ਨਵੀਂ ਦਿੱਲੀ 6 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਨੇ ਸ੍ਰੀ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਨਿਯੁਕਤ ਹੋਣ ‘ਤੇ ਦਿਲੋਂ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਸਮੁੱਚੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਸ਼ੇਸ਼ ਕਰਕੇ ਵਾਰਡ ਨੰਬਰ 11 ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਵਾਰਡ ਦੀ ਪ੍ਰਤੀਨਿਧਤਾ ਕਰਨ ਵਾਲੇ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਅਨੂਪ ਸਿੰਘ ਘੁੰਮਣ ਦੇ ਖੇਤਰ ਨਾਲ ਸੰਬੰਧਤ ਸ੍ਰੀ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਰਗੀ ਮਹਾਨ ਇਤਿਹਾਸਕ ਸੰਸਥਾ ਵਿੱਚ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਰਣਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਸੰਗਤ ਦੀ ਸੇਵਾ ਹੋਰ ਵੀ ਵੱਧ ਸਮਰਪਿਤ ਭਾਵਨਾ ਨਾਲ ਨਿਭਾਉਣਗੇ।
ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਰਣਜੀਤ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਤੰਦਰੁਸਤੀ, ਚੜ੍ਹਦੀ ਕਲਾ ਅਤੇ ਗੁਰੂ ਘਰ ਦੀ ਸੇਵਾ ਨਿਭਾਉਣ ਦੀ ਹੋਰ ਤਾਕਤ ਬਖ਼ਸ਼ਣ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










