਮਿੰਟ ਚੱਲੀ।
ਉਹ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਈ। ਇਸ ਤੋਂ ਪਹਿਲਾਂ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਵਿਚਕਾਰ ਬਹਿਸ ਹੋਈ। ਖੜਗੇ ਨੇ ਕਿਹਾ, ’ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦਾ ਗਠਨ ਕੇਂਦਰ ਸਰਕਾਰ ਦੁਆਰਾ ਕੀਤਾ ਗਿਆ ਸੀ। 70 ਏਕੜ ਤੋਂ ਵੱਧ ਜ਼ਮੀਨ ਟਰੱਸਟ ਨੂੰ ਸੌਂਪੀ ਗਈ ਸੀ। ਪ੍ਰਧਾਨ ਮੰਤਰੀ ਨੇ ਖੁਦ ਰਾਮ ਮੰਦਰ ਨਾਲ ਸਬੰਧਤ ਹਰ ਸਮਾਗਮ ਵਿੱਚ ਹਿੱਸਾ ਲਿਆ। ਹੁਣ, ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਜਾਂਚ ਏਜੰਸੀਆਂ ਕਿੱਥੇ ਹਨ? ਸਰਕਾਰ ਨੂੰ ਸਦਨ ਵਿੱਚ ਇਸਦਾ ਜਵਾਬ ਦੇਣਾ ਚਾਹੀਦਾ ਹੈ।’
ਇਸ ਦਾ ਜਵਾਬ ਦਿੰਦੇ ਹੋਏ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ, ’ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਰਾਮ ਮੰਦਰ ਦੀ ਉਸਾਰੀ ਦਾ ਵਿਰੋਧ ਕੀਤਾ। ਅੱਜ, ਉਹੀ ਲੋਕ ਮਗਰਮੱਛ ਦੇ ਹੰਝੂ ਵਹਾ ਕੇ ਦੇਸ਼ ਨੂੰ ਗੁੰਮਰਾਹ ਨਹੀਂ ਕਰ ਸਕਦੇ। ਪਹਿਲਾਂ, ਭਗਵਾਨ ਰਾਮ ਦਾ ਅਪਮਾਨ ਕਰਨ ਲਈ ਦੇਸ਼ ਤੋਂ ਮੁਆਫੀ ਮੰਗੋ, ਅਤੇ ਫਿਰ ਸਰਕਾਰ ਤੋਂ ਜਵਾਬ ਮੰਗੋ।’
ਇਸੇ ਦੌਰਾਨ ਲੋਕ ਸਭਾ ਵਿਚ ਵੀ ਅਯੁੱਧਿਆਰਾਮ ਮੰਦਰ ਕਥਿਤ ਚੰਦਾ ਚੋਰੀ ਮਾਮਲਾ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਦੇ ਮੁੱਦੇ ’ਤੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਹੰਗਾਮਾ ਕੀਤਾ, ਜਿਸ ਤੋਂ ਬਾਅਦ ਸਦਮ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਮੈਂਬਰਾਂ ਦੇ ਹੰਗਾਮੇ ਵਿਚਕਾਰ ਸਦਨ ਨੇ ਬਿਨਾਂ ਚਰਚਾ ਦੇ, ਧੁਨੀ ਵੋਟ ਦੁਆਰਾ ਵਿਨਿਯੋਜਨ (ਨੰਬਰ 3) ਬਿੱਲ, 2026 ਨੂੰ ਪਾਸ ਕਰ ਦਿੱਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਦਨ ਵਿੱਚ ਹੰਗਾਮੇ ਦੌਰਾਨ ਟੈਕਸੇਸ਼ਨ ਅਤੇ ਹੋਰ ਕਾਨੂੰਨ (ਸੋਧ) ਬਿੱਲ, 2026 ਵੀ ਸਦਨ ਵਿੱਚ ਪੇਸ਼ ਕੀਤਾ ਗਿਆ।ਇਸ ਤੋਂ ਪਹਿਲਾਂ ਜਦੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਵੇਰੇ 11 ਵਜੇ ਪ੍ਰਸ਼ਨ ਕਾਲ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਹ ਅਯੁੱਧਿਆ ਦੇ ਰਾਮ ਮੰਦਰ ਵਿੱਚ ਭੇਟਾਂ ਦੀ ਕਥਿਤ ਚੋਰੀ ਦਾ ਮੁੱਦਾ ਉਠਾ ਰਹੇ ਸਨ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਿਆਨ ਦੀ ਮੰਗ ਕਰ ਰਹੇ ਸਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










