ਪਿੰਡ ਹਥਨ ਵਿਖੇ ਬਲਾਕ ਪੱਧਰੀ ਟ੍ਰੇਨਿੰਗ ਕੈਂਪ ਦੌਰਾਨ ਕਿਸਾਨਾਂ ਨੂੰ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਕੀਤਾ ਜਾਗਰੂਕ
ਮਾਲੇਰਕੋਟਲਾ, 19 ਅਗਸਤ –
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਮਾਲੇਰਕੋਟਲਾ ਦੇ ਪਿੰਡ ਹਥਨ ਵਿਖੇ ਬਲਾਕ ਪੱਧਰੀ ਟ੍ਰੇਨਿੰਗ ਕੈਂਪ ਲਗਾਇਆ ਗਿਆ।

ਇਸ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸਤਿੰਦਰ ਕੌਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਦੱਸਿਆ ਗਿਆ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਅਤੇ ਫ਼ਸਲ ਦੀ ਲੋੜ ਅਨੁਸਾਰ ਹੀ ਕੀਤੀ ਜਾਵੇ, ਤਾਂ ਜੋ ਖਾਦਾਂ ਦੀ ਬੇਲੋੜੀ ਵਰਤੋਂ ਤੋਂ ਬਚਣ ਦੇ ਨਾਲ-ਨਾਲ ਖੇਤੀ ਲਾਗਤ ਨੂੰ ਵੀ ਘਟਾਇਆ ਜਾ ਸਕੇ।
ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦੇ ਨਮੂਨੇ ਲੈਣ ਦੀ ਸਹੀ ਵਿਧੀ ਬਾਰੇ ਸਿਖਲਾਈ ਦਿੱਤੀ ਗਈ ਅਤੇ ਮਿੱਟੀ ਪਰਖ ਦੇ ਆਧਾਰ ’ਤੇ ਫ਼ਸਲਾਂ ਵਿੱਚ ਲੋੜੀਂਦੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਉਚਿਤ ਮਾਤਰਾ ਵਿੱਚ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਝੋਨੇ ਦੀ ਫ਼ਸਲ ਵਿੱਚ ਨਾਈਟ੍ਰੋਜਨ ਦੀ ਲੋੜ ਦਾ ਅੰਦਾਜ਼ਾ ਲਗਾਉਣ ਲਈ ਪੱਤਾ ਰੰਗ ਚਾਰਟ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖਾਦਾਂ ਦੀ ਵਰਤੋਂ ਵਿਗਿਆਨਕ ਢੰਗ ਨਾਲ ਕਰਦਿਆਂ ਸੰਤੁਲਿਤ ਖਾਦ ਪ੍ਰਬੰਧਨ ਅਤੇ ਮਿੱਟੀ ਦੀ ਸਿਹਤ ਨੂੰ ਤਰਜੀਹ ਦੇਣ, ਤਾਂ ਜੋ ਖੇਤੀ ਲਾਗਤ ਘਟਾਉਣ ਦੇ ਨਾਲ-ਨਾਲ ਟਿਕਾਊ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










