Date 13/08/2026
ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਡਾ. ਵਿਜੈ ਸਤਬੀਰ ਸਿੰਘ ਵੱਲੋਂ ਪੁਰਜ਼ੋਰ ਨਿਖੇਧੀ
ਨਾਂਦੇੜ / ਪੰਜਾਬ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਨਿੱਜੀ ਦੌਰੇ ਅਧੀਨ ਮਿਤੀ ੧੨ ਅਗਸਤ ੨੦੨੬ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹੋਏ ਹਨ।

ਮਿਤੀ ੧੩ ਅਗਸਤ ੨੦੨੬ ਨੂੰ ਸ੍ਰ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਤਖ਼ਤ ਸਾਹਿਬ ਤੋਂ ਲਗਭਗ ੧੫ ਕਿਲੋਮੀਟਰ ਦੂਰ ਦਲ ਪੰਥ ਵੱਲੋਂ ਸੰਭਾਲੇ ਜਾ ਰਹੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਦਰਸ਼ਨ ਕਰਨ ਉਪਰੰਤ ਜਦੋਂ ਵਾਪਸ ਜਾਣ ਲੱਗੇ, ਤਾਂ ਨਿਹੰਗ ਸਿੰਘ ਦੇ ਪਹਿਰਾਵੇ ਵਿੱਚ ਆਏ ਇੱਕ ਵਿਅਕਤੀ ਵੱਲੋਂ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਉਨ੍ਹਾਂ ਦੇ ਸੱਜੇ ਹੱਥ ‘ਤੇ ਸੱਟ ਲੱਗੀ ਹੈ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਉਨ੍ਹਾਂ ਦੀ ਸਿਹਤ ਹੁਣ ਠੀਕ ਹੈ।
ਡਾ. ਵਿਜੇ ਸਤਬੀਰ ਸਿੰਘ ਨੇ ਗੁਰੂ ਘਰ ਦਰਸ਼ਨਾਂ ਲਈ ਆਈਆਂ ਸੰਗਤਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ‘ਤੇ ਇਸ ਤਰ੍ਹਾਂ ਦੇ ਜਾਨਲੇਵਾ ਹਮਲੇ ਦੀ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਕਾਇਰਾਨਾ ਹਰਕਤ ਦੀ ਕੜੀ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿੱਤੀ ਜਾਵੇ।
ਇਸ ਦੇ ਨਾਲ ਹੀ ਡਾ. ਵਿਜੇ ਸਤਬੀਰ ਸਿੰਘ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਦੇਹ ਅਰੋਗਤਾ, ਲੰਮੀ ਉਮਰ ਅਤੇ ਚੜ੍ਹਦੀ ਕਲਾ ਬਖ਼ਸ਼ਣ।
ਡਾ. ਵਿਜੈ ਸਤਬੀਰ ਸਿੰਘ IAS (Rt.) ਪ੍ਰਸ਼ਾਸਕ, ਗੁਰਦੁਆਰਾ ਸੱਚਖੰਡ ਬੋਰਡ, ਨਾਂਦੇੜ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










