देश में सबसे ज्यादा अन्याय आदिवासी समाज के साथ हुआ, सिर्फ ‘‘आप’’ लड़ रही आदिवासियों के अधिकारों की लड़ाई- केजरीवाल*
*- सभी राजनीतिक पार्टियों ने आदिवासी समाज के जल, जंगल और जमीन को छीन कर बड़ी-बड़ी कंपनियों को दे दिया- केजरीवाल*
*- 75 साल में देश में सभी समाज के लोगों ने तरक्की की, लेकिन आदिवासी समाज को जानबूझकर पीछे रखा गया- केजरीवाल*
*- ये लोग पेसा कानून लाए, लेकिन लागू नहीं किए और ग्रामसभा से बिना पूछे ही सारे निर्णय लेते हैं- केजरीवाल*
*- आदिवासी समाज को उनका अधिकार दिलाने के लिए लड़ रहे चैतर वसावा एक झूठे केस में जेल में हैं- केजरीवाल*
*नई दिल्ली, 09 अगस्त 2026* : आम आदमी पार्टी के राष्ट्रीय संयोजक अरविंद केजरीवाल ने विश्व आदिवासी दिवस पर देश भर के आदिवासी समाज को बधाई देते हुए कहा कि आजाद भारत में सबसे ज्यादा अन्याय आदिवासी समाज के साथ हुआ है। दूसरी सभी पार्टियों ने आदिवासी समाज के जल, जंगल और ज़मीन पर डाका डाला और उनसे छीन कर बड़ी-बड़ी कंपनियों को दे दिया। केवल आम आदमी पार्टी ही आदिवासी समाज के अधिकारों के लिए लड़ रही है। आज आदिवासी नेता चैतर वसावा एक झूठे केस में जेल में हैं, क्योंकि वे आदिवासी समाज की आवाज़ उठा रहे थे। हम सभी उनके जल्द बाहर आने के लिए प्रार्थना करते हैं।
अरविंद केजरीवाल ने एक वीडियो संदेश जारी कर आदिवासी समाज के लोगों से कहा कि पिछले 75 साल में आदिवासी समाज के साथ सबसे ज्यादा अन्याय हुआ है। 75 साल में देश ने तरक्की की, बाकी सभी समाज के लोगों ने तरक्की की, लेकिन आदिवासी समाज पीछे रह गया। ऐसा इसलिए हुआ क्योंकि आदिवासी समाज को जानबूझकर पीछे रखा गया। उनके जितने भी संसाधन थे, उन पर डाका डाला गया। जल, जंगल और जमीन आदिवासी समाज का पैदाइशी अधिकार है, लेकिन इन्हें समाज से छीनकर बड़ी-बड़ी कंपनियों को दे दिया गया क्योंकि बाकी पार्टियों के नेता चोर और भ्रष्टाचारी थे।
अरविंद केजरीवाल ने कहा कि आम आदमी पार्टी आपके अधिकारों के लिए लड़ रही है और इसके लिए कितनी ही बार हमारे नेता जेल गए हैं। चैतर वसावा आदिवासी समाज का बेटा और भाई है। वह आदिवासी समाज को हक दिलवाने के लिए न जाने कितनी बार जेल गए हैं। ये लोग पेसा कानून तो ले आए, लेकिन उसे लागू नहीं किया। समाज और ग्राम सभा से पूछे बिना ही ये सारे निर्णय ले लेते हैं। आज चैतर वसावा जेल में है क्योंकि वह आदिवासी समाज के लिए लड़ रहा है। वह जल्दी बाहर आए, इसके लिए प्रार्थना करना।
———————————————————————————————–
ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ*
