ਖੇਡਾਂ ਵਤਨ ਪੰਜਾਬ ਦੀਆਂ ” ਦੀ ਮਸ਼ਾਲ ਦਾ ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ*
5 ਸਤੰਬਰ ਨੂੰ ਬਠਿੰਡਾ ਤੋਂ ਗੂੰਜੇਗੀ ਖੇਡਾਂ ਦੀ ਧੂਮ : ਡਾ. ਬਲਬੀਰ ਸਿੰਘ
ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ
ਪਟਿਆਲਾ 16 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਟਿਆਲਾ ਵਿਖੇ ਪਹੁੰਚੀ ਮਸ਼ਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਤੋਂ ਬਠਿੰਡਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਵਾਈ ਜਾਵੇਗੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਤਹਿਤ ਬਲਾਕ ਪੱਧਰ ’ਤੇ 7, ਜ਼ਿਲ੍ਹਾ ਪੱਧਰ ’ਤੇ 28 ਅਤੇ ਸੂਬਾ ਪੱਧਰ ’ਤੇ 38 ਖੇਡਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੂੰ ਭਾਗ ਲੈਣ ਦਾ ਮੌਕਾ ਮਿਲੇਗਾ। ਬੇਟੇ-ਬੇਟੀਆਂ ਤੋਂ ਲੈ ਕੇ ਦਾਦਾ-ਦਾਦੀ ਅਤੇ ਪੋਤਾ-ਪੋਤੀ ਤੱਕ ਹਰ ਕੋਈ ਇਨ੍ਹਾਂ ਖੇਡਾਂ ਦਾ ਹਿੱਸਾ ਬਣ ਸਕੇਗਾ।
ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁੰਮ-ਹੁਮਾ ਕੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਰੰਗਲਾ ਪੰਜਾਬ’ ਬਣਾਉਣ ਦਾ ਜੋ ਸੁਪਨਾ ਦੇਖਿਆ ਗਿਆ ਹੈ, ਉਸ ਨੂੰ ਸਾਕਾਰ ਕਰਨ ਲਈ ਖੇਡਾਂ ਨਾਲ ਜੁੜਨਾ ਸਮੇਂ ਦੀ ਲੋੜ ਹੈ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨੌਜਵਾਨ ਆਪਣੀ ਊਰਜਾ ਖੇਡਾਂ ਵਿੱਚ ਲਗਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਿੱਧੀ ਭਰਤੀ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ, ਮਿਹਨਤ ਕਰਨ, ਇਨਾਮ ਜਿੱਤਣ ਅਤੇ ਆਪਣੀ ਖੇਡ ਪ੍ਰਤਿਭਾ ਦੇ ਦਮ ’ਤੇ ਰੋਜ਼ਗਾਰ ਦੇ ਮੌਕੇ ਹਾਸਲ ਕਰਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਵੱਡਾ ਮੰਚ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










