लाइक‘ और ‘व्यू‘ पाने के लिए, राजस्थान के एक वीडियो को पंजाब का बताकर झूठ फैलाया जा रहा है: बलतेज पन्नू
जब गुजरात से हज़ारों किलो ड्रग्स बरामद होने की खबर सामने आई, तब ये नेता और सेलिब्रिटी चुप क्यों थे? बलतेज पन्नू
जिस पार्टी ने भज्जी को सम्मान दिया और उन्हें राज्यसभा की कुर्सी पर बिठाया, उनकी पीठ में छुरा घोंप कर भाजपा की गोद में जा बैठे: बलतेज पन्नू
पंजाब में ड्रग्स का बोलबाला 2007 से 2017 के बीच अकाली-भाजपा सरकार के दौरान शुरू हुआ, मान सरकार इसे जड़ से खत्म करने के लिए प्रतिबद्ध है: पन्नू
पन्नू का भज्जी से सवाल – मान सरकार गांवों में खेल के मैदान बना रही है, युवाओं को खेल दे रही है। इस पर आते हैं, जब आप खिलाड़ी थे, तो आपने पंजाब के बच्चों को खेलों से जोड़ने में क्या योगदान दिया?
चंडीगढ़ 11 अगस्त आम आदमी पार्टी (आप) के पंजाब स्टेट मीडिया इंचार्ज बलतेज पन्नू ने पूर्व क्रिकेटर और राज्यसभा मेंबर हरभजन सिंह भज्जी और दूसरे सेलिब्रिटीज़ द्वारा सोशल मीडिया पर पंजाब को बदनाम करने के लिए चलाए जा रहे कैंपेन पर तीखा हमला किया है। उन्होंने कहा कि जिस पार्टी ने भज्जी को इज्ज़त दी और राज्यसभा की कुर्सी पर बिठाया, उसी ने उनकी पीठ में छुरा घोंपा और भाजपा से मिल गई। आज ये भ्रष्ट नेता और सेलिब्रिटीज़ भाजपा के इशारों पर नाच रहे हैं और उनके परोसे गए झूठ के पुलिंदे को अनदेखा करके और उन्हें वायरल करके पंजाब, पंजाब पुलिस और सरकार की पीठ में छुरा घोंपने की गंदी साज़िश रच रहे हैं।
मंगलवार को एक कॉन्फ्रेंस के दौरान मीडिया से बात करते हुए बलतेज पन्नू ने स्पष्ट किया कि हरभजन भज्जी और सोनू सूद जैसे सेलिब्रिटीज़ जो वीडियो पंजाब का बताकर सोशल मीडिया पर शेयर कर रहे हैं, वह पंजाब का नहीं, बल्कि राजस्थान का है। बिना कोई फैक्ट जाने, सिर्फ ‘लाइक‘ और ‘व्यूज़‘ पाने के लिए ऐसे फर्जी वीडियो पोस्ट करके पंजाब को बदनाम किया जा रहा है।
पन्नू ने सवाल किया कि ये नेता और सेलिब्रिटी तब चुप क्यों हैं जब मुंद्रा पोर्ट (गुजरात) से हजारों किलो ड्रग्स बरामद होने और चूहों द्वारा खाए जाने की खबरें आई थीं। ड्रग्स आज एक विश्व व्यापी समस्या है, जिसके खिलाफ एफबीआई के ‘ऑपरेशन हार्ड बॉल‘ जैसे ऑपरेशन भी चलाए जा रहे हैं, लेकिन पंजाब में भाजपा की चाल के तहत राज्य को टारगेट किया जा रहा है।
