ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ ‘ਆਪ’ ਵਿੱਚ ਸਵਾਗਤ ਕੀਤਾ, ਕਿਹਾ – ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ
ਖੇਡ ਮੈਦਾਨਾਂ ‘ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੋਨੀ ਅਤੇ ਕੁਨਾਰ ਨੇ ਕਿਹਾ – ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਾਂ, ‘ਆਪ’ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਭਲਾਈ ਲਈ ਪੂਰੇ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ; 19 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

——————————————————————————————————-
भगवंत मान सरकार की जनहित वाली नीतियों से प्रभावित होकर, पूर्व भारतीय क्रिकेटर मनप्रीत सिंह ‘गोनी’ और इंटरनेशनल गोल्ड मेडलिस्ट कुनार आम आदमी पार्टी में शामिल
मुख्यमंत्री भगवंत सिंह मान ने दोनों खेल शख्सियतों का आप में स्वागत किया, कहा – उनका अनुभव पंजाब के युवाओं को खेल के प्रति प्रेरित करेगा
खेल मैदानों में पंजाब का नाम रोशन करने वाले युवाओं का साथ ‘रंगला पंजाब’ बनाने की मुहिम को और मजबूत करेगा: मुख्यमंत्री भगवंत सिंह मान
गोनी और कुनार ने कहा – भगवंत मान सरकार की नीतियों और विकास के कामों से प्रभावित होकर, आप को मजबूत करने और पंजाब की भलाई के लिए पूरा सहयोग देने का भरोसा दिया
चंडीगढ़; 19 अगस्त 2026: आम आदमी पार्टी (आप) की जनहित वाली नीतियों और पंजाब सरकार के विकास के कामों से प्रभावित होकर, भारतीय क्रिकेटर मनप्रीत सिंह (गोनी) और एथलीट कुनार (इंटरनेशनल गोल्ड मेडलिस्ट) बुधवार को आम आदमी पार्टी में शामिल हो गए।
पंजाब के मुख्यमंत्री भगवंत मान ने दोनों खिलाड़ियों का पार्टी में गर्मजोशी से स्वागत किया। मुख्यमंत्री मान ने गोनी और कुनार को सिरोपा देकर सम्मानित किया और उन्हें औपचारिक रूप से पार्टी में शामिल किया। इस मौके पर मंत्री गुरमीत खुडियां भी मौजूद थे।
इस मौके पर मुख्यमंत्री भगवंत मान ने कहा कि आज आम आदमी पार्टी परिवार में एक और बहुत बढ़िया जुड़ाव हुआ है। उन्होंने कहा कि खेल के मैदानों में पंजाब का नाम रोशन करने वाले ऐसे युवाओं का समर्थन हमें ‘रंगला पंजाब’ बनाने की मुहिम में और ताकत देगा। उनका अनुभव युवाओं को खेलों की ओर मोटिवेट करने में बहुत मदद करेगा।
आम आदमी पार्टी में शामिल होने के बाद गोनी और कुनार ने कहा कि वे मुख्यमंत्री भगवंत मान के नेतृत्व वाली पंजाब सरकार की नीतियों और राज्य के विकास के लिए किए जा रहे कामों से बहुत प्रभावित हैं। उन्होंने भरोसा दिलाया कि वे पार्टी की मजबूती और पंजाब की भलाई के लिए पूरी ईमानदारी से काम करेंगे।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










