ਕੋਲਕਾਤਾ, 9 ਅਗਸਤ (ਪ੍ਰਤੀਨਿਧੀ) : ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਹਲਿਸ਼ਹਿਰ ’ਚ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫਲੇ ’ਤੇ ਭੀੜ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਦਰਸ਼ਨਕਾਰੀਆਂ ਨੇ ਨਾ ਸਿਰਫ਼ ਉਨ੍ਹਾਂ ਦਾ ਰਸਤਾ ਰੋਕਿਆ, ਸਗੋਂ ਉਨ੍ਹਾਂ ਦੀ ਗੱਡੀ ’ਤੇ ਚਿੱਕੜ ਤੇ ਜੁੱਤੀਆਂ ਵੀ ਸੁੱਟੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਤਿ੍ਰਣਮੂਲ ਕਾਂਗਰਸ ਦੇ ਇੱਕ ਮਿ੍ਰਤਕ ਕਰਮਚਾਰੀ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫਲਾ ਹਲਿਸ਼ਹਿਰ ਇਲਾਕੇ ’ਚ ਪਹੁੰਚਿਆ, ਤਾਂ ਉੱਥੇ ਪਹਿਲਾਂ ਤੋਂ ਹੀ ਮੌਜੂਦ ਗੁੱਸੇ ਵਿੱਚ ਆਏ ਲੋਕਾਂ ਨੇ ਕਾਫਲੇ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।
ਇਸ ਹੰਗਾਮੇ ਦੇ ਪਿੱਛੇ ਮਿ੍ਰਤਕ ਪਾਰਟੀ ਵਰਕਰ ਦੇ ਪਰਿਵਾਰ ਵੱਲੋਂ ਲਗਾਏ ਗਏ ਗੰਭੀਰ ਦੋਸ਼ ਦੱਸੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਥਾਨਕ ਪੁਲਿਸ ਨੇ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਬੇਰਹਿਮੀ ਨਾਲ ਕੁੱਟਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸੇ ਗੁੱਸੇ ਕਾਰਨ ਸਥਾਨਕ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਦੇ ਦੌਰੇ ਦਾ ਵਿਰੋਧ ਕੀਤਾ। ਸਥਿਤੀ ਨੂੰ ਤਣਾਅਪੂਰਨ ਹੁੰਦਾ ਦੇਖ ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਮਤਾ ਬੈਨਰਜੀ ਨੂੰ ਪ੍ਰਦਰਸ਼ਨਕਾਰੀਆਂ ਦੇ ਘੇਰੇ ਵਿੱਚੋਂ ਕੱਢ ਕੇ ਇਲਾਕੇ ਤੋਂ ਸੁਰੱਖਿਅਤ ਬਾਹਰ ਪਹੁੰਚਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










