ਦਾ ਇਕਰਾਰਨਾਮਾ 2023 ਵਿੱਚ ਹੋ ਚੁੱਕੈ ਖ਼ਤਮ’
ਗੁਰਦਿਆਲ ਸਿੰਘ
================
ਅੰਮ੍ਰਿਤਸਰ, 6 ਅਗਸਤ: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਣ ਦਾ ਮਾਮਲਾ ਅੱਜ ਉਸ ਵੇਲੇ ਹੋਰ ਤੂਲ ਫੜ ਗਿਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਨਿੱਜੀ ਚੈਨਲ ਨੂੰ ਬਿਨਾਂ ਪ੍ਰਵਾਨਗੀ ਲਏ ਇਸ ’ਤੇ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਲਈ ਕਾਨੂੰਨੀ ਨੋਟਿਸ ਭੇਜਿਆ ਗਿਆ।
ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਬਿਨਾਂ ਪ੍ਰਵਾਨਗੀ ਲਏ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਵਾਲੇ ਇਸ ਨਿੱਜੀ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਅਤੇ ਉਸ ਨੂੰ ਇਹ ਸਿੱਧਾ ਪ੍ਰਸਾਰਣ ਤੁਰੰਤ ਬੰਦ ਕਰਨ ਲਈ ਆਖਿਆ ਗਿਆ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇਸ ਨਿੱਜੀ ਚੈਨਲ ਵੱਲੋਂ ਇੱਕ ਪੱਤਰ ਭੇਜਿਆ ਗਿਆ ਸੀ ਅਤੇ ਬਿਨਾਂ ਪ੍ਰਵਾਨਗੀ ਲਏ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸ਼ੁਰੂ ਕਰਨ ਦੀ ਗੱਲ ਆਖੀ ਗਈ ਸੀ, ਜਿਸ ਤੋਂ ਬਾਅਦ ਅੱਜ ਤੜਕੇ ਉਸ ਨਿੱਜੀ ਚੈਨਲ ਵੱਲੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ, ਜੋ ਕਿ ਨਿਯਮਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਆਖਿਆ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦਾ ਏਕਾਧਿਕਾਰ ਸਿਰਫ਼ ਅਤੇ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ।
ਪੀ.ਟੀ.ਸੀ. ਅਤੇ ਹੋਰ ਚੈਨਲਾਂ ਬਾਰੇ ਖ਼ੁਲਾਸਾ: ਉਨ੍ਹਾਂ ਖ਼ੁਲਾਸਾ ਕੀਤਾ ਕਿ ਪੀ.ਟੀ.ਸੀ. ਚੈਨਲ ਨਾਲ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦਾ ਇਕਰਾਰਨਾਮਾ 2023 ਵਿੱਚ ਖ਼ਤਮ ਹੋ ਚੁੱਕਾ ਹੈ। ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ
ਪ੍ਰਕਿਰਿਆ ਆਰੰਭੀ ਗਈ ਸੀ, ਜੋ ਕਿ ਹੁਣ ਵੀ ਜਾਰੀ ਹੈ। ਪਰ ਇਸ ਦੌਰਾਨ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਗਿਆ, ਜੋ ਕਿ ਹੁਣ ਵੀ ਨਿਰੰਤਰ ਆਪਣਾ ਕਾਰਜ ਕਰ ਰਿਹਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ’ਤੇ ਸੈਟੇਲਾਈਟ ਰਾਹੀਂ ਗੁਰਬਾਣੀ ਦੇ ਪ੍ਰਸਾਰਣ ਵਾਸਤੇ ਮੁੜ ਪੀਟੀਸੀ ਨਾਲ ਅਸਥਾਈ ਰੂਪ ਵਿੱਚ ਪ੍ਰਬੰਧ ਕੀਤੇ ਗਏ ਸਨ।
ਨਵੀਆਂ ਬੇਨਤੀਆਂ ਅਤੇ ਅੰਤਰਿੰਗ ਕਮੇਟੀ ਦਾ ਫ਼ੈਸਲਾ: ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਜੇਕਰ ਕੋਈ ਨਿੱਜੀ ਚੈਨਲ ਗੁਰਬਾਣੀ ਦੇ ਪ੍ਰਸਾਰਣ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਪ੍ਰਵਾਨਗੀ ਲਈ ਪੱਤਰ ਭੇਜਦਾ ਹੈ, ਤਾਂ ਇਸ ਨੂੰ ਵਿਚਾਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਨਿੱਜੀ ਚੈਨਲ ਵੱਲੋਂ ਵੀ ਇਸ ਸਬੰਧ ਵਿੱਚ ਪੱਤਰ ਭੇਜਿਆ ਗਿਆ ਹੈ। ਜਲਦੀ ਹੀ ਇਸ ਮਾਮਲੇ ਨੂੰ ਅੰਤਰਿੰਗ ਕਮੇਟੀ ਵਿੱਚ ਵਿਚਾਰਿਆ ਜਾਵੇਗਾ ਅਤੇ ਬਾਅਦ ਵਿੱਚ ਉਪ-ਕਮੇਟੀ ਬਣਾ ਕੇ ਇਸ ਮਾਮਲੇ ਵਿੱਚ ਫ਼ੈਸਲਾ ਕੀਤਾ ਜਾਵੇਗਾ।
ਨਿੱਜੀ ਚੈਨਲ ਦਾ ਪੱਖ ਅਤੇ ਵਿਧਾਨ ਸਭਾ ਵਿੱਚ ਉੱਠਿਆ ਮੁੱਦਾ: ਦੂਜੇ ਪਾਸੇ, ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਵਾਲੇ ਨਿੱਜੀ ਚੈਨਲ ਦੇ ਪ੍ਰਬੰਧਕ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਦੋ ਕਾਨੂੰਨੀ ਸਲਾਹਕਾਰਾਂ ਵੱਲੋਂ ਇੱਕ ਪੱਤਰਕਾਰ ਸੰਮੇਲਨ ਵਿੱਚ ਆਖਿਆ ਗਿਆ ਸੀ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਣ ’ਤੇ ਕਿਸੇ ਵੀ ਚੈਨਲ ਨੂੰ ਕੋਈ ਰੋਕ ਨਹੀਂ ਹੈ।
ਦੱਸਣਯੋਗ ਹੈ ਕਿ ਇਹ ਮਾਮਲਾ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਵੀ ਉੱਭਰਿਆ ਸੀ, ਜਿਸ ਤੋਂ ਬਾਅਦ ਹੀ ਇਹ ਸਾਰਾ ਮਾਮਲਾ ਭਖਿਆ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










