ਨਵੀਂ ਦਿੱਲੀ, 6 ਅਗਸਤ (ਪ੍ਰਤੀਨਿਧੀ) : ਅੱਜ ਪੰਜਾਬ ਦੇ ਦੋ ਰਾਜ ਸਭਾ ਸੰਸਦ ਮੈਂਬਰਾਂ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਪੰਜਾਬ ਦੇ ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਅਤੇ ਡਾ. ਅਸ਼ੋਕ ਮਿੱਤਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਨੇ ਮੋਦੀ ਨਾਲ ਖੇਡਾਂ, ਨੌਜਵਾਨਾਂ ਅਤੇ ਰਾਸ਼ਟਰੀ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੁਲਾਕਾਤ ਤੋਂ ਬਾਅਦ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹਮੇਸ਼ਾ ਇੱਕ ਸਨਮਾਨਯੋਗ ਅਤੇ ਪ੍ਰੇਰਨਾਦਾਇਕ ਅਨੁਭਵ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਭਾਰਤ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਦੇਸ਼ ਦੇ ਸਮੁੱਚੇ ਵਿਕਾਸ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ ਗਈ।ਉੱਥੇ ਹੀ ਰਾਜ ਸਭਾ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੂੰ ਇੱਕ ਰਵਾਇਤੀ ਪੰਜਾਬ ਫੁਲਕਾਰੀ ਭੇਟ ਕੀਤੀ, ਜੋ ਕਿ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਭੇਜੇ ਗਏ ਦੋਵੇਂ ਸੰਸਦ ਮੈਂਬਰ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










