ਮੁੰਬਈ, 6 ਅਗਸਤ: ਆਰ.ਐਸ. ਐਸ. ਮੁਖੀ ਮੋਹਨ ਭਾਗਵਤ ਦਾ ਕਹਿਣਾ ਹੈ ਕਿ ਜੈੱਨ-ਜ਼ੀ ਅਤੇ ਜੈਨ-ਅਲਫ਼ਾ, ਪੁਰਾਣੀ ਪੀੜ੍ਹੀ ਨਾਲੋਂ ਵੀ ਵੱਧ ਦੇਸ਼ ਭਗਤ ਅਤੇ ਇਮਾਨਦਾਰ ਹਨ । ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਉਨ੍ਹਾਂ ਨਾਲ ਗੱਲਬਾਤ ਵਿੱਚ ਘਾਟ ਸੀ, ਇਸੇ ਲਈ ਦਿੱਲੀ ਦੇ ਜੰਤਰ-ਮੰਤਰ ’ਤੇ ਅੰਦੋਲਨ ਹੋਇਆ। ਭਾਗਵਤ ਨੇ ਮੁੰਬਈ ਦੇ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਇਹ ਗੱਲ ਆਖੀ । ਇਸ ਦਾ ਆਯੋਜਨ ‘ਇੰਡੀਆ ਇੰਟਰਨੈਸ਼ਨਲ ਮੂਵਮੈਂਟ ਟੂ ਯੂਨਾਈਟ ਨੇਸ਼ਨਜ਼’ ਨੇ ਆਪਣੀ 15ਵੀਂ ਵਰ੍ਹੇਗੰਢ ’ਤੇ ਕੀਤਾ ਹੈ। ਨੀਟ ਪੇਪਰ ਲੀਕ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਇਸ ਨੂੰ ਆਰ.ਐੱਸ.ਐੱਸ. ਦਾ ਨੌਜਵਾਨਾਂ ਨਾਲ ਸਭ ਤੋਂ ਅਹਿਮ ਸੰਵਾਦ ਮੰਨਿਆ ਜਾ ਰਿਹਾ ਹੈ । ਜੰਤਰ-ਮੰਤਰ ’ਤੇ 36 ਦਿਨ ਚੱਲੇ ਅੰਦੋਲਨ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ ਸੀ। ਜ਼ਿਕਰਯੋਗ ਹੈ ਕਿ ਮੋਹਨ ਭਾਗਵਤ ਨੇ
ਦਿੱਲੀ ’ਚ 20 ਜੁਲਾਈ ਨੂੰ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ 4 ਦਿਨ ਬਾਅਦ ਕਿਹਾ ਸੀ ਕਿ ਅੱਜ ਦੀ ਨਵੀਂ ਪੀੜ੍ਹੀ ਬਹੁਤ ਸਾਰੇ ਸਵਾਲ ਪੁੱਛਦੀ ਹੈ। ਸਾਨੂੰ ਹੁਕਮ ਦੇਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਅਸੀਂ ਮਨਮਰਜ਼ੀ ਕਰਾਂਗੇ ਅਤੇ ਤਾਕਤ ਨਾਲ ਸਭ ਦੇ ਮਾਲਕ ਬਣਾਂਗੇ, ਅਜਿਹਾ ਨਹੀਂ ਹੋ ਸਕਦਾ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਦੇਸ਼ ਵਿੱਚ ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਵਿਦਿਆਰਥੀ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੇ ਬਿਆਨ ਦੇ 12 ਘੰਟਿਆਂ ਬਾਅਦ ਸਿੱਖਿਆ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਸੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










