ਨਵੀਂ ਦਿੱਲੀ, 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੈਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੈਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੈਟਾ ਅਤੇ ਇੰਸਟਾਗ੍ਰਾਮ ’ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ’ਤੇ ਮੋਦੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।ਅਰਵਿੰਦ ਕੇਜਰੀਵਾਲ ਨੇ ਐਕਸ ’ਤੇ
ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ ਸੀਮਤ ਕਰ ਦਿੱਤਾ ਗਿਆ ਹੈ। ਮੈਂ ਉੱਥੇ ਫ਼ੋਨ ਕਰਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਿਹਾ ਕਿਉਂ ਕੀਤਾ ਗਿਆ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਪੁੱਛਿਆ ਕਿ ਇਸ ਨੂੰ ਕਿਵੇਂ ਠੀਕ ਕਰਵਾਈਏ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਈਮੇਲ ਭੇਜੀ, ਪਰ ਉਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਲੋਕ ਮੇਰੇ ਨਾਲ ਅਜਿਹਾ ਕਰ ਰਹੇ ਹਨ, ਤਾਂ ਆਮ ਲੋਕਾਂ ਨਾਲ ਪਤਾ ਨਹੀਂ ਕੀ ਕਰ ਰਹੇ ਹੋਣਗੇ। ਜਿਵੇਂ ਹੀ ਮੈਂ ਇਸ ਗੱਲ ਨੂੰ ਚੁੱਕਿਆ, ਬਹੁਤ ਸਾਰੇ ਲੋਕਾਂ ਦੇ ਮੈਸੇਜ ਅਤੇ ਫ਼ੋਨ ਆ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਵੀ ਸਪ੍ਰੈੱਸ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਮੈਟਾ ਅਤੇ ਇੰਸਟਾਗ੍ਰਾਮ ’ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਮੋਦੀ ਜੀ ਦੇ ਖ਼ਿਲਾਫ਼ ਕੁਝ ਬੋਲੇ, ਜੋ ਇਥਾਨੌਲ ’ਤੇ ਕੁਝ ਬੋਲੇ ਜਾਂ ਜੋ ਪੇਪਰ ਲੀਕ ’ਤੇ ਕੁਝ ਬੋਲੇ, ਉਨ੍ਹਾਂ ਦੇ ਅਕਾਊਂਟ ਸਪ੍ਰੈੱਸ ਕਰ ਦਿੱਤੇ ਜਾਣ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਕਿਸੇ ਦਾ ਅਕਾਊਂਟ ਵੀ ਇਸ ਤਰ੍ਹਾਂ ਸਪ੍ਰੈੱਸ ਕੀਤਾ ਜਾ ਰਿਹਾ ਹੈ ਜਾਂ ਅਜਿਹਾ ਲੱਗ ਰਿਹਾ ਹੈ, ਤਾਂ ਮੈਨੂੰ ਡੀਐੱਮ ਕਰਕੇ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ। ਮੈਂ ਇੱਕਠੇ ਮਿਲ ਕੇ ਲੋਕਾਂ ਦੇ ਮੁੱਦੇ ਨੂੰ ਵੀ ਚੁੱਕਾਂਗਾ। ਸਾਰੇ ਇੱਕਠੇ ਮਿਲ ਕੇ ਮੈਟਾ ਤੇ ਇੰਸਟਾਗ੍ਰਾਮ ਨੂੰ ਮਜ਼ਬੂਰ ਕਰਨਗੇ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ। ਅਰਵਿੰਦ ਕੇਜਰੀਵਾਲ ਨੇ ਐਕਸ ’ਤੇ ਮੈਟਾ ਅਤੇ ਮੈਟਾ ਇੰਡੀਆ ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਤੁਸੀਂ ਮੇਰਾ ਅਕਾਊਂਟ ਕਿਉਂ ਰਿਸਟਿ੍ਰਕਟ ਕਰ ਦਿੱਤਾ ਹੈ? ਭਾਰਤ ਸਥਿਤ ਮੈਟਾ ਦੇ ਦਫ਼ਤਰ ਵਿੱਚ ਜ਼ਬਾਨੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੇਰਾ ਅਕਾਊਂਟ ਭਾਰਤ ਵਿੱਚ ਰਿਸਟਿ੍ਰਕਟ ਕਰ ਦਿੱਤਾ ਗਿਆ ਹੈ ਅਤੇ ਭਾਰਤ ਵਿੱਚ ਉਪਲਬਧ ਨਹੀਂ ਹੈ। ਆਖ਼ਰ ਅਜਿਹਾ ਕਿਉਂ ਕੀਤਾ ਗਿਆ ਹੈ? ਮੈਟਾ ਦੇ ਦਫ਼ਤਰ ਵਿੱਚ ਕੋਈ ਵੀ ਇਸ ਦਾ ਕਾਰਨ ਨਹੀਂ ਦੱਸ ਰਿਹਾ ਅਤੇ ਨਾ ਹੀ ਕੋਈ ਇਹ ਦੱਸ ਰਿਹਾ ਹੈ ਕਿ ਇਹ ਰਿਸਟਿ੍ਰਕਸ਼ਨ ਕਿਵੇਂ ਹਟਾਈ ਜਾ ਸਕਦੀ ਹੈ। ਭੇਜੀਆਂ ਗਈਆਂ ਸਾਰੀਆਂ ਈਮੇਲਾਂ ਦਾ ਰੂਟੀਨ ਐਕਨੌਲੇਜਮੈਂਟ ਤੋਂ ਇਲਾਵਾ ਕੋਈ ਜਵਾਬ ਨਹੀਂ ਮਿਲਿਆ ਹੈ। ਇਹ ਬਹੁਤ ਹੀ ਖ਼ਰਾਬ ਸਰਵਿਸ ਹੈ। ਉਨ੍ਹਾਂ ਮੈਟਾ ਨੂੰ ਕਿਹਾ ਕਿ ਮੈਟਾ, ਸਾਡੇ ਪ੍ਰਧਾਨ ਮੰਤਰੀ ਦੇ ਅੱਗੇ ਇੰਨਾ ਨਾ ਝੁਕੇ, ਨਹੀਂ ਤਾਂ ਉਹ ਭਾਰਤ ਵਿੱਚ ਮੈਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










