ਸੱਤਾ ‘ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਧੋਖਾ
ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ—ਸਰਕਾਰ ਦੀ ਨਲਾਇਕੀ ਦਾ ਖਾਮਿਆਜ਼ਾ ਭੁਗਤ ਰਹੀ ਹੈ ਆਮ ਜਨਤਾ
ਚੰਡੀਗੜ੍ਹ, 5 ਅਗਸਤ Amritpal Singh
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਮਿਲਦਿਆਂ ਹੀ ਸਰਕਾਰ ਨੇ ਸਭ ਕੁੱਝ ਵਿਸਾਰ ਦਿੱਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀ, ਆਦਰਸ਼ ਸਕੂਲਾਂ ਦੇ ਅਧਿਆਪਕ, ਪਾਵਰਕੌਮ ਤੇ ਟ੍ਰਾਂਸਕੋ ਆਊਟਸੋਰਸ ਕਰਮਚਾਰੀ, ਆਂਗਣਵਾੜੀ ਵਰਕਰ, ਆਯੂਸ਼ਮਾਨ ਅਰੋਗਿਆ ਕੇਂਦਰਾਂ ਦੇ ਕਮਿਊਨਿਟੀ ਹੈਲਥ ਅਫਸਰ, ਪੀਆਰਟੀਸੀ ਕਰਮਚਾਰੀ ਅਤੇ ਡੀ.ਸੀ. ਦਫ਼ਤਰਾਂ ਦੇ ਕਲੈਰੀਕਲ ਕਰਮਚਾਰੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸੜਕਾਂ ‘ਤੇ ਉੱਤਰਨ ਲਈ ਮਜ਼ਬੂਰ ਹਨ।
ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਇੰਨੇ ਅਹਿਮ ਵਿਭਾਗਾਂ ਦੇ ਕਰਮਚਾਰੀ ਹੜਤਾਲ ‘ਤੇ ਰਹਿਣਗੇ ਤਾਂ ਸਰਕਾਰ ਕਿਵੇਂ ਚੱਲੇਗੀ ਅਤੇ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮ-ਕਾਰ ਕਿਵੇਂ ਹੋਣਗੇ?
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਦਾ ਆਮ ਨਾਗਰਿਕ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਖੱਜਲ-ਖੁਆਰ ਹੋ ਰਿਹਾ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਚੁੱਕੀਆਂ ਹਨ। ਇਸ ਪੂਰੇ ਸੰਕਟ ਲਈ ਸਿੱਧੇ ਤੌਰ ‘ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ, ਜਿਸ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਅੱਖਾਂ ਮੀਚ ਲਈਆਂ ਹਨ।
ਕੇਵਲ ਸਿੰਘ ਢਿੱਲੋਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਦਾ ਜਵਾਬ ਪੰਜਾਬ ਦੇ ਮੁਲਾਜ਼ਮ ਅਤੇ ਆਮ ਜਨਤਾ ਮਿਲ ਕੇ ਦੇਣਗੇ। ਆਉਣ ਵਾਲੇ ਸਮੇਂ ਵਿੱਚ ਸੂਬੇ ਲੋਕ ‘ਆਪ’ ਸਰਕਾਰ ਨੂੰ ਇਸ ਵਾਅਦਾਖ਼ਲਾਫ਼ੀ ਦਾ ਯੋਗ ਸਬਕ ਸਿਖਾਉਣਗੇ। ਉਹਨਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਦੀ ਥਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰੇ ਅਤੇ ਆਮ ਜਨਤਾ ਨੂੰ ਹੋ ਰਹੀ ਪਰੇਸ਼ਾਨੀ ਤੋਂ ਨਿਜਾਤ ਦਿਵਾਏ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.









