ਨਵੀਂ ਦਿੱਲੀ 7 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸੰਗੀਤ ਅਤੇ ਗੁਰਬਾਣੀ ਕੀਰਤਨ ਦੀ ਮਹਾਨ ਪ੍ਰੰਪਰਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਸਾਲ ਸ਼ੁਰੂ ਕੀਤਾ ਗਿਆ “ਸ਼੍ਰੋਮਣੀ ਕੀਰਤਨੀਏ ਅਵਾਰਡ” ਗੁਰਮਤਿ ਸੰਗੀਤ ਦੇ ਖੇਤਰ ਵਿੱਚ ਵਿਲੱਖਣ ਅਤੇ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਸਰਵੋੱਚ ਸਨਮਾਨ ਹੈ, ਜਿਸ ਨਾਲ 11 ਲੱਖ ਰੁਪਏ ਦੀ ਸਨਮਾਨ ਰਾਸ਼ੀ ਭੇਂਟ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਇਹ ਸਨਮਾਨ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਪ੍ਰਸਿੱਧ ਵਿਦਵਾਨ ਕੀਰਤਨੀਏ ਡਾ. ਗੁਰਨਾਮ ਸਿੰਘ ਜੀ ਨੂੰ ਉਨ੍ਹਾਂ ਵੱਲੋਂ ਪਿਛਲੇ 45 ਸਾਲਾਂ ਤੋਂ ਦੇਸ਼-ਵਿਦੇਸ਼ ਵਿੱਚ ਰਾਗਬੱਧ ਗੁਰਬਾਣੀ ਕੀਰਤਨ ਦੀ ਲਗਾਤਾਰ ਅਤੇ ਸਮਰਪਿਤ ਸੇਵਾ ਨੂੰ ਮੁੱਖ ਰੱਖਦਿਆਂ ਭੇਂਟ ਕੀਤਾ ਗਿਆ। ਸਰਦਾਰ ਕਾਲਕਾ ਨੇ ਕਿਹਾ ਕਿ ਡਾ. ਗੁਰਨਾਮ ਸਿੰਘ ਜੀ (ਸਾਬਕਾ ਡੀਨ ਅਤੇ ਮੁੱਖੀ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਗੁਰਮਤਿ ਸੰਗੀਤ ਦੀ ਪ੍ਰਾਚੀਨ ਰਾਗ ਪ੍ਰੰਪਰਾ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜੋ ਸਮੁੱਚੇ ਪੰਥ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰਸਿੱਧ ਕੀਰਤਨੀਏ ਭਾਈ ਸਵਰਨ ਸਿੰਘ ਜੀ ਨੂੰ ਵੀ ਗੁਰਬਾਣੀ ਕੀਰਤਨ ਦੀਆਂ ਲਗਾਤਾਰ ਸੇਵਾਵਾਂ ਦੇ ਸਨਮਾਨ ਵਜੋਂ ਵਿਸ਼ੇਸ਼ ਸਨਮਾਨ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਗੁਰਸਿੱਖੀ, ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਸਤਿਕਾਰਯੋਗ ਮਹਾਂਪੁਰਖ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲੇ ਸਮੇਤ ਹੋਰ ਨਾਮਵਰ ਸ਼ਖਸੀਅਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਮਤਿ ਸੰਗੀਤ, ਗੁਰਬਾਣੀ ਕੀਰਤਨ ਅਤੇ ਸਿੱਖ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਲਈ ਹਮੇਸ਼ਾ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਗਮ ਨਾ ਸਿਰਫ਼ ਕੀਰਤਨੀਏ ਸਿੰਘਾਂ ਦੀਆਂ ਨਿਸ਼ਕਾਮ ਸੇਵਾਵਾਂ ਦਾ ਸਤਿਕਾਰ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸੰਗੀਤ ਨਾਲ ਜੋੜਨ ਅਤੇ ਰਾਗੀ ਪ੍ਰੰਪਰਾ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਪ੍ਰੇਰਣਾਦਾਇਕ ਸਾਬਤ ਹੁੰਦੇ ਹਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