उन्होंने कहा कि मुख्यमंत्री भगवंत मान के नेतृत्व में ‘युद्ध नशेआं विरुद्ध‘ मुहिम के तहत जिला, विधानसभा, शहर और गांव लेवल पर ‘विलेज डिफेंस कमेटियों‘ के जरिए ग्राउंड लेवल पर ड्रग्स के खिलाफ जंग लड़ी जा रही है। बॉर्डर पर एंटी-ड्रोन सिस्टम लगाए गए हैं और आम लोग डायरेक्ट ऐप के जरिए डीजीपी और मुख्यमंत्री को जानकारी भेज रहे हैं।
पंजाब पुलिस के परफॉर्मेंस के आंकड़े शेयर करते हुए उन्होंने कहा कि 1 मार्च, 2025 से 9 अगस्त, 2026 तक पंजाब पुलिस ने 56,267 केस दर्ज किए और 75,552 आरोपियों को नामजद किया। इसके अलावा 3,575 किलोग्राम हेरोइन, 509 किलोग्राम स्मैक, 880 किलोग्राम अफीम, 43,271 किलोग्राम पोस्ता (डोडे), 95 किलोग्राम से ज़्यादा चरस बरामद किया गया और 21 करोड़ 71 लाख 267 रुपये की ड्रग मनी ज़ब्त की गई।
पन्नू ने कहा कि पंजाब में ड्रग्स का खतरा पिछली सरकारों के समय 2007 से 2017 के बीच शुरू हुआ, जिसने एक पूरी पीढ़ी को बर्बाद कर दिया। आज मान सरकार की कोशिशों से युवाओं का ध्यान खेलों की तरफ गया है। भारतीय पुरुष क्रिकेट टीम के कप्तान, महिला क्रिकेट टीम की कप्तान और भारतीय हॉकी टीम के 9 खिलाड़ी पंजाब के युवा हैं। हरभजन भज्जी पर निशाना साधते हुए उन्होंने पूछा कि खुद खिलाड़ी होते हुए उन्होंने पंजाब के बच्चों को खेलों से जोड़ने में क्या योगदान दिया?
पन्नू ने पंजाब के लोगों, पुलिस और विलेज डिफेंस कमेटियों के योद्धाओं की पीठ थपथपाते हुए कहा कि सरकार और पंजाब के लोग इस मुहिम में पूरी तरह डटे हुए हैं। उन्होंने भज्जी और दूसरों द्वारा पंजाब को बदनाम करने के लिए रची जा रही ऐसी झूठी साजिशों की कड़ी निंदा की।
—————————————————————————————————
ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ
ਲਾਇਕਸ‘ ਅਤੇ ‘ਵਿਊਜ਼‘ ਬਟੋਰਨ ਲਈ ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਝੂਠ ਫੈਲਾਇਆ ਜਾ ਰਿਹਾ ਹੈ :ਬਲਤੇਜ ਪੰਨੂ
ਜਦੋਂ ਗੁਜਰਾਤ ਤੋਂ ਬਰਾਮਦ ਹਜ਼ਾਰਾਂ ਕਿੱਲੋ ਨਸ਼ੇ ਬਾਰੇ ਖ਼ਬਰਾਂ ਸਾਹਮਣੇ ਆਈਆਂ ਉਦੋਂ ਇਹ ਨੇਤਾ ਅਤੇ ਸੈਲੀਬ੍ਰਿਟੀ ਚੁੱਪ ਕਿਉਂ ਸਨ?ਬਲਤੇਜ ਪੰਨੂ
ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ‘ਤੇ ਬਠਾਇਆ, ਉਸੇ ਦੀ ਪਿੱਠ ਵਿੱਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਗਏ:ਬਲਤੇਜ ਪੰਨੂ
ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਸ਼ੁਰੂ ਹੋਇਆ, ਮਾਨ ਸਰਕਾਰ ਇਸ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ:ਪੰਨੂ
ਪੰਨੂ ਦਾ ਭੱਜੀ ਨੂੰ ਸਵਾਲ- ਮਾਨ ਸਰਕਾਰ ਪਿੰਡਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ, ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾ ਰਿਹਾ, ਤੁਸੀਂ ਖਿਡਾਰੀ ਹੁੰਦਿਆਂ ਪੰਜਾਬ ਦੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਕੀ ਯੋਗਦਾਨ ਪਾਇਆ?
