ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਾ. ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਢੰਗ-ਤਰੀਕਿਆਂ, ਮਿੱਟੀ ਪਰਖ, ਜੈਵਿਕ ਖੇਤੀ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਨਵੀਆਂ ਖੇਤੀਬਾੜੀ ਤਕਨੀਕਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾਵਾਂ ਅਤੇ ਖੇਤੀਬਾੜੀ ਫ਼ਾਰਮ ਦਾ ਦੌਰਾ ਵੀ ਕਰਵਾਇਆ, ਜਿਸ ਰਾਹੀਂ ਉਨ੍ਹਾਂ ਨੂੰ ਖੇਤੀ ਵਿਗਿਆਨ ਦੇ ਵੱਖ-ਵੱਖ ਪੱਖਾਂ ਨੂੰ ਵਿਹਾਰਕ ਤੌਰ ‘ਤੇ ਸਮਝਣ ਦਾ ਮੌਕਾ ਮਿਲਿਆ।
ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਰੂਪ ਅਤੇ ਇਸ ਖੇਤਰ ਵਿੱਚ ਹੋ ਰਹੀਆਂ ਵਿਗਿਆਨਕ ਤਰੱਕੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮਾਹਿਰਾਂ ਨਾਲ ਆਪਣੇ ਸਵਾਲ ਸਾਂਝੇ ਕਰਕੇ ਉਨ੍ਹਾਂ ਦੇ ਜਵਾਬ ਵੀ ਪ੍ਰਾਪਤ ਕੀਤੇ।
ਵਿਦਿਆਰਥੀਆਂ ਨੇ ਇਸ ਦੌਰੇ ਨੂੰ ਬੇਹੱਦ ਗਿਆਨਵਰਧਕ ਅਤੇ ਲਾਹੇਵੰਦ ਦੱਸਦਿਆਂ ਡਾ. ਗੁਰਮੇਲ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਮੂਹ ਟੀਮ ਦਾ ਇਸ ਜਾਣਕਾਰੀਪੂਰਵਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਹ ਦੌਰਾ ਵਿਦਿਆਰਥੀਆਂ ਲਈ ਕਲਾਸਰੂਮ ਸਿੱਖਿਆ ਨੂੰ ਅਸਲ ਜੀਵਨ ਦੇ ਅਨੁਭਵ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਅਨੁਭਵ ਸਾਬਤ ਹੋਇਆ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










