ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਸੁਖਬੀਰ ਦੇ ਯੂ-ਟਰਨ ’ਤੇ ਕੱਸਿਆ ਤੰਜ
ਕਿਹਾ: ਅਕਾਲੀ ਸੁਪਰੀਮੋ ਹੁਣ ਲੋੜ ਨਾਲੋਂ ਵੱਧ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰ ਰਹੇ ਹਨ
ਚੰਡੀਗੜ੍ਹ, 9 ਅਗਸਤ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ ਉਹ ਭਾਜਪਾ ਨਾਲ ਚੋਣ ਗਠਜੋੜ ਲਈ ਇੰਨੇ ਬੇਤਾਬ ਕਿਉਂ ਹਨ ਕਿ ਉਨ੍ਹਾਂ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੀ ਹੱਦਬੰਦੀ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਵੀ ਆਪਣਾ ਰੁਖ ਬਦਲਣਾ ਪਿਆ ਹੈ।
ਇਸ ਮੌਕੇ ਵੜਿੰਗ ਨੇ ਸੁਖਬੀਰ ਨੂੰ ਯਾਦ ਕਰਵਾਉਂਦਿਆਂ, ਕਿਹਾ ਕਿ ਮਹਿਜ਼ ਤਿੰਨ ਮਹੀਨੇ ਪਹਿਲਾਂ ਹੀ ਅਪ੍ਰੈਲ ਵਿੱਚ ਉਨ੍ਹਾਂ ਦੀ ਪਾਰਟੀ ਨੇ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਇਸਨੂੰ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਸੀ। ਉਨ੍ਹਾਂ ਨੇ ਪੁੱਛਿਆ ਕਿ ਫਿਰ ਇਨ੍ਹਾਂ ਤਿੰਨ ਮਹੀਨਿਆਂ ਵਿੱਚ ਅਜਿਹਾ ਕੀ ਬਦਲ ਗਿਆ ਕਿ ਜਿਸ ਬਿੱਲ ਨੂੰ ਤੁਸੀਂ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਦੱਸ ਰਹੇ ਸੀ, ਹੁਣ ਉਸੇ ਵਿੱਚ ਤੁਹਾਨੂੰ ਖ਼ੂਬੀਆਂ ਨਜ਼ਰ ਆਉਣ ਲੱਗ ਪਈਆਂ ਹਨ?
ਜਿਸਨੂੰ ਲੈ ਕੇ ਉਨ੍ਹਾਂ ਨੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਹੀ ਲੋੜ ਨਾਲੋਂ ਵੱਧ ਵਫ਼ਾਦਾਰ ਬਣਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸਦੇ ਕਾਰਨ ਬਿਲਕੁਲ ਸਪੱਸ਼ਟ ਹਨ ਕਿ ਆਪਣੀ ਸਿਆਸੀ ਹੋਂਦ ਬਚਾਉਣ ਲਈ ਬੇਤਾਬ ਸੁਖਬੀਰ ਹੁਣ ਭਾਜਪਾ ਨੂੰ ਖੁਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਚੋਣ ਗਠਜੋੜ ਹੋ ਸਕੇ।
ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰਨ ਵਿੱਚ ਅਸਫਲ ਰਿਹਾ ਸੀ, ਤਾਂ ਸੁਖਬੀਰ ਨੇ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੇ ਹਨ। ਵੜਿੰਗ ਨੇ ਸੁਖਬੀਰ ਨੂੰ ਯਾਦ ਕਰਵਾਇਆ ਕਿ ਹੁਣ ਜਦੋਂ ਤੁਸੀਂ ਆਪਣੀ ਹੋਂਦ ਬਚਾਉਣ ਲਈ ਇੰਨੇ ਬੇਤਾਬ ਹੋ ਕਿ ਤੁਸੀਂ ਪੰਜਾਬ ਦੇ ਉਨ੍ਹਾਂ ਹਿੱਤਾਂ ਨੂੰ ਹੀ ਭੁੱਲ ਗਏ ਹੋ, ਜਿਨ੍ਹਾਂ ਲਈ ਤੁਸੀਂ 2024 ਵਿੱਚ ਸਟੈਂਡ ਲੈਣ ਦਾ ਦਾਅਵਾ ਕੀਤਾ ਸੀ।
ਉਨ੍ਹਾਂ ਨੇ ਕਿਹਾ ਕਿ ਸੁਖਬੀਰ ਦਾ ਸਿਆਸੀ ਮੌਕਾਪ੍ਰਸਤੀ ਵਾਲਾ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਾਵੇਂ ਅਕਾਲੀ ਦਲ ਅਤੇ ਭਾਜਪਾ ਚੋਣਾਂ ਲਈ ਇਕੱਠੇ ਹੋ ਜਾਣ, ਫਿਰ ਵੀ ਉਨ੍ਹਾਂ ਦੀ ਜਿੱਤ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਦੇ ਲੋਕ ਨਾ ਤਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਭੁੱਲੇ ਹਨ ਅਤੇ ਨਾ ਹੀ ਕਿਸਾਨਾਂ ’ਤੇ ਹੋਏ ਅੱਤਿਆਚਾਰਾਂ ਨੂੰ ਭੁੱਲੇ ਹਨ। ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਦੋਵੇਂ ਪਾਰਟੀਆਂ ਕ੍ਰਮਵਾਰ ਜ਼ਿੰਮੇਵਾਰ ਰਹੀਆਂ ਹਨ। ਇਨ੍ਹਾਂ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਉਨ੍ਹਾਂ ਦੀਆਂ ਚੋਣ ਸੰਭਾਵਨਾਵਾਂ ’ਤੇ ਕੋਈ ਖ਼ਾਸ ਫ਼ਰਕ ਨਹੀਂ ਪਵੇਗਾ, ਸਗੋਂ ਇਹ ਉਨ੍ਹਾਂ ਦੀ ਸਿਆਸੀ ਮੌਕਾਪ੍ਰਸਤੀ ਨੂੰ ਹੋਰ ਉਜਾਗਰ ਕਰੇਗਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