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ‘ਤੇ ਬਠਾਇਆ, ਉਸੇ ਨਾਲ ਪਿੱਠ ਵਿੱਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਹਨ। ਅੱਜ ਇਹ ਬਿਕਾਊ ਨੇਤਾ ਤੇ ਸੈਲੀਬ੍ਰਿਟੀਜ਼ ਭਾਜਪਾ ਦੇ ਇਸ਼ਾਰਿਆਂ ‘ਤੇ ਨੱਚ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਰੋਸੇ ਗਏ ਝੂਠ ਦੇ ਪੁਲੰਦੇ ਨੂੰ ਅੱਖਾਂ ਮੀਚ ਕੇ ਵਾਇਰਲ ਕਰਕੇ ਪੰਜਾਬ, ਪੰਜਾਬ ਪੁਲਿਸ ਅਤੇ ਸਰਕਾਰ ਦੀ ਪਿੱਠ ‘ਚ ਖੰਜਰ ਮਾਰਨ ਦੀ ਗੰਦੀ ਸਾਜ਼ਿਸ਼ ਰਚ ਰਹੇ ਹਨ।
ਮੰਗਲਵਾਰ ਨੂੰ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਜਿਸ ਵੀਡੀਓ ਨੂੰ ਹਰਭਜਨ ਭੱਜੀ ਅਤੇ ਸੋਨੂ ਸੂਦ ਵਰਗੇ ਸੈਲੀਬ੍ਰਿਟੀਜ਼ ਵੱਲੋਂ ਪੰਜਾਬ ਦਾ ਦੱਸ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਜਾ ਰਹਾ ਹੈ,ਉਹ ਪੰਜਾਬ ਦੀ ਨਹੀਂ ਸਗੋਂ ਰਾਜਸਥਾਨ ਦੀ ਹੈ। ਬਿਨਾਂ ਕੋਈ ਤੱਥ ਜਾਣੇ, ਸਿਰਫ਼ ‘ਲਾਇਕਸ‘ ਅਤੇ ‘ਵਿਊਜ਼‘ ਬਟੋਰਨ ਲਈ ਅਜਿਹੀ ਬੋਗਸ ਵੀਡੀਓ ਪਾ ਕੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਪੰਨੂ ਨੇ ਸਵਾਲ ਕੀਤਾ ਕਿ ਜਦੋਂ ਮੁੰਦਰਾ ਪੋਰਟ (ਗੁਜਰਾਤ) ਤੋਂ ਬਰਾਮਦ ਹਜ਼ਾਰਾਂ ਕਿੱਲੋ ਨਸ਼ੇ ਬਾਰੇ, ਜਿਸ ਬਾਰੇ ਖ਼ਬਰਾਂ ਆਈਆਂ ਸਨ ਕਿ ਉਸਨੂੰ ਚੂਹੇ ਖਾ ਗਏ, ਉਦੋਂ ਇਹ ਨੇਤਾ ਅਤੇ ਸੈਲੀਬ੍ਰਿਟੀ ਚੁੱਪ ਕਿਉਂ ਹਨ? ਨਸ਼ਾ ਅੱਜ ਇੱਕ ਵਿਸ਼ਵ ਵਿਆਪੀ ਸਮੱਸਿਆ ਹੈ, ਜਿਸ ਵਿਰੁੱਧ ਐਫਬੀਆਈ ਦੇ ‘ਓਪਰੇਸ਼ਨ ਹਾਰਡ ਬਾਲ‘ ਵਰਗੀਆਂ ਕਾਰਵਾਈਆਂ ਵੀ ਚੱਲ ਰਹੀਆਂ ਹਨ, ਪਰ ਪੰਜਾਬ ਵਿੱਚ ਭਾਜਪਾ ਦੀ ਚਾਲ ਹੇਠ ਆ ਕੇ ਰਾਜ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਜ਼ਿਲ੍ਹਾ, ਵਿਧਾਨ ਸਭਾ, ਕਸਬਾ ਅਤੇ ਪਿੰਡ ਪੱਧਰ ਤੱਕ ‘ਵਿਲੇਜ ਡਿਫੈਂਸ ਕਮੇਟੀਆਂ‘ ਰਾਹੀਂ ਜ਼ਮੀਨੀ ਪੱਧਰ ‘ਤੇ ਲੜੀ ਜਾ ਰਹੀ ਹੈ। ਸਰਹੱਦਾਂ ‘ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ ਅਤੇ ਆਮ ਲੋਕ ਡਾਇਰੈਕਟ ਐਪ ਰਾਹੀਂ ਡੀਜੀਪੀ ਤੇ ਮੁੱਖ ਮੰਤਰੀ ਤੱਕ ਸੂਚਨਾਵਾਂ ਭੇਜ ਰਹੇ ਹਨ।
