ਪੁਣੇ , 9 ਅਗਸਤ (ਪ੍ਰਤੀਨਿਧੀ) : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਬਾਰਾਮਤੀ ਏਅਰਸਟਿ੍ਰਪ ਨੇੜੇ ਐਤਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਕੇ ਡਿੱਗ ਗਿਆ। ਪੁਲਿਸ ਮੁਤਾਬਕ ਇਸ ਹਾਦਸੇ ਵਿੱਚ ਕਿਸੇ ਦੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 12:30 ਵਜੇ ਵਾਪਰੀ ਜਦੋਂ ਜਹਾਜ਼ ਏਅਰਸਟਿ੍ਰਪ ਦੇ ਨੇੜੇ ਹੀ ਲੈਂਡਿੰਗ/ਉਡਾਣ ਦੌਰਾਨ ਬੇਕਾਬੂ ਹੋ ਗਿਆ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, “ਘਟਨਾ ਏਅਰਸਟਿ੍ਰਪ ਦੇ ਬਿਲਕੁਲ ਨੇੜੇ ਵਾਪਰੀ ਹੈ। ਅਸੀਂ ਇਸ ਗੱਲ ਦੀ ਜਾਂਚ ਕਰ ਰਹੇ ਹਾਂ ਕਿ ਕੀ ਜਹਾਜ਼ ਵਿੱਚ ਕੋਈ ਤਕਨੀਕੀ ਖ਼ਰਾਬੀ ਆਈ ਸੀ ਜਾਂ ਫਿਰ ਕੋਈ ਹੋਰ ਵਜ੍ਹਾ ਸੀ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।” ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