*ਸਾਰੀਆਂ ਸਿਆਸੀ ਪਾਰਟੀਆਂ ਨੇ ਆਦਿਵਾਸੀ ਸਮਾਜ ਦਾ ਜਲ, ਜੰਗਲ ਅਤੇ ਜ਼ਮੀਨ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤਾ- ਕੇਜਰੀਵਾਲ*
*75 ਸਾਲਾਂ ਵਿੱਚ ਦੇਸ਼ ਦੇ ਸਾਰੇ ਸਮਾਜਾਂ ਦੇ ਲੋਕਾਂ ਨੇ ਤਰੱਕੀ ਕੀਤੀ, ਪਰ ਆਦਿਵਾਸੀ ਸਮਾਜ ਨੂੰ ਜਾਨਬੁੱਝ ਕੇ ਪਿੱਛੇ ਰੱਖਿਆ ਗਿਆ- ਕੇਜਰੀਵਾਲ*
*ਇਹ ਲੋਕ ਪੇਸਾ ਕਾਨੂੰਨ ਤਾਂ ਲੈ ਕੇ ਆਏ, ਪਰ ਲਾਗੂ ਨਹੀਂ ਕੀਤਾ ਅਤੇ ਗ੍ਰਾਮ ਸਭਾ ਨੂੰ ਪੁੱਛੇ ਬਿਨਾਂ ਹੀ ਸਾਰੇ ਫੈਸਲੇ ਲੈਂਦੇ ਹਨ- ਕੇਜਰੀਵਾਲ*
*ਆਦਿਵਾਸੀ ਸਮਾਜ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਲੜ ਰਹੇ ਚੈਤਰ ਵਸਾਵਾ ਇੱਕ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਹਨ- ਕੇਜਰੀਵਾਲ*
ਨਵੀਂ ਦਿੱਲੀ 9 ਅਗਸਤ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ ‘ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ ਸਾਰੀਆਂ ਪਾਰਟੀਆਂ ਨੇ ਆਦਿਵਾਸੀ ਸਮਾਜ ਦੇ ਜਲ, ਜੰਗਲ ਅਤੇ ਜ਼ਮੀਨ ‘ਤੇ ਡਾਕਾ ਮਾਰਿਆ ਅਤੇ ਉਨ੍ਹਾਂ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤਾ। ਸਿਰਫ਼ ਆਮ ਆਦਮੀ ਪਾਰਟੀ ਹੀ ਆਦਿਵਾਸੀ ਸਮਾਜ ਦੇ ਹੱਕਾਂ ਲਈ ਲੜ ਰਹੀ ਹੈ। ਅੱਜ ਆਦਿਵਾਸੀ ਨੇਤਾ ਚੈਤਰ ਵਸਾਵਾ ਇੱਕ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਹਨ, ਕਿਉਂਕਿ ਉਹ ਆਦਿਵਾਸੀ ਸਮਾਜ ਦੀ ਆਵਾਜ਼ ਉਠਾ ਰਹੇ ਸਨ। ਅਸੀਂ ਸਾਰੇ ਉਨ੍ਹਾਂ ਦੇ ਜਲਦ ਬਾਹਰ ਆਉਣ ਲਈ ਅਰਦਾਸ ਕਰਦੇ ਹਾਂ।
ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਦਿਵਾਸੀ ਸਮਾਜ ਦੇ ਲੋਕਾਂ ਨੂੰ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਆਦਿਵਾਸੀ ਸਮਾਜ ਨਾਲ ਸਭ ਤੋਂ ਵੱਧ ਅਨਿਆਂ ਹੋਇਆ ਹੈ। 75 ਸਾਲਾਂ ਵਿੱਚ ਦੇਸ਼ ਨੇ ਤਰੱਕੀ ਕੀਤੀ, ਬਾਕੀ ਸਾਰੇ ਸਮਾਜਾਂ ਦੇ ਲੋਕਾਂ ਨੇ ਤਰੱਕੀ ਕੀਤੀ, ਪਰ ਆਦਿਵਾਸੀ ਸਮਾਜ ਪਿੱਛੇ ਰਹਿ ਗਿਆ। ਅਜਿਹਾ ਇਸ ਲਈ ਹੋਇਆ ਕਿਉਂਕਿ ਆਦਿਵਾਸੀ ਸਮਾਜ ਨੂੰ ਜਾਨਬੁੱਝ ਕੇ ਪਿੱਛੇ ਰੱਖਿਆ ਗਿਆ। ਉਨ੍ਹਾਂ ਦੇ ਜਿੰਨੇ ਵੀ ਸਰੋਤ ਸਨ, ਉਨ੍ਹਾਂ ‘ਤੇ ਡਾਕਾ ਮਾਰਿਆ ਗਿਆ। ਜਲ, ਜੰਗਲ ਅਤੇ ਜ਼ਮੀਨ ਆਦਿਵਾਸੀ ਸਮਾਜ ਦਾ ਜਨਮਸਿੱਧ ਅਧਿਕਾਰ ਹੈ, ਪਰ ਇਹ ਸਮਾਜ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤੇ ਗਏ ਕਿਉਂਕਿ ਬਾਕੀ ਪਾਰਟੀਆਂ ਦੇ ਨੇਤਾ ਚੋਰ ਅਤੇ ਭ੍ਰਿਸ਼ਟਾਚਾਰੀ ਸਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੁਹਾਡੇ ਹੱਕਾਂ ਲਈ ਲੜ ਰਹੀ ਹੈ ਅਤੇ ਇਸ ਲਈ ਕਿੰਨੀ ਹੀ ਵਾਰ ਸਾਡੇ ਨੇਤਾ ਜੇਲ੍ਹ ਗਏ ਹਨ। ਚੈਤਰ ਵਸਾਵਾ ਆਦਿਵਾਸੀ ਸਮਾਜ ਦਾ ਪੁੱਤਰ ਅਤੇ ਭਰਾ ਹੈ। ਉਹ ਆਦਿਵਾਸੀ ਸਮਾਜ ਨੂੰ ਹੱਕ ਦਿਵਾਉਣ ਲਈ ਨਾ ਜਾਣੇ ਕਿੰਨੀ ਵਾਰ ਜੇਲ੍ਹ ਗਏ ਹਨ। ਇਹ ਲੋਕ ਪੇਸਾ ਕਾਨੂੰਨ ਤਾਂ ਲੈ ਆਏ, ਪਰ ਉਸ ਨੂੰ ਲਾਗੂ ਨਹੀਂ ਕੀਤਾ। ਸਮਾਜ ਅਤੇ ਗ੍ਰਾਮ ਸਭਾ ਤੋਂ ਪੁੱਛੇ ਬਿਨਾਂ ਹੀ ਇਹ ਸਾਰੇ ਫੈਸਲੇ ਲੈ ਲੈਂਦੇ ਹਨ। ਅੱਜ ਚੈਤਰ ਵਸਾਵਾ ਜੇਲ੍ਹ ਵਿੱਚ ਹਨ ਕਿਉਂਕਿ ਉਹ ਆਦਿਵਾਸੀ ਸਮਾਜ ਲਈ ਲੜ ਰਹੇ ਹਨ। ਉਹ ਜਲਦੀ ਬਾਹਰ ਆਉਣ, ਇਸ ਲਈ ਅਰਦਾਸ ਕਰਨਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