ਪੰਜਾਬ ਪੁਲਿਸ ਦੀ ਪਰਫਾਰਮੈਂਸ ਦੇ ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 1 ਮਾਰਚ 2025 ਤੋਂ 9 ਅਗਸਤ 2026 ਤੱਕ ਪੰਜਾਬ ਪੁਲਿਸ ਨੇ56,267 ਮਾਮਲੇ ਦਰਜ ਕੀਤੇ ਅਤੇ 75,552 ਦੋਸ਼ੀਆਂ ਨੂੰ ਨਾਮਜ਼ਦ ਕੀਤਾ। ਇਸ ਤੋਂ ਇਲਾਵਾ 3,575 ਕਿਲੋ ਹੈਰੋਇਨ, 509 ਕਿਲੋ ਸਮੈਕ, 880 ਕਿਲੋ ਅਫ਼ੀਮ, 43,271 ਕਿਲੋ ਪੋਸਤ (ਡੋਡੇ), 95 ਕਿਲੋ ਤੋਂ ਵੱਧ ਚਰਸ ਬਰਾਮਦ ਕੀਤੀ ਅਤੇ 21 ਕਰੋੜ 71 ਲੱਖ 267 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ।
ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ 2007 ਤੋਂ 2017 ਦਰਮਿਆਨ ਪਿਛਲੀਆਂ ਸਰਕਾਰਾਂ ਵੇਲੇ ਸ਼ੁਰੂ ਹੋਇਆ ਸੀ, ਜਿਸਨੇ ਪੂਰੀ ਪੀੜ੍ਹੀ ਬਰਬਾਦ ਕੀਤੀ। ਅੱਜ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਗਿਆ ਹੈ। ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਕਪਤਾਨ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਭਾਰਤੀ ਹਾਕੀ ਟੀਮ ਦੇ 9 ਖਿਡਾਰੀ ਪੰਜਾਬ ਦੇ ਨੌਜਵਾਨ ਹਨ। ਉਨ੍ਹਾਂ ਹਰਭਜਨ ਭੱਜੀ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਖੁਦ ਖਿਡਾਰੀ ਹੁੰਦਿਆਂ ਉਨ੍ਹਾਂ ਨੇ ਪੰਜਾਬ ਦੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਕੀ ਯੋਗਦਾਨ ਪਾਇਆ?
ਪੰਨੂ ਨੇ ਪੰਜਾਬ ਦੇ ਲੋਕਾਂ, ਪੁਲਿਸ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਯੋਧਿਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਮੁਹਿੰਮ ਵਿੱਚ ਪੂਰੀ ਤਰ੍ਹਾਂ ਨਾਲ ਡਟੇ ਹੋਏ ਹਨ। ਉਨ੍ਹਾਂ ਭੱਜੀ ਅਤੇ ਹੋਰਾਂ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਲਈ ਰਚੀਆਂ ਜਾ ਰਹੀਆਂ ਅਜਿਹੀਆਂ ਝੂਠੀਆਂ ਸਾਜ਼ਿਸ਼ਾਂ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










